Nabaz-e-punjab.com

ਪੰਜਾਬ ਰਾਜ ਵਣ ਵਿਕਾਸ ਨਿਗਮ ਦੇ ਚੇਅਰਮੈਨ ਸਾਧੂ ਸਿੰਘ ਸੰਧੂ ਨੇ ਅਹੁਦਾ ਸੰਭਾਲਿਆਂ

ਸੂਬੇ ਵਿੱਚ ਕਿਸਾਨਾਂ ਨੂੰ ਫੱਲਦਾਰ ਰੁੱਖ ਲਗਾਉਣ ਲਈ ਉਤਸ਼ਾਹਿਤ ਕੀਤਾ ਜਾਵੇਗਾ: ਸੰਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਦਸੰਬਰ:
ਸੀਨੀਅਰ ਕਾਂਗਰਸੀ ਆਗੂ ਸਾਧੂ ਸਿੰਘ ਸੰਧੂ ਨੇ ਅੱਜ ਪੰਜਾਬ ਦੇ ਜੰਗਲਾਤ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਸਾਧੂ ਸਿੰਘ ਧਰਮਸੋਤ, ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਅਤੇ ਛੇ ਵਿਧਾਇਕਾਂ ਦੀ ਹਾਜ਼ਰੀ ਵਿੱਚ ਸਥਾਨਕ ਵਣ ਭਵਨ ਵਿੱਚ ਪੰਜਾਬ ਰਾਜ ਵਣ ਵਿਕਾਸ ਨਿਗਮ ਦੇ ਨਵ ਨਿਯੁਕਤ ਚੇਅਰਮੈਨ ਸਾਧੂ ਸਿੰਘ ਸੰਧੂ ਨੇ ਅੱਜ ਇੱਥੇ ਦਾ ਅਹੁਦਾ ਸਾਂਭ ਲਿਆ। ਉਨ੍ਹਾਂ ਦੇ ਅਹੁਦਾ ਸਾਂਭਣ ਮੌਕੇ ਪੱਟੀ ਤੋਂ ਵਿਧਾਇਕ ਹਰਮਿੰਦਰ ਸਿੰਘ ਗਿੱਲ, ਤਰਨ ਤਾਰਨ ਤੋਂ ਵਿਧਾਇਕ ਧਰਮਬੀਰ ਅਗਨੀਹੋਤਰੀ, ਜੰਡਿਆਲਾ ਤੋਂ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਖੇਮਕਰਨ ਤੋਂ ਵਿਧਾਇਕ ਸੁਖਪਾਲ ਸਿੰਘ ਭੁੱਲਰ, ਅੰਮ੍ਰਿਤਸਰ ਉਤਰੀ ਤੋਂ ਵਿਧਾਇਕ ਸੁਨਿਲ ਦੱਤੀ ਅਤੇ ਜ਼ੀਰਾ ਤੋਂ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਹਾਜ਼ਰ ਸਨ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਚੇਅਰਮੈਨ ਸਾਧੂ ਸਿੰਘ ਸੰਧੂ ਨੇ ਕਿਹਾ ਕਿ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਤਾਏ ਭਰੋਸੇ ’ਤੇ ਖਰੇ ਉਤਰਨਗੇ ਅਤੇ ਪੂਰੀ ਲਗਨ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ। ਉਨ੍ਹਾਂ ਕਿਹਾ ਕਿ ਜੰਗਲਾਤ ਵਿਭਾਗ ਨੂੰ ਮੁਨਾਫ਼ੇ ਵਾਲਾ ਅਦਾਰਾ ਬਣਾਉਣ ਲਈ ਦਿਨ-ਰਾਤ ਮਿਹਨਤ ਕਰਨਗੇ। ਕਿਸਾਨਾਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਸ੍ਰੀ ਸੰਧੂ ਨੇ ਕਿਹਾ ਕਿ ਉਹ ਜਿਥੇ ਕਿਸਾਨਾਂ ਨੂੰ ਫੱਲਦਾਰ ਬੂਟੇ ਲਾਉਣ ਲਈ ਉਤਸ਼ਾਹਤ ਕਰਨਗੇ, ਉੱਥੇ ਫ਼ਸਲੀ ਵਿਭਿੰਨਤਾ ਲਈ ਵੀ ਕਿਸਾਨਾਂ ਨੂੰ ਜਾਗਰੂਕ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵੱਧ ਤੋਂ ਵੱਧ ਬੂਟੇ ਲਾ ਕੇ ਹੀ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਿਆ ਜਾ ਸਕਦਾ ਹੈ। ਦਿੱਲੀ ਤੋਂ ਵਕਾਲਤ ਦੀ ਪੜ੍ਹਾਈ ਕਰਨ ਵਾਲੇ ਅਤੇ ਮਾਝੇ ਦੀ ਮਸ਼ਹੂਰ ਪਿੰਡ ਮੁੱਛਲ ਦੇ ਜੰਮਪਲ ਸ੍ਰੀ ਸੰਧੂ ਸੰਨ 1982 ਤੋਂ ਕਾਂਗਰਸੀ ਪਾਰਟੀ ਨਾਲ ਜੁੜੇ ਹੋਏ ਹਨ। ਲੰਮਾ ਸਮਾਂ ਪਾਰਟੀ ਦੇ ਕਿਸਾਨ ਸੈੱਲ ਦੇ ਚੇਅਰਮੈਨ ਰਹਿ ਚੁੱਕੇ ਹਨ ਸ੍ਰੀ ਸੰਧੂ 2008 ਅਤੇ ਦੁਬਾਰਾ 2018 ਵਿੱਚ ਅੰਮ੍ਰਿਤਸਰ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਚੁਣੇ ਗਏ।
ਇਸ ਮੌਕੇ ਕਾਰਪੋਰੇਸ਼ਨ ਦੇ ਐਮਡੀ ਹਰਿੰਦਰ ਸਿੰਘ ਗਰੇਵਾਲ, ਪ੍ਰਮੁੱਖ ਮੁੱਖ ਵਣਪਾਲ ਜੰਗਲਾਤ ਜਤਿੰਦਰ ਸ਼ਰਮਾ, ਕਾਂਗਰਸੀ ਆਗੂ ਵਰਿੰਦਰ ਸਿੰਘ ਭਿੰਡਰ, ਮਾਰਕੀਟ ਕਮੇਟੀ ਰਈਆ ਦੇ ਸਾਬਕਾ ਚੇਅਰਮੈਨ ਜਸਵੰਤ ਸਿੰਘ, ਮਾਰਕੀਟ ਕਮੇਟੀ ਜੰਡਿਆਲਾ ਦੇ ਸਾਬਕਾ ਚੇਅਰਮੈਨ ਸੁਰਿੰਦਰ ਸਿੰਘ ਰੰਧਾਵਾ, ਬਲਾਕ ਸੰਮਤੀ ਜੰਡਿਆਲਾ ਦੇ ਚੇਅਰਮੈਨ ਹਰਜੀਤ ਸਿੰਘ ਬੰਡਾਲਾ, ਪੰਜਾਬ ਮੰਡੀਕਰਨ ਬੋਰਡ ਦੇ ਡਾਇਰੈਕਟਰ ਰਾਜਿੰਦਰ ਸਿੰਘ ਟਪਿਆਲਾ ਅਤੇ ਵਿਭਾਗ ਦੇ ਸਮੂਹ ਖੇਤਰੀ ਅਧਿਕਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ ਸੀਨੀਅਰ ਸਹਾਇਕ-…