nabaz-e-punjab.com

ਹੈਰੋਇਨ ਤਸਕਰੀ ਮਾਮਲਾ: ਐਨਆਈਏ ਵੱਲੋਂ 11 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਦਸੰਬਰ:
ਐਨਆਈਏ ਨੇ ਅੰਮ੍ਰਿਤਸਰ ਦੇ 532 ਕਿੱਲੋ ਬਹੁ ਕਰੋੜੀ ਹੈਰੋਇਨ ਤਸਕਰੀ ਦੀ ਮਾਮਲੇ ਵਿੱਚ ਅੱਜ 11 ਮੁਲਜ਼ਮਾਂ ਦੇ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ। ਜਿਨ੍ਹਾਂ ਮੁਲਜ਼ਮਾਂ ਖ਼ਿਲਾਫ਼ ਚਲਾਨ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਵਿੱਚ ਤਾਰਿਕ ਅਹਿਮਦ, ਜਸਵੀਰ ਸਿੰਘ, ਨਿਰਭੈਲ ਸਿੰਘ, ਸੰਦੀਪ ਕੌਰ, ਸੀਏ ਅਜੈ ਗੁਪਤਾ, ਰਣਜੀਤ ਸਿੰਘ, ਇਕਬਾਲ ਸਿੰਘ, ਫਾਰੂਕ ਲੋਨ, ਸਾਹਿਲ ਅਹਿਮਦ ਲੋਨ, ਸਾਹਿਬ ਨੂਰ, ਅਤੇ ਅਮੀਰ ਨੂਰ ਸ਼ਾਮਲ ਹਨ। ਇਨ੍ਹਾਂ ’ਚੋਂ ਅਜੈ ਗੁਪਤਾ ਜ਼ਮਾਨਤ ’ਤੇ ਰਿਹਾਅ ਹੋ ਚੁੱਕੇ ਹਨ ਜਦੋਂਕਿ ਸੰਦੀਪ ਕੌਰ, ਜਸਵੀਰ ਸਿੰਘ ਅਤੇ ਨਿਰਭੈਲ ਸਿੰਘ ਨਿਆਇਕ ਹਿਰਾਸਤ ਅਧੀਨ ਜੇਲ੍ਹ ਵਿੱਚ ਬੰਦ ਹਨ ਅਤੇ ਬਾਕੀ ਸਾਰੇ ਮੁਲਜ਼ਮ ਹਾਲੇ ਐਨਆਈਏ ਦੀ ਗ੍ਰਿਫ਼ਤ ਤੋਂ ਬਾਹਰ ਹਨ। ਇਕ ਮੁਲਜ਼ਮ ਦੀ ਗੁਰਪਿੰਦਰ ਸਿੰਘ ਵਾਸੀ ਅੰਮ੍ਰਿਤਸਰ ਦੀ ਨਿਆਇਕ ਹਿਰਾਸਤ ਅਧੀਨ ਮੌਤ ਹੋ ਚੁੱਕੀ ਹੈ। ਇਸ ਮਾਮਲੇ ਲੋੜੀਂਦੇ ਮੁੱਖ ਮੁਲਜ਼ਮ ਰਣਜੀਤ ਰਾਣਾ ਜੋ ਇਸ ਵੇਲੇ ਫਰਾਰ ਦੱਸਿਆ ਗਿਆ ਹੈ।
ਜਾਣਕਾਰੀ ਅਨੁਸਾਰ ਪੰਜਾਬ ਪੁਲੀਸ ਵੱਲੋਂ 5836 ਕਿੱਲੋ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ 532 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਸੀ ਅਤੇ ਇਸ ਮਾਮਲੇ ਵਿੱਚ ਦੋ ਕਸ਼ਮੀਰੀ ਨੌਜਵਾਨਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ। ਇਨ੍ਹਾਂ ਨਸ਼ੀਲੇ ਪਦਾਰਥਾਂ ਦੀ ਕੀਮਤ ਲਗਭਗ 2600 ਕਰੋੜ ਰੁਪਏ ਦੱਸੀ ਗਈ ਹੈ। ਏਨੀ ਵੱਡੀ ਮਾਤਰਾ ਵਿੱਚ ਨਸ਼ੇ ਦੀ ਖੇਪ ਪਾਕਿਸਤਾਨ ਤੋਂ ਅਟਾਰੀ ਬਾਰਡਰ ਰਾਹੀਂ ਪੰਜਾਬ ਲਿਆਂਦੀ ਜਾ ਰਹੀ ਸੀ। ਇਹ ਨਸ਼ੀਲੇ ਪਦਾਰਥ ਇਕ ਟਰੱਕ ਵਿੱਚ ਬੈਗਾਂ ਦੇ ਥੱਲੇ ਛੁਪਾ ਕੇ ਰੱਖੇ ਹੋਏ ਸੀ। ਗੁਰਪਿੰਦਰ ਸਿੰਘ ਵਾਸੀ ਅੰਮ੍ਰਿਤਸਰ ਨੂੰ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਬੀਤੀ 29 ਜੂਨ ਨੂੰ ਉਸ ਸਮੇਂ ਆਪਣੀ ਹਿਰਾਸਤ ਵਿੱਚ ਲਿਆ ਗਿਆ ਸੀ ਜਦੋਂ ਉਹ ਅਟਾਰੀ ਬਾਰਡਰ ਦੇ ਰਾਹੀਂ ਟਰੱਕ ਵਿੱਚ ਸਮਾਨ ਲੈ ਕੇ ਪੰਜਾਬ ਆ ਰਿਹਾ ਸੀ ਅਤੇ ਤਲਾਸ਼ੀ ਦੌਰਾਨ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਸੀ। ਪੁੱਛਗਿੱਛ ਦੌਰਾਨ ਗੁਰਪਿੰਦਰ ਦੀ ਨਿਸ਼ਾਨਦੇਹੀ ’ਤੇ ਕਸ਼ਮੀਰੀ ਨੌਜਵਾਨ ਤਾਰਿਕ ਅਹਿਮਦ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

Load More Related Articles
Load More By Nabaz-e-Punjab
Load More In Crime & Police

Check Also

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ ਵਿਦੇਸ਼ੀ ਮੂਲ ਦੇ …