Share on Facebook Share on Twitter Share on Google+ Share on Pinterest Share on Linkedin ਨਵ-ਨਿਯੁਕਤ ਸਕੂਲ ਮੁਖੀਆਂ ਦੇ ਸਰਬਪੱਖੀ ਵਿਕਾਸ ਲਈ ਸਿਖਲਾਈ ਵਰਕਸ਼ਾਪ ਸਿੱਖਿਆ ਵਿਭਾਗ ਵੱਲੋਂ ਅਜੋਕੀ ਸਿੱਖਿਆ ਪ੍ਰਣਾਲੀ ਲਈ ਇਕ ਇਤਿਹਾਸਕ ਸ਼ੁਰੂਆਤ: ਕ੍ਰਿਸ਼ਨ ਕੁਮਾਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਦਸੰਬਰ: ਇੱਥੋਂ ਦੇ ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈਐਸਬੀ) ਵਿੱਚ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਿੱਧੀ ਭਰਤੀ ਰਾਹੀਂ ਚੁਣੇ ਗਏ ਨਵ-ਨਿਯੁਕਤ 50 ਪ੍ਰਿੰਸੀਪਲਾਂ ਨੂੰ ਮਿਆਰੀ ਸਿੱਖਿਆ ਤੇ ਪ੍ਰਬੰਧਕੀ ਗੁਰ ਦੇਣ ਸਬੰਧੀ ਆਯੋਜਿਤ ਸਿਖਲਾਈ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਲਈ ਸਿੱਖਿਆ ਵਿਭਾਗ ਨਵੀਆਂ ਰਾਹਾਂ ਸਿਰਜ ਰਿਹਾ ਹੈ। ਨਵ-ਨਿਯੁਕਤ ਅਧਿਆਪਕ ਇਸ ਸਿਖਲਾਈ ਤੋਂ ਸਰਕਾਰੀ ਸਕੂਲਾਂ ਦੀ ਸਿੱਖਿਆ ਨੂੰ ਨਵੀਂ ਦਿਸ਼ਾ ਦੇਣਗੇ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦਾ ਨਿਰਮਾਣ ਕਰਨਗੇ। ਇਸ ਮੌਕੇ ਡਿਪਟੀ ਐੱਸਪੀਡੀ ਮਨੋਜ ਕੁਮਾਰ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਕਰਨਾ ਅਤੇ ਵਿਦਿਆਰਥੀ ਦੀ ਮਾਨਸਿਕਤਾ ਨੂੰ ਸਮਝ ਕੇ ਉਸ ਲਈ ਸਪਸ਼ਟ ਡਰੀਮ ਪ੍ਰੋਜੈਕਟ ਤਿਆਰ ਕਰਨਾ ਇਸ ਸਿਖਲਾਈ ਵਰਕਸ਼ਾਪ ਦਾ ਅਸਲ ਮਨੋਰਥ ਹੈ। ਵਰਕਸ਼ਾਪ ਦੇ ਚੌਥੇ ਦਿਨ ਡਾਕਟਰ ਆਰੂਸ਼ੀ ਜੈਨ ਨੇ ਗਰੁੱਪ ਗਤੀਸ਼ੀਲਤਾ,ਗਰੁੱਪ ਵਿਵਹਾਰ ਅਤੇ ਪ੍ਰਭਾਵੀ ਟੀਮ ਨਿਰਮਾਣ ਅਤੇ ਵਿਕਾਸ ਥੀਮ ਸਬੰਧੀ ਵਿਸ਼ੇਸ਼ ਜਾਣਕਾਰੀ ਸਾਂਝੀ ਕੀਤੀ। ਸਬੰਧਤ ਵਿਸ਼ਿਆਂ ’ਤੇ ਨਵ-ਨਿਯੁਕਤ ਪ੍ਰਿੰਸੀਪਲਾਂ ਨੇ ਆਪਣੇ-ਆਪਣੇ ਵਿਚਾਰ ਪ੍ਰਗਟਾਏ। ਇਸ ਮੌਕੇ ਡਾ. ਮਨਮੀਤ ਮਾਨ ਨੇ ਆਪਸੀ ਗੱਲਬਾਤ ਅਤੇ ਸਵੈ-ਪ੍ਰਗਟਾਵੇ ਦੇ ਕੌਸ਼ਲਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਪ੍ਰੋ. ਨੰਦ ਕਿਸ਼ੋਰ ਨੇ ਸਕੂਲ ਲੀਡਰਸ਼ਿਪ ਵਿਸ਼ੇ ਸਬੰਧੀ ਪ੍ਰਭਾਵਸ਼ਾਲੀ ਲੀਡਰਸ਼ਿਪ ਅਤੇ ਇਸ ਦੇ ਵੱਖ-ਵੱਖ ਪਹਿਲੂਆਂ ਬਾਰੇ ਵਿਸ਼ੇਸ਼ ਗੁਰ ਦੱਸੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ