Share on Facebook Share on Twitter Share on Google+ Share on Pinterest Share on Linkedin ਗਿਆਨ ਜਯੋਤੀ ਸਕੂਲ ਵਿੱਚ ਵਿਦਿਆਰਥੀਆਂ ਦੇ ਸਾਇੰਸ ਮਾਡਲਾਂ ਦੀ ਪ੍ਰਦਰਸ਼ਨੀ ਦਾ ਆਯੋਜਨ ਸਕੂਲੀ ਬੱਚਿਆਂ ਨੇ ਆਪਣੇ ਹੱਥੀ ਬਣਾਏ ਮਾਡਲ ਅਤੇ ਸਾਇੰਸ ਦੇ ਪ੍ਰਯੋਗ ਦਰਸ਼ਕਾਂ ਨੂੰ ਦਿਖਾਏ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਦਸੰਬਰ: ਇੱਥੋਂ ਦੇ ਗਿਆਨ ਜਯੋਤੀ ਗਲੋਬਲ ਸਕੂਲ ਫੇਜ਼-2 ਵਿੱਚ ਪੰਜਵੀਂ ਤੋਂ ਨੌਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਸਾਇੰਸ ਦੇ ਵਿਸ਼ੇ ’ਤੇ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਸਕੂਲੀ ਬੱਚਿਆਂ ਦੇ ਮਾਪਿਆਂ ਨੇ ਸ਼ਿਰਕਤ ਕਰਕੇ ਆਪਣੇ ਲਾਡਲਿਆਂ ਦੀ ਸਖ਼ਤ ਮਿਹਨਤ ਨੂੰ ਸਲਾਹਿਆ। ਵਿਦਿਆਰਥੀਆਂ ਨੇ ਸਾਇੰਸ ਦੀਆਂ ਖੋਜਾਂ ਨੂੰ ਵੀ ਪ੍ਰਤੱਖ ਰੂਪ ਵਿੱਚ ਦਿਖਾਇਆ। ਜਦੋਂਕਿ ਟਾਪਿਕ ਐਨਸੀਆਰੀਟੀ ਦੀ ਕਿਤਾਬਾਂ ’ਚੋਂ ਲਿਆ ਗਿਆ। ਵਿਦਿਆਰਥੀਆਂ ਨੇ ਬਾਈਓ ਗੈੱਸ ਪਲਾਂਟ, ਚੁੰਬਕ ਨਾਲ ਚੱਲਣ ਵਾਲਾ ਮਲਟੀਪਲ ਜਨਰੇਟਰ, ਚੁੰਬਕੀ ਟਰੇਨ, ਅੱਖਾਂ ਅਤੇ ਕੰਨ ਤੋਂ ਵਿਹੂਣੇ ਲੋਕਾਂ ਦੀ ਮਦਦ ਕਰਨ ਵਾਲਾ ਦਸਤਾਨਾ, ਸਸਤੀ ਦਰ ਨਾਲ ਕੰਮ ਕਰਨ ਵਾਲ ਏਅਰ ਕੰਡੀਸ਼ਨਰ, ਹਾਈਡਰੋਲਿਕ ਲਿਫ਼ਟ ਅਤੇ ਹਾਈਡਰੋਲਿਕ ਪੁਲ ਸਮੇਤ ਕਈ ਰੋਚਕ ਅਤੇ ਹੋਰ ਵੱਖ ਵੱਖ ਤਰ੍ਹਾਂ ਦੇ ਮਾਡਲ ਪ੍ਰਦਰਸ਼ਿਤ ਕੀਤੇ ਗਏ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਡਾਇਰੈਕਟਰ ਸ੍ਰੀਮਤੀ ਰਣਜੀਤ ਕੌਰ ਨੇ ਦੱਸਿਆ ਕਿ ਸੱਤਵੀਂ ਤੋਂ ਬਾਰ੍ਹਵੀਂ ਤੱਕ ਪਹੁੰਚਦੇ ਹੋਏ ਵਿਦਿਆਰਥੀਆਂ ਵਿੱਚ ਕੱਝ ਨਵਾਂ ਕਰਨ ਦੀ ਚਾਹਤ ਹੁੰਦੀ ਹੈ। ਇਸ ਲਈ ਅਜਿਹੇ ਆਯੋਜਨਾਂ ਰਾਹੀਂ ਬੱਚਿਆਂ ਦੀ ਇਸ ਸਕਾਰਤਮਿਕ ਸੋਚ ਅਤੇ ਚਾਹਤ ਨੂੰ ਵਧੀਆਂ ਪਾਸੇ ਲਗਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਦੌਰਾਨ ਸਕੂਲੀ ਬੱਚਿਆਂ ਨੂੰ ਕਾਫ਼ੀ ਕੱਝ ਨਵਾਂ ਸਿੱਖਣ ਲਈ ਮਿਲਿਆ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ