Share on Facebook Share on Twitter Share on Google+ Share on Pinterest Share on Linkedin ਆਂਗਨਵਾੜੀ ਯੂਨੀਅਨ ਦੇ ਆਗੂਆਂ ਨੇ ਵਿਭਾਗ ਦੀ ਡਾਇਰੈਕਟਰ ਨਾਲ ਕੀਤੀ ਮੀਟਿੰਗ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 20 ਦਸੰਬਰ: ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਇਕ ਵਫ਼ਦ ਨੇ ਅੱਜ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀ ਡਾਇਰੈਕਟਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨਾਲ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਜਾਇਜ਼ ਮੰਗਾਂ ਸਬੰਧੀ ਮੀਟਿੰਗ ਕੀਤੀ। ਮੀਟਿੰਗ ਤੋਂ ਬਾਅਦ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦੱਸਿਆ ਕਿ ਡਾਇਰੈਕਟਰ ਨੇ ਇਕ ਮੰਗ ਜੋ ਪੰਜਾਬ ਸਰਕਾਰ ਵਰਕਰਾਂ ਤੇ ਹੈਲਪਰਾਂ ਦਾ ਕ੍ਰਮਵਾਰ 600 ਤੇ 300 ਰੁਪਏ ਨੱਪੀ ਬੈਠੀ ਹੈ, ਨੂੰ ਛੱਡ ਕੇ ਬਾਕੀ ਮੰਗਾਂ ਜਲਦੀ ਮੰਨਣ ਦਾ ਭਰੋਸਾ ਦਿਵਾਇਆ ਹੈ। ਉਨ੍ਹਾਂ ਕਿਹਾ ਕਿ ਪੋਸ਼ਣ ਅਭਿਆਨ ਅਤੇ ਪੀਐਮਐਮਐਨਵਾਈਯੂ ਦੇ ਪੈਸੇ ਜਲਦੀ ਦੇ ਦਿੱਤੇ ਜਾਣਗੇ। ਕਰੈਚ ਵਰਕਰਾਂ ਦੀ 20 ਮਹੀਨਿਆਂ ਦੀ ਤਨਖਾਹ 10 ਦਿਨਾਂ ਤੱਕ ਭੇਜ ਦਿੱਤੀ ਜਾਵੇਗੀ। ਐਨਜੀਓ ਅਧੀਨ ਕੰਮ ਕਰਦੀਆਂ ਵਰਕਰਾਂ ਹੈਲਪਰਾਂ ਦਾ ਏਰੀਅਰ ਅਤੇ ਪਿਛਲੇ ਦੋ ਸਾਲਾਂ ਦਾ ਆਂਗਣਵਾੜੀ ਕੇਦਰਾਂ ਦਾ ਕਿਰਾਇਆ ਛੇਤੀ ਮਿਲ ਜਾਵੇਗਾ ਤੇ ਬਿੱਲ ਖਜਾਨੇ ਵਿਚ ਲੱਗੇ ਹੋਏ ਹਨ। ਇਸੇ ਤਰ੍ਹਾਂ ਸੁਪਰਵਾਈਜ਼ਰਾਂ ਦੀ ਭਰਤੀ ਜੋ ਪਹਿਲਾਂ 101 ਸੀਟਾਂ ਸਨ, ਹੁਣ ਵੱਧ ਕੇ 268 ਅਸਾਮੀਆਂ ਹੋ ਗਈਆਂ ਹਨ ਤੇ ਇਹ ਭਰਤੀ ਅਗਲੇ ਹਫ਼ਤੇ ਮੁਕੰਮਲ ਕਰ ਦਿੱਤੀ ਜਾਵੇਗੀ। ਮੀਟਿੰਗ ਦੌਰਾਨ ਆਗੂਆਂ ਨੇ ਇਹ ਮਸਲਾ ਵੀ ਉਠਾਇਆ ਕਿ ਵਿਭਾਗ ਵੱਲੋਂ ਲਗਾਏ ਜਾ ਰਹੇ ਕੈਂਪਾਂ, ਟਰੇਨਿੰਗਾਂ ਅਤੇ ਸੈਮੀਨਾਰਾਂ ਦੌਰਾਂਨ ਵਰਕਰਾਂ/ਹੈਲਪਰਾਂ ਨੂੰ ਕਿਰਾਇਆ ਭੱਤਾ ਦਿੱਤਾ ਜਾਵੇ, ਨਹੀ ਤਾਂ ਯੂਨੀਅਨ ਬਾਈਕਾਟ ਕਰੇਗੀ, ਤਾਂ ਜਵਾਬ ਵਿਚ ਡਾਇਰੈਕਟਰ ਨੇ ਕਿਹਾ ਕਿ ਉਹ ਸਰਕਾਰ ਤੱਕ ਇਹ ਗੱਲ ਪਹੁੰਚਾਉਣਗੇ। ਇਸ ਮੌਕੇ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਗੁਰਮੀਤ ਕੌਰ ਗੋਨੇਆਣਾ ਮੌਜ਼ੂਦ ਸਨ। ਬੀਬੀ ਹਰਗੋਬਿੰਦ ਕੌਰ ਨੇ ਯੂਨੀਅਨ ਦੀਆਂ ਮੰਗਾਂ ਬਾਰੇ ਦੱਸਿਆ ਕਿ ਪੰਜਾਬ ਸਰਕਾਰ ਵਰਕਰਾਂ ਅਤੇ ਹੈਲਪਰਾਂ ਦੇ ਉਹ ਪੈਸੇ ਰਲੀਜ ਕਰੇ, ਜੋ ਕੇਂਦਰ ਸਰਕਾਰ ਨੇ ਵਧਾਏ ਸਨ ਤੇ ਪੰਜਾਬ ਸਰਕਾਰ ਨੱਪੀ ਬੈਠੀ ਹੈ। ਪਿਛਲੇ ਦੋ ਸਾਲਾਂ ਤੋਂ ਪੋਸ਼ਣ ਅਭਿਆਨ ਦੇ ਜੋ ਪੈਸੇ ਕ੍ਰਮਵਾਰ 5000 ਤੇ 250 ਰੋਕੇ ਹੋਏ ਹਨ, ਤੁਰੰਤ ਜਾਰੀ ਕੀਤੇ ਜਾਣ। ਇਸੇ ਤਰ੍ਹਾਂ ਪ੍ਰਧਾਨ ਮੰਤਰੀ ਮਾਤਰਮ ਯੋਜਨਾ ਦੇ ਪੈਸੇ ਵੀ ਦਿੱਤੇ ਜਾਣ, ਜੋ ਦੋ ਸਾਲਾਂ ਤੋਂ ਨਹੀ ਮਿਲੇ। ਡਾਇਰੈਕਟਰ ਕੋਲੋਂ ਮੰਗ ਕੀਤੀ ਗਈ ਹੈ ਕਿ ਪਿਛਲੇ ਚਾਰ ਸਾਲਾਂ ਤੋਂ ਸੁਪਰਵਾਈਜਰਾਂ ਦੀ ਭਰਤੀ ਦਾ ਲਟਕ ਰਿਹਾ ਕੰਮ ਨੇਪਰੇ ਚਾੜਿਆ ਜਾਵੇ। ਕਰੈਚ ਵਰਕਰਾਂ ਨੂੰ ਪਿਛਲੇ ਦੋ ਸਾਲਾਂ ਤੋਂ ਰੋਕੀ ਹੋਈ ਤਨਖ਼ਾਹ ਰਿਲੀਜ਼ ਕੀਤੀ ਜਾਵੇ। ਕੇਂਦਰ ਸਰਕਾਰ ਪਿਛਲੇ 44 ਸਾਲਾਂ ਤੋਂ ਕੰਮ ਕਰਦੀਆਂ ਆ ਰਹੀਆਂ ਵਰਕਰਾਂ ਤੇ ਹੈਲਪਰਾਂ ਨੂੰ ਸਰਕਾਰੀ ਮੁਲਾਜ਼ਮ ਦਾ ਦਰਜਾ ਦੇਵੇ ਜਾਂ ਘੱਟੋ-ਘੱਟ ਉਜਰਤਾ ਨੂੰ ਮੁੱਖ ਰੱਖਦਿਆਂ ਵਰਕਰ ਨੂੰ ਹਰ ਮਹੀਨੇ 24 ਹਜ਼ਾਰ ਤੇ ਹੈਲਪਰ ਨੂੰ 18 ਹਜ਼ਾਰ ਰੁਪਏ ਮਾਣਭੱਤਾ ਦਿੱਤਾ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ