Nabaz-e-punjab.com

ਸਿਹਤ ਮੰਤਰੀ ਸਿੱਧੂ ਨੇ ਲੋੜਵੰਦਾਂ ਲਈ ਗਰਮ ਕੱਪੜੇ ਤੇ ਕੰਬਲਾਂ ਨਾਲ ਭਰੀਆਂ 25 ਕਾਰਾਂ ਰਵਾਨਾ

ਡਾਕਟਰਾਂ ਦੀ ਸੰਸਥਾ ਦੇ ਉਪਰਾਲੇ ਦੀ ਸਿਹਤ ਮੰਤਰੀ ਵੱਲੋਂ ਸ਼ਲਾਘਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਦਸੰਬਰ:
ਮਾਤਾ ਗੁਜਰੀ ਅਤੇ ਚਾਰ ਸਾਹਿਬਜ਼ਾਦਿਆਂ ਦੇ ਲਾਸਾਨੀ ਸ਼ਹਾਦਤ ਮੌਕੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਦਫ਼ਤਰ ਤੋਂ ਉੱਨ ਦੇ ਗਰਮ ਕੱਪੜਿਆਂ ਅਤੇ ਕੰਬਲਾਂ ਨਾਲ ਭਰੀਆਂ 25 ਕਾਰਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਵਿੱਚ ਲੋੜਵੰਦਾਂ ਨੂੰ ਇਹ ਗਰਮ ਕੱਪੜੇ ਦੇਣ ਲਈ ਨੈਸ਼ਨਲ ਇਨਟੈੱਗਰੇਟਿਡ ਮੈਡੀਕਲ ਐਸੋਸੀਏਸ਼ਨ ਚੰਡੀਗੜ੍ਹ ਨੇ ਉਪਰਾਲਾ ਕੀਤਾ ਹੈ। ਜਿਸ ਦੀ ਸਿਹਤ ਮੰਤਰੀ ਨੇ ਸ਼ਲਾਘਾ ਕਰਦਿਆਂ ਹੋਰਨਾਂ ਸੰਸਥਾ ਨੂੰ ਵੀ ਗਰੀਬ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣ ਦੀ ਅਪੀਲ ਕੀਤੀ।
ਸ੍ਰੀ ਸਿੱਧੂ ਨੇ ਕਿਹਾ ਕਿ ਸਾਹਿਬਜ਼ਾਦਿਆਂ ਦੀ ਸ਼ਹੀਦੀ ਜਿੱਥੇ ਸਾਨੂੰ ਸਮਾਜ ਦੀ ਬਿਹਤਰੀ ਲਈ ਆਪਾ ਵਾਰਨ ਦਾ ਸੰਦੇਸ਼ ਦਿੰਦੀ ਹੈ, ਉੱਥੇ ਸਾਨੂੰ ਸਮਾਜ ਦੇ ਦਬੇ-ਕੁਚਲੇ ਵਰਗ ਦੀ ਮਦਦ ਕਰਨ ਲਈ ਵੀ ਪ੍ਰੇਰਦੀ ਹੈ। ਉਨ੍ਹਾਂ ਕਿਹਾ ਕਿ ਕੜਾਕੇ ਦੀ ਠੰਢ ਵਿੱਚ ਲੋੜਵੰਦਾਂ ਨੂੰ ਗਰਮ ਕੱਪੜੇ ਦੇਣਾ ਹੋਰਨਾਂ ਲਈ ਪ੍ਰੇਰਨਾਮਈ ਉਪਰਾਲਾ ਹੈ। ਉਨ੍ਹਾਂ ਸੰਸਥਾ ਨੂੰ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ।
ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਜੀਡੀ ਮਹਿਤਾ ਨੇ ਦੱਸਿਆ ਕਿ ਉਹ ਹਰ ਸਾਲ ਦਸੰਬਰ ਵਿੱਚ ਲੋੜਵੰਦਾਂ ਨੂੰ ਗਰਮ ਕੱਪੜੇ ਵੰਡਦੇ ਹਨ। ਉਨ੍ਹਾਂ ਕਿਹਾ ਕਿ ਡਾਕਟਰਾਂ ਦੀ ਐਸੋਸੀਏਸ਼ਨ ਜਿੱਥੇ ਲੋਕਾਂ ਨੂੰ ਮੈਡੀਕਲ ਸਹੂਲਤਾਂ ਪ੍ਰਦਾਨ ਕਰ ਰਹੀ ਹੈ, ਉੱਥੇ ਸਮਾਜ ਦੇ ਲੋੜਵੰਦਾਂ ਦੀ ਵੱਖ-ਵੱਖ ਤਰੀਕਿਆਂ ਨਾਲ ਮਦਦ ਕੀਤੀ ਜਾਂਦੀ ਹੈ। ਸਮਾਗਮ ਵਿੱਚ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਸਿਹਤ ਮੰਤਰੀ ਦੇ ਓਐਸਡੀ ਡਾ. ਬਲਵਿੰਦਰ ਸਿੰਘ, ਆਯੂਸ਼ ਵਿਭਾਗ ਦੇ ਡਾਇਰੈਕਟਰ ਰਾਕੇਸ਼ ਸ਼ਰਮਾ, ਸੀਨੀਅਰ ਕਾਂਗਰਸ ਆਗੂ ਜੀਐਸ ਰਿਆੜ ਅਤੇ ਰਜਿਸਟਰਾਰ ਡਾ. ਸੰਜੀਵ ਗੋਇਲ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ ‘ਜਨਮ ਦਿਨ ਮੁਬਾਰਕ’ ਰਿਲੀਜ਼

ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ ‘ਜਨਮ ਦਿਨ ਮੁਬਾਰਕ’ ਰਿਲੀਜ਼ ਨਬਜ਼-ਏ-ਪੰਜਾਬ, ਮੁਹਾਲੀ, 29 ਨਵੰਬਰ: ਇੱਥੋਂ ਦ…