Share on Facebook Share on Twitter Share on Google+ Share on Pinterest Share on Linkedin ਜਤਿੰਦਰਪਾਲ ਸਿੰਘ ਨੇ 107 ਵੋਟਾਂ ਨਾਲ ਗੁਰਦੁਆਰਾ ਕਲਗੀਧਰ ਸਿੰਘ ਸਭਾ ਦੇ ਪ੍ਰਧਾਨ ਦੀ ਚੋਣ ਜਿੱਤੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਦਸੰਬਰ: ਕਲਗੀਧਰ ਸੇਵਕ ਜਥਾ ਦੇ ਮੁਖੀ ਭਾਈ ਜਤਿੰਦਰਪਾਲ ਸਿੰਘ ਜੇਪੀ 507 ਵੋਟਾਂ ਹਾਸਲ ਕਰਕੇ ਇੱਥੋਂ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਫੇਜ਼-4 ਦੇ ਪ੍ਰਧਾਨ ਦੀ ਚੋਣ ਜਿੱਤ ਗਏ ਹਨ। ਉਨ੍ਹਾਂ ਪਿਛਲੇ 6 ਸਾਲਾਂ ਤੋਂ ਲਗਾਤਾਰ ਪ੍ਰਧਾਨ ਚਲੇ ਆ ਰਹੇ ਅਮਰਜੀਤ ਸਿੰਘ ਪਾਹਵਾ ਨੂੰ 107 ਵੋਟਾਂ ਦੇ ਫਰਕ ਨਾਲ ਹਰਾਇਆ ਹੈ। ਗੁਰਦੁਆਰਾ ਸਾਹਿਬ ਦੀ ਚੋਣ ਕਮੇਟੀ ਦੇ ਚੇਅਰਮੈਨ ਸਵਿੰਦਰ ਸਿੰਘ ਪੁਰੀ (ਸੇਵਾਮੁਕਤ ਆਈਏਐਸ) ਨੇ ਨਵੇਂ ਚੁਣੇ ਗਏ ਪ੍ਰਧਾਨ ਜਤਿੰਦਰਪਾਲ ਸਿੰਘ ਜੇਪੀ ਨੂੰ ਜੇਤੂ ਸਰਟੀਫਿਕੇਟ ਸੌਂਪਦਿਆਂ ਦੱਸਿਆ ਕਿ ਸਾਲ 2020-21 ਲਈ ਗੁਰਦੁਆਰਾ ਸ੍ਰੀ ਕਲਗੀਧਰ ਸਭਾ ਦੇ ਪ੍ਰਧਾਨ ਦੀ ਚੋਣ ਲਈ ਕੁਲ 909 ਮੈਂਬਰਾਂ ਵੱਲੋਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਗਈ। ਜਿਨ੍ਹਾਂ ’ਚੋਂ ਜੇਪੀ ਸਿੰਘ 506 ਵੋਟਾਂ ਮਿਲੀਆਂ ਅਤੇ ਅਮਰਜੀਤ ਸਿੰਘ ਪਾਹਵਾ ਨੂੰ 399 ਵੋਟਾਂ ਪਈਆਂ ਹਨ। ਜਦੋਂਕਿ ਜਿਸ ’ਚੋਂ ਚਾਰ ਵੋਟਾਂ ਰੱਦ ਹੋ ਗਈਆਂ। ਨਵੇਂ ਬਣੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇਪੀ ਨੇ ਦੱਸਿਆ ਕਿ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ ਨੂੰ 5 ਵਜੇ ਤੱਕ ਵੋਟਾਂ ਪਈਆਂ। ਇਸ ਤੋਂ ਬਾਅਦ ਵੋਟਾਂ ਦੀ ਗਿਣਤੀ ਹੋਈ ਅਤੇ ਬੜੇ ਪਾਰਦਰਸ਼ੀ ਤਰੀਕੇ ਨਾਲ ਚੋਣਾਂ ਦਾ ਅਮਲ ਮੁਕੰਮਲ ਕਰਦਿਆਂ ਚੋਣ ਕਮੇਟੀ ਦੇ ਚੇਅਰਮੈਨ ਵੱਲੋਂ ਦੇਰ ਸ਼ਾਮ ਉਨ੍ਹਾਂ ਨੂੰ 107 ਵੋਟਾਂ ਦੇ ਫਰਕ ਨਾਲ ਜੇਤੂ ਕਰਾਰ ਦਿੰਦਿਆਂ ਸਰਟੀਫਿਕੇਟ ਪ੍ਰਦਾਨ ਕੀਤਾ ਗਿਆ। ਉਨ੍ਹਾਂ ਸਮੁੱਚੀ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਲਾਕੇ ਦੀ ਸੰਗਤ ਵੱਲੋਂ ਉਸ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਇਸ ਨੂੰ ਪੂਰੀ ਤਨਦੇਹੀ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ ਅਤੇ ਸਾਰਿਆਂ ਨੂੰ ਨਾਲ ਲੈ ਕੇ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਸੰਗਤ ਦੀ ਸਲਾਹ ਨਾਲ ਧਾਰਮਿਕ ਪ੍ਰੋਗਰਾਮ ਉਲੀਕੇ ਜਾਣਗੇ ਤਾਂ ਜੋ ਨਵੀਂ ਪੀੜ੍ਹੀ ਨੂੰ ਆਪਣੇ ਧਰਮ ਅਤੇ ਵਿਰਸੇ ਨਾਲ ਜੋੜਿਆ ਜਾ ਸਕੇ। ਮੁਫ਼ਤ ਦਸਤਾਰ ਸਿਖਲਾਈ ਕੈਂਪ ਉਨ੍ਹਾਂ ਵੱਲੋਂ ਪਹਿਲਾਂ ਹੀ ਆਪਣੇ ਪੱਧਰ ’ਤੇ ਚਲਾਏ ਜਾ ਰਹੇ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ