Share on Facebook Share on Twitter Share on Google+ Share on Pinterest Share on Linkedin ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਡੀਕਲ ਕੈਂਪ, 175 ਵਿਅਕਤੀਆਂ ਦੀ ਜਾਂਚ, ਮੁਫ਼ਤ ਦਵਾਈਆਂ ਦਿੱਤੀਆਂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਦਸੰਬਰ: ਹਾਊਸ ਉਨਰਜ਼ ਵੈਲਫੇਅਰ ਐਸੋਸੀਏਸ਼ਨ ਫੇਜ਼-1 ਵੱਲੋਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਪ੍ਰਧਾਨ ਪੀਐਸ ਵਿਰਦੀ ਦੀ ਦੇਖਰੇਖ ਹੇਠ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਅਤੇ ਨਵੇਂ ਸਾਲ 2020 ਦੀ ਆਮਦ ਨੂੰ ਸਮਰਪਿਤ ਮੈਡੀਕਲ ਕੈਂਪ ਪ੍ਰਚੀਨ ਸ਼ਿਵ ਮੰਦਰ ਫੇਜ਼-1 ਵਿੱਚ ਲਗਾਇਆ ਗਿਆ। ਜਿਸ ਦਾ ਉਦਘਾਟਨ ਮੁਹਾਲੀ ਦੇ ਸਿਵਲ ਸਰਜ਼ਨ ਡਾ. ਮਨਜੀਤ ਸਿੰਘ ਨੇ ਕੀਤਾ ਜਦੋਂਕਿ ਪ੍ਰਧਾਨਗੀ ਸਹਾਇਕ ਕਮਿਸ਼ਨਰ (ਜਨਰਲ) ਯਸ਼ਪਾਲ ਸ਼ਰਮਾ ਨੇ ਕੀਤੀ। ਇਸ ਮੌਕੇ ਡੀਐਸਪੀ ਮਨਜੀਤ ਸਿੰਘ ਅੌਲਖ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਸ੍ਰੀਮਤੀ ਨਿਧੀ ਸ੍ਰੀਵਾਸਤਵਾ ਅਤੇ ਸ਼ਿਵ ਮੰਦਰ ਦੀ ਪ੍ਰਧਾਨ ਸ੍ਰੀਮਤੀ ਕਾਂਤਾ ਗੁਪਤਾ ਵਿਸ਼ੇਸ਼ ਮਹਿਮਾਨ ਸਨ। ਉਨ੍ਹਾਂ ਨੇ ਐਸੋਸੀਏਸ਼ਨ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਹ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਪੀਐਸ ਵਿਰਦੀ ਨੇ ਦੱਸਿਆ ਕਿ ਜਿਸ ਵਿੱਚ 175 ਵਿਅਕਤੀਆਂ ਦੀ ਸਿਹਤ ਦੀ ਜਾਂਚ ਕੀਤੀ ਗਈ ਅਤੇ ਸਾਰੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਸ੍ਰੀ ਸ਼ਿਵ ਮੰਦਰ ਲੈਬਾਰਟਰੀ ਦੀ ਟੀਮ ਨੇ ਸ਼ੂਗਰ ਟੈੱਸਟ ਕੀਤੇ ਅਤੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ, ਸਰਕਾਰੀ ਹਸਪਤਾਲ ਫੇਜ਼-6, ਸਰਚ ਆਰਬਿਸ ਅਤੇ ਮਾਈਕਰੋ ਲੈਬ (ਬੰਗਲੌਰ) ਵੱਲੋਂ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਨਰੂਲਾ ਆਪਟੀਸ਼ਨ ਫੇਜ਼-2 ਨੇ ਮਰੀਜ਼ਾਂ ਦੀਆਂ ਅੱਖਾਂ ਦੇ ਟੈੱਸਟ ਕੀਤੇ ਗਏ। ਇਸ ਮੌਕੇ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਕਮਲੇਸ਼ ਕੋਸ਼ਲ, ਸੁਖਵੰਤ ਸਿੰਘ, ਕਾਂਗਰਸੀ ਕੌਂਸਲਰ ਬੀਬੀ ਮੈਣੀ, ਗੁਰਦੁਆਰਾ ਸਿੰਘ ਸਭਾ ਫੇਜ਼1 ਦੇ ਪ੍ਰਧਾਨ ਪ੍ਰੀਤਮ ਸਿੰਘ, ਸੁਰਜੀਤ ਸਿੰਘ ਗਰੇਵਾਲ, ਦਰਸ਼ਨ ਸਿੰਘ, ਜਸਮੇਰ ਸਿੰਘ ਬਾਠ, ਮਨਜੀਤ ਸਿੰਘ ਭੱਲਾ, ਬਲਵਿੰਦਰ ਸਿੰਘ, ਸ਼ਾਸਤਰੀ ਸਕੂਲ ਦੇ ਡਾਇਰੈਕਟਰ ਰਜ਼ਨੀਸ਼ ਕੁਮਾਰ, ਰਘਬੀਰ ਸਿੰਘ, ਡੀਡੀ ਜੈਨ, ਐਮਐਮ ਚੋਪੜਾ, ਚਰਨਕੰਵਲ ਸਿੰਘ, ਯਾਦਵਿੰਦਰ ਸਿੰਘ ਸਿੱਧੂ, ਜਗਜੀਤ ਅਰੋੜਾ, ਸੋਹਨ ਲਾਲ ਸ਼ਰਮਾ, ਗੁਰਬਿੰਦਰ ਸਿੰਘ, ਗੁਰਚਰਨ ਸਿੰਘ, ਪ੍ਰਵੀਨ ਕਪੂਰ, ਸਾਧੂ ਸਿੰਘ, ਫੂਲਾ ਸਿੰਘ, ਇੰਦਰਪਾਲ ਸਿੰਘ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ