Share on Facebook Share on Twitter Share on Google+ Share on Pinterest Share on Linkedin ਕੰਪਿਊਟਰ ਮੁਕਾਬਲਿਆਂ ਵਿੱਚ ਸਰਕਾਰੀ ਸਕੂਲ ਬੂਟਾ ਸਿੰਘ ਵਾਲਾ ਨੇ ਤਿੰਨ ਗੋਲਡ ਮੈਡਲ ਜਿੱਤੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਦਸੰਬਰ: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੂਟਾ ਸਿੰਘ ਵਾਲਾ ਦੇ ਵਿਦਿਆਰਥੀਆਂ ਨੇ ਸਰਕਾਰੀ ਮਾਡਲ ਸੀਨੀਅਰ ਸਕੈਂਡਰੀ ਸਕੂਲ 3ਬੀ1 ਵਿਖੇ ਹੋਏ ਜ਼ਿਲ੍ਹਾ ਪੱਧਰੀ ਕੰਪਿਊਟਰ ਮੁਕਾਬਲਿਆਂ ਵਿੱਚ ਤਿੰਨ ਗੋਲਡ ਮੈਡਲ ਜਿੱਤੇ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਬੂਟਾ ਸਿੰਘ ਵਾਲਾ ਦੇ ਬੁਲਾਰੇ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਹਿੰਮਤ ਸਿੰਘ ਹੁੰਦਲ ਦੀ ਅਗਵਾਈ ਹੇਠ ਕਰਵਾਏ ਗਏ ਇਹਨਾਂ ਮੁਕਾਬਲਿਆਂ ਵਿੱਚ ਉਹਨਾਂ ਦੇ ਸਕੂਲ ਦੇ ਪੰਜ ਵਿਦਿਆਰਥੀਆਂ ਨੇ ਭਾਗ ਲਿਆ। ਜਿਸ ’ਚੋਂ 12ਵੀਂ ਸ਼੍ਰੇਣੀ ਵੋਕੇਸ਼ਨਲ ਕੰਪਿਊਟਰ ਸਾਇੰਸ ਦੀ ਵਿਦਿਆਰਥਣ ਰਮਨਦੀਪ ਕੌਰ ਨੇ ਕੁਇਜ਼ ਅਤੇ ਐਕਟੀਵਿਟੀ ਮੁਕਾਬਲੇ ਵਿੱਚ ਪਹਿਲਾ ਸਥਾਨ ਅਤੇ 11ਵੀਂ ਸ਼੍ਰੇਣੀ ਵੋਕੇਸ਼ਨਲ ਕੰਪਿਊਟਰ ਸਾਇੰਸ ਦੀ ਵਿਦਿਆਰਥਣ ਮਨਵੀਰ ਕੌਰ ਨੇ ਕੁਇਜ਼ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ। ਇਨ੍ਹਾਂ ਮੁਕਾਬਲਿਆਂ ਵਿੱਚ ਗੁਰਵਿੰਦਰ ਸਿੰਘ, ਧਰਮਿੰਦਰ ਸ਼ਰਮਾ ਤੇ ਦੀਪਾ ਨੇ ਵੀ ਵੱਖ ਵੱਖ ਮੁਕਾਬਲਿਆਂ ਵਿੱਚ ਭਾਗ ਲਿਆ। ਜਿਲ੍ਹਾ ਸਿੱਖਿਆ ਅਫਸਰ ਵੱਲੋੱ ਇਨ੍ਹਾਂ ਵਿਦਿਆਰਥੀਆਂ ਦਾ ਮੈਡਲ ਦੇ ਕੇ ਸਨਮਾਨ ਸਨਮਾਨ ਕੀਤਾ ਗਿਆ। ਇਹਨਾਂ ਬੱਚਿਆਂ ਦੇ ਸਕੂਲ ਪਹੁੰਚਣ ਤੇ ਪ੍ਰਿੰਸੀਪਲ ਬਰਿੰਦਰਜੀਤ ਕੌਰ ਤੇ ਸਮੂਹ ਸਟਾਫ ਵੱਲੋਂ ਅੱਜ ਸਵੇਰ ਦੀ ਪ੍ਰਾਰਥਨਾ ਸਭਾ ਵਿੱਚ ਵਿਸ਼ੇਸ਼ ਸਨਮਾਨ ਕਰਦਿਆਂ ਇਨ੍ਹਾਂ ਮੈਡਲਾਂ ਦਾ ਸਿਹਰਾ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਕੰਪਿਊਟਰ ਫੈਕਲਟੀ ਰਾਜਵਿੰਦਰ ਕੌਰ, ਪੂਜਾ ਬਜਾਜ, ਵੋਕੇਸ਼ਨਲ ਮਾਸਟਰ ਤਰੁਣ ਰਿਸ਼ੀ ਰਾਜ ਅਤੇ ਹਰਪ੍ਰੀਤ ਸਿੰਘ ਨੂੰ ਦਿੱਤਾ। ਇਸ ਮੌਕੇ ਲੈਕਚਰਾਰ ਪਰਮਜੀਤ ਕੌਰ, ਸੁਰਜੀਤ ਸਿੰਘ ਮੁਹਾਲੀ, ਪ੍ਰਸ਼ੋਤਮ ਸਿੰਘ, ਪਰਵਿੰਦਰ ਸਿੰਘ, ਪੂਜਾ ਚੌਧਰੀ, ਸੰਜਣਾ ਰਾਣੀ, ਹਰਮਿੰਦਰ ਕੌਰ, ਗੁਰਦੀਪ ਕੌਰ, ਨਰਿੰਦਰ ਕੌਰ, ਰਸ਼ਮੀ, ਰਣਜੀਤ ਕੌਰ ਤੇ ਸਮੂਹ ਸਟਾਫ਼ ਹਾਜ਼ਰ ਸੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ