Nabaz-e-punjab.com

ਪੁੱਡਾ ਇੰਜੀਨੀਅਰਜ਼ ਐਸੋਸੀਏਸ਼ਨ ਨੇ ਕੈਪਟਨ ਸਰਕਾਰ ’ਤੇ ਲਗਾਏ ਵਾਅਦਾਖ਼ਿਲਾਫ਼ੀ ਦੇ ਦੋਸ਼

ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵੇਲੇ ਮੁਲਜ਼ਮਾਂ ਨਾਲ ਕੀਤੇ ਵਾਅਦੇ ਪੂਰੇ ਕਰੇ ਸਰਕਾਰ: ਲਾਚੋਵਾਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਦਸੰਬਰ:
ਪੁੱਡਾ ਇੰਜੀਨੀਅਰਜ਼ ਐਸੋਸੀਏਸ਼ਨ ਨੇ ਪੰਜਾਬ ਸਰਕਾਰ ’ਤੇ ਵਾਅਦਾਖ਼ਿਲਾਫ਼ ਦਾ ਦੋਸ਼ ਲਗਾਉਂਦਿਆਂ ਮੰਗ ਕੀਤੀ ਕਿ ਵਿਧਾਨ ਸਭਾ ਚੋਣਾਂ ਵੇਲੇ ਮੁਲਾਜ਼ਮਾਂ ਨਾਲ ਕੀਤੇ ਸਾਰੇ ਵਾਅਦੇ ਤੁਰੰਤ ਪੂਰੇ ਕੀਤੇ ਜਾਣ। ਅੱਜ ਇੱਥੇ ਪੁੱਡਾ ਭਵਨ ਵਿੱਚ ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸੂਬਾ ਪ੍ਰਧਾਨ ਇੰਜ. ਮਨਦੀਪ ਸਿੰਘ ਲਾਚੋਵਾਲ ਨੇ ਕਿਹਾ ਕਿ ਸੱਤਾਧਾਰੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਮੈਨੀਫੈਸਟੋ ਵਿੱਚ ਛੇਵੇਂ ਤਨਖ਼ਾਹ ਕਮਿਸ਼ਨ ਨੂੰ ਨੇਪਰੇ ਚਾੜ੍ਹ ਕੇ ਸਿਫ਼ਾਰਸ਼ਾਂ ਤੁਰੰਤ ਲਾਗੂ ਕਰਨ ਦਾ ਵਾਅਦਾ ਕੀਤਾ ਸੀ ਪਰ ਤਿੰਨ ਸਾਲ ਬੀਤ ਜਾਣ ਦੇ ਬਾਵਜੂਦ ਸਰਕਾਰ ਵੱਲੋਂ ਤਨਖ਼ਾਹ ਕਮਿਸ਼ਨ ਨੂੰ ਠੰਢੇ ਬਸਤੇ ਵਿੱਚ ਪਾ ਕੇ ਰੱਖਿਆ ਹੋਇਆ ਹੈ। ਜਦੋਂਕਿ ਗੁਆਂਢੀ ਸੂਬਿਆਂ ਅਤੇ ਕੇਂਦਰ ਵੱਲੋਂ ਨਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਪਹਿਲਾਂ ਹੀ ਲਾਗੂ ਕਰ ਦਿੱਤੀਆਂ ਗਈਆਂ ਸਨ। ਜਿਸ ਕਾਰਨ ਮੁਲਾਜ਼ਮ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਬੁਲਾਰਿਆਂ ਨੇ ਕਿਹਾ ਕਿ ਇਸ ਕਰ ਕੇ ਪੰਜਾਬ ਦਾ ਮੁਲਾਜ਼ਮ ਦੂਜੇ ਸੂਬਿਆਂ ਅਤੇ ਕੇਂਦਰ ਦੇ ਮੁਲਾਜ਼ਮਾਂ ਦੀ ਤੁਲਨਾ ਵਿੱਚ ਲਗਾਤਾਰ ਗਰੀਬ ਹੁੰਦਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਰਕਾਰ ਵਲੋਂ ਨਵੇਂ ਭਰਤੀ ਕੀਤੇ ਗਏ ਮੁਲਾਜ਼ਮਾਂ ਨੂੰ ਪੂਰੀ ਤਨਖਾਹ ਦੇਣ ਦਾ ਵਾਅਦਾ ਵੀ ਕੀਤਾ ਗਿਆ ਸੀ, ਜੋ ਕਿ ਪੂਰਾ ਨਹੀਂ ਕੀਤਾ ਗਿਆ।ਉਲਟਾ ਸੂਬਾ ਸਰਕਾਰ ਵਲੋਂ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਨਵੇਂ ਭਰਤੀ ਕੀਤੇ ਗਏ ਮੁਲਾਜ਼ਮਾਂ ਨੂੰ ਪੂਰੀ ਤਨਖਾਹ ਦੇਣ ਦੇ ਫੈਸਲੇ ਦੇ ਵਿਰੁੱਧ ਅਪੀਲ ਕਰਨ ਲਈ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਗਈ ਹੈ। ਉਹਨਾਂ ਕਿਹਾ ਕਿ ਸੱਤਾ ਦੇ ਤਿੰਨ ਸਾਲ ਬੀਤ ਜਾਣ ਤੋਂ ਬਾਅਦ ਵੀ ਸਰਕਾਰ ਵਲੋਂ ਖਜਾਨਾ ਖਾਲੀ ਹੋਣ ਦਾ ਬਹਾਨਾ ਬਣਾਉਣਾ ਸਰਕਾਰ ਦੀ ਖੁਦ ਦੀ ਕਾਰਗੁਜਾਰੀ ਤੇ ਸਵਾਲੀਆ ਚਿੰਨ੍ਹ ਲਗਾਉਂਦਾ ਹੈ। ਐਸੋਸੀਏਸ਼ਨ ਦੇ ਸਮੂਹ ਅਗੂਆਂ ਵਲੋਂ ਮੰਗ ਕੀਤੀ ਗਈ ਕਿ ਚੋਣ ਮੈਨੀਫੈਸਟੋ ਵਿੱਚ ਮੁਲਾਜ਼ਮਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣ।
ਮੀਟਿੰਗ ਵਿੱਚ ਐਸੋਸੀਏਸ਼ਨ ਦੇ ਉੱਪ ਪ੍ਰਧਾਨ ਇੰਜੀਨੀਅਰ ਅਨੁਜ ਸਹਿਗਲ, ਜਰਨਲ ਸਕੱਤਰ ਇੰਜੀਨੀਅਰ ਦਰਸ਼ਨ ਕੁਮਾਰ ਜਿੰਦਲ, ਇੰਜੀਨੀਅਰ ਪਰਮਿੰਦਰ ਸਿੰਘ, ਇੰਜੀਨੀਅਰ ਨਵੀਨ ਕੰਬੋਜ, ਇੰਜੀਨੀਅਰ ਪੰਕਜ ਮਹਿਮੀ, ਇੰਜੀਨੀਅਰ ਵਰੁਣ ਗਰਗ, ਇੰਜੀਨੀਅਰ ਜਤਿੰਦਰ ਸਿੰਘ. ਇੰਜੀਨੀਅਰ ਹਿਮਾਂਸ਼ੂ ਸੰਧੂ, ਇੰਜੀਨੀਅਰ ਮਨੀਸ਼ ਮਹਿਤਾ, ਇੰਜੀਨੀਅਰ ਵਿਜੈਪਾਲ ਸਿੰਘ, ਇੰਜੀਨੀਅਰ ਆਕਾਸ਼ਦੀਪ ਸਿੰਘ, ਇੰਜੀਨੀਅਰ ਅਵਤਾਰ ਸਿੰਘ, ਇੰਜੀਨੀਅਰ ਕੁਲਜੀਤ ਸਿੰਘ, ਇੰਜੀਨੀਅਰ ਲਲਨ ਕੁਮਾਰ, ਇੰਜੀਨੀਅਰ ਗੁਰਦੀਪ ਸਿੰਘ, ਇੰਜੀਨੀਅਰ ਆਜ਼ਾਦ ਸਿੰਘ, ਇੰਜੀਨੀਅਰ ਦਲਵੀਰ ਸਿੰਘ, ਇੰਜੀਨੀਅਰ ਮਨਪ੍ਰੀਤ ਸਿੰਘ, ਇੰਜੀਨੀਅਰ ਮਨੀਸ਼ ਸ਼ਰਮਾ, ਇੰਜੀਨੀਅਰ ਸ਼ਿਵਮ ਸ਼ਰਮਾ, ਇੰਜੀਨੀਅਰ ਗੁਰਵਿੰਦਰ ਸਿੰਘ, ਇੰਜੀਨੀਅਰ ਮਨੀਸ਼ ਕੁਮਾਰ ਅਤੇ ਹੋਰ ਬਹੁਤ ਸਾਰੇ ਇੰਜੀਨੀਅਰਜ਼ ਮੌਜੂਦ ਸਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…