Share on Facebook Share on Twitter Share on Google+ Share on Pinterest Share on Linkedin ਮੁਹਾਲੀ ਵਿੱਚ ਪਿਸਤੌਲ ਦੀ ਨੋਕ ’ਤੇ ਬੈਂਕ ਮੈਨੇਜਰ ਤੋਂ ਕਾਰ ਤੇ ਨਗਦੀ ਖੋਹੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਦਸੰਬਰ: ਇੱਥੋਂ ਦੇ ਐਰੋਸਿਟੀ ਬਲਾਕ ਐਫ਼ ਵਿੱਚ ਐਤਵਾਰ ਦੇਰ ਸ਼ਾਮ ਨੂੰ ਅਣਪਛਾਤੇ ਲੁਟੇਰਿਆਂ ਵੱਲੋਂ ਪਿਸਤੌਲ ਦੀ ਨੋਕ ’ਤੇ ਇਕ ਬੈਂਕ ਮੈਨੇਜਰ ਤੋਂ ਕਾਰ ਅਤੇ ਨਗਦੀ ਖੋਹਣ ਕੇ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਅਵਤਾਰ ਸਿੰਘ ਚੰਡੀਗੜ੍ਹ ਦੇ ਸੈਕਟਰ-47 ਦਾ ਰਹਿਣ ਵਾਲਾ ਹੈ ਅਤੇ ਸਟੇਟ ਬੈਂਕ ਆਫ਼ ਇੰਡੀਆ ਦੀ ਸੈਕਟਰ-17 ਬ੍ਰਾਂਚ ਵਿੱਚ ਮੈਨੇਜਰ ਦੇ ਅਹੁਦੇ ’ਤੇ ਤਾਇਨਾਤ ਹੈ। ਅਵਤਾਰ ਸਿੰਘ ਐਰੋਸਿਟੀ ਬਲਾਕ ਐਫ਼ ਵਿੱਚ ਆਪਣਾ ਮਕਾਨ ਬਣਾ ਰਿਹਾ ਹੈ। ਇਲਾਕੇ ਦੇ ਕੋਆਰਡੀਨੇਟਰ ਵਿਨੋਦ ਸ਼ਰਮਾ ਨੇ ਮੁਹਾਲੀ ਪੁਲੀਸ ਨੂੰ ਇਸ ਵਾਰਦਾਤ ਬਾਰੇ ਇਤਲਾਹ ਦਿੱਤੀ। ਉਧਰ, ਸੂਚਨਾ ਮਿਲਦੇ ਹੀ ਤੁਰੰਤ ਡੀਐਸਪੀ (ਸਿਟੀ-2) ਰਮਨਦੀਪ ਸਿੰਘ ਪੁਲੀਸ ਫੋਰਸ ਨਾਲ ਮੌਕੇ ’ਤੇ ਪਹੁੰਚ ਗਏ ਅਤੇ ਘਟਨਾ ਦਾ ਜਾਇਜ਼ਾ ਲਿਆ। ਡੀਐਸਪੀ ਨੇ ਪੀੜਤ ਅਵਤਾਰ ਸਿੰਘ ਨਾਲ ਗੱਲ ਕਰਕੇ ਘਟਨਾ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਉੱਥੇ ਮੌਜੂਦ ਹੋਰਨਾਂ ਵਿਅਕਤੀਆਂ ਤੋਂ ਵੀ ਪੁੱਛਗਿੱਛ ਕੀਤੀ ਗਈ। ਘਟਨਾ ਤੋਂ ਬਾਅਦ ਪੁਲੀਸ ਨੇ ਪੂਰੇ ਟਰਾਈਸਿਟੀ ਵਿੱਚ ਅਲਰਟ ਜਾਰੀ ਕਰ ਦਿੱਤਾ ਹੈ। ਕੋਆਰਡੀਨੇਟਰ ਵਿਨੋਦ ਸ਼ਰਮਾ ਨੇ ਦੱਸਿਆ ਕਿ ਅਵਤਾਰ ਸਿੰਘ ਐਰੋਸਿਟੀ ਬਲਾਕ ਐਫ਼ ਆਪਣਾ ਮਕਾਨ ਬਣਾ ਰਿਹਾ ਹੈ। ਉਹ ਅੱਜ ਸਵੇਰੇ ਹੀ ਇੱਥੇ ਆ ਗਿਆ ਸੀ ਅਤੇ ਦੇਰ ਸ਼ਾਮ ਨੂੰ ਠੇਕੇਦਾਰ ਅਤੇ ਹੋਰ ਵਿਅਕਤੀਆਂ ਨੂੰ ਪੈਸਿਆਂ ਦਾ ਭੁਗਤਾਨ ਦਾ ਕਰਕੇ ਵਾਪਸ ਆਪਣੇ ਘਰ ਜਾਣ ਲਈ ਆਪਣੀ ਕਾਰ ਵਿੱਚ ਬੈਠਣ ਹੀ ਲੱਗਾ ਸੀ ਕਿ ਐਨੇ ਵਿੱਚ ਪੈਦਲ ਹੀ ਦੋ ਵਿਅਕਤੀ ਆਏ ਅਤੇ ਆਉਂਦੇ ਹੀ ਉਸ ਨਾਲ ਖਹਿਬੜਨ ਲੱਗ ਗਏ। ਲੁਟੇਰਿਆਂ ਨੇ ਬਹਿਸ ਕਰਦਿਆਂ ਕਿਸੇ ਵਿਅਕਤੀ ਦਾ ਨਾਂ ਲੈ ਕੇ ਕਿਹਾ ਕਿ ਉਹ ਉਨ੍ਹਾਂ ਨਾਲ ਠੱਗੀ ਮਾਰ ਕੇ ਆਇਆ ਹੈ ਪ੍ਰੰਤੂ ਅਵਤਾਰ ਸਿੰਘ ਨੇ ਆਪਣਾ ਨਾਂ ਦੱਸਦਿਆਂ ਕਿਹਾ ਕਿ ਜਿਸ ਵਿਅਕਤੀ ਦੀ ਉਹ ਭਾਲ ਕਰ ਰਹੇ ਹਨ, ਉਹ ਕੋਈ ਹੋਰ ਹੋਵੇਗਾ। ਇਸ ਤੋਂ ਬਾਅਦ ਲੁਟੇਰਿਆਂ ਨੇ ਪਿਸਤੌਲ ਦਿਖਾ ਕੇ ਅਵਤਾਰ ਸਿੰਘ ਨੂੰ ਕਾਰ ’ਚੋਂ ਬਾਹਰ ਕੱਢ ਲਿਆ ਅਤੇ ਉਸ ਕੋਲੋਂ ਪਰੋਸ ਵੀ ਖੋਹ ਲਿਆ ਅਤੇ ਉਸ ਦੀ ਕਾਰ ਵੀ ਲੈ ਕੇ ਮੌਕੇ ਤੋਂ ਫਰਾਰ ਹੋ ਗਏ। ਇਸ ਸਬੰਧੀ ਸੰਪਰਕ ਕਰਨ ’ਤੇ ਡੀਐਸਪੀ (ਸਿਟੀ-2) ਰਮਨਦੀਪ ਸਿੰਘ ਨੇ ਦੱਸਿਆ ਕਿ ਪੁਲੀਸ ਮਾਮਲੇ ਦੀ ਵੱਖ-ਵੱਖ ਪਹਿਲੂਆਂ ’ਤੇ ਜਾਂਚ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪੀੜਤ ਬੈਂਕ ਮੈਨੇਜਰ ਦੇ ਬਿਆਨ ਦਰਜ ਕਰ ਲਏ ਗਏ ਹਨ ਅਤੇ ਪੁਲੀਸ ਦੀਆਂ ਟੀਮਾਂ ਸੀਸੀਟੀਵੀ ਕੈਮਰੇ ਦੀ ਫੁਟੇਜ ਚੈੱਕ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜਲਦੀ ਹੀ ਲੁਟੇਰਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ