Share on Facebook Share on Twitter Share on Google+ Share on Pinterest Share on Linkedin ਮਾਤਾ ਚੰਦ ਕੌਰ ਹੱਤਿਆਕਾਂਡ: ਮੁਲਜ਼ਮ ਪਲਵਿੰਦਰ ਸਿੰਘ ਡਿੰਪਲ ਦੀ ਜ਼ਮਾਨਤ ਮਨਜ਼ੂਰ ਸੀਬੀਆਈ ਦੀ ਲਾਪਰਵਾਹੀ ਕਾਰਨ ਮਿਲੀ ਜ਼ਮਾਨਤ, ਹਾਲੇ ਤੱਕ ਪੇਸ਼ ਨਹੀਂ ਕੀਤਾ ਚਲਾਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਜਨਵਰੀ: ਸੀਬੀਆਈ ਵੱਲੋਂ ਪੰਜਾਬ ਦੇ ਬਹੁ ਚਰਚਿਤ ਨਾਮਧਾਰੀ ਸੰਪਰਦਾ ਦੀ ਮਾਤਾ ਚੰਦ ਕੌਰ ਹੱਤਿਆ ਕਾਂਡ ਮਾਮਲੇ ਵਿੱਚ ਨਾਮਜ਼ਦ ਮੁਲਜ਼ਮ ਪਲਵਿੰਦਰ ਸਿੰਘ ਉਰਫ਼ ਡਿੰਪਲ ਨੂੰ ਵੱਡੀ ਰਾਹਤ ਦਿੰਦਿਆਂ ਮੁਹਾਲੀ ਅਦਾਲਤ ਨੇ ਮੁਲਜ਼ਮ ਦੀ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ਹੈ। ਸੀਬੀਆਈ ਵੱਲੋਂ ਸ਼ੱਕ ਦੇ ਆਧਾਰ ’ਤੇ ਮੁਲਜ਼ਮ ਪਲਵਿੰਦਰ ਸਿੰਘ ਉਰਫ਼ ਡਿੰਪਲ ਵਾਸੀ ਜਨਤਾ ਕਲੋਨੀ, ਨਵੀਂ ਦਿੱਲੀ ਨੂੰ ਪੁੱਛਗਿੱਛ ਲਈ ਪ੍ਰੋਡਕਸ਼ਨ ਵਰੰਟ ’ਤੇ ਹਿਰਾਸਤ ਵਿੱਚ ਲਿਆ ਸੀ ਅਤੇ ਪੁੱਛਗਿੱਛ ਤੋਂ ਬਾਅਦ ਜਾਂਚ ਏਜੰਸੀ ਨੇ ਡਿੰਪਲ ਨੂੰ ਇਸ ਮਾਮਲੇ ਵਿੱਚ ਬਾਈਨੇਮ ਨਾਮਜ਼ਦ ਕੀਤਾ ਗਿਆ ਸੀ। ਪਲਵਿੰਦਰ ਪਿਛਲੇ ਦੋ ਸਾਲ ਤੋਂ ਲੁਧਿਆਣਾ ਵਿੱਚ ਟਿਫ਼ਨ ਬੰਬ ਧਮਾਕਾ ਅਤੇ ਕਤਲ ਦੇ ਮਾਮਲੇ ਪਟਿਆਲਾ ਜੇਲ੍ਹ ਵਿੱਚ ਬੰਦ ਸੀ। ਪਿਛਲੇ ਸਾਲ 26 ਸਤੰਬਰ ਨੂੰ ਸੀਬੀਆਈ ਨੇ ਉਸ ਨੂੰ ਆਪਣੀ ਹਿਰਾਸਤ ਵਿੱਚ ਲਿਆ ਸੀ। ਬਚਾਅ ਪੱਖ ਦੇ ਵਕੀਲਾਂ ਰਣਜੋਧ ਸਿੰਘ ਸਰਾਓ ਅਤੇ ਜਗਵਿੰਦਰ ਸਿੰਘ ਸੰਤਵਾਲ ਨੇ ਮੁਹਾਲੀ ਸਥਿਤ ਸੀਬੀਆਈ ਦੇ ਵਿਸ਼ੇਸ਼ ਜੱਜ ਜੇਐਸ ਸੇਖੋਂ ਦੀ ਅਦਾਲਤ ਵਿੱਚ ਇਕ ਅਰਜ਼ੀ ਦਾਇਰ ਕਰਕੇ ਮੁਲਜ਼ਮ ਪਲਵਿੰਦਰ ਸਿੰਘ ਉਰਫ਼ ਡਿੰਪਲ ਨੂੰ ਜ਼ਮਾਨਤ ’ਤੇ ਰਿਹਾਅ ਕਰਨ ਦੀ ਗੁਹਾਰ ਲਗਾਈ ਗਈ ਸੀ। ਵਕੀਲ ਸਰਾਓ ਨੇ ਦੱਸਿਆ ਕਿ ਅੱਜ ਅਦਾਲਤ ਨੇ ਵੱਖ ਵੱਖ ਪਹਿਲੂਆਂ ’ਤੇ ਗੌਰ ਕਰਦਿਆਂ ਮੁਲਜ਼ਮ ਡਿੰਪਲ ਦੀ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ਹੈ। ਜਾਣਕਾਰੀ ਅਨੁਸਾਰ ਸੀਬੀਆਈ ਦੀ ਕਥਿਤ ਲਾਪਰਵਾਹੀ ਕਾਰਨ ਮੁਲਜ਼ਮ ਡਿੰਪਲ ਜ਼ਮਾਨਤ ਲੈਣ ਵਿੱਚ ਸਫਲ ਹੋ ਸਕਿਆ ਹੈ ਕਿਉਂਕਿ ਹੁਣ ਤੱਕ ਸੀਬੀਆਈ ਇਸ ਮਾਮਲੇ ਵਿੱਚ ਮੁਲਜ਼ਮ ਖ਼ਿਲਾਫ਼ ਚਲਾਨ ਨਹੀਂ ਪੇਸ਼ ਕਰ ਸਕੀ ਹੈ। ਅਦਾਲਤ ਦੇ ਬਾਹਰ ਮੀਡੀਆ ਨਾਲ ਗੱਲਬਾਤ ਦੌਰਾਨ ਵਕੀਲ ਰਣਜੋਧ ਸਿੰਘ ਸਰਾਓ ਨੇ ਮੁੜ ਦੁਹਰਾਇਆ ਕਿ ਉਨ੍ਹਾਂ ਦੇ ਮੁਵਕਿਲ ਨੂੰ ਝੂਠੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ ਅਤੇ ਉਸ ਦਾ ਇਸ ਹੱਤਿਆ ਕਾਂਡ ਨਾਲ ਕੋਈ ਲੈਣਾ ਦੇਣਾ ਨਹੀਂ ਹੈ ਅਤੇ ਜਦੋਂ ਮਤਾ ਚੰਦ ਕੌਰ ਦੀ ਹੱਤਿਆ ਕੀਤੀ ਗਈ ਸੀ। ਉਸ ਸਮੇਂ ਉਹ ਵਿਦੇਸ਼ ਵਿੱਚ ਸੀ। ਉਨ੍ਹਾਂ ਦੱਸਿਆ ਕਿ ਪਲਵਿੰਦਰ ਸਿੰਘ 9 ਜਨਵਰੀ 2016 ਤੋਂ ਲੈ ਕੇ 10 ਅਕਤੂਬਰ 2018 ਤੱਕ ਵਿਦੇਸ਼ ਵਿੱਚ ਰਿਹਾ ਹੈ ਜਦੋਂਕਿ ਮਾਤਾ ਚੰਦ ਕੌਰ ਦੀ ਹੱਤਿਆ 4 ਅਪਰੈਲ 2016 ਨੂੰ ਹੋਈ ਸੀ। ਸਾਲ 11 ਅਕਤੂਬਰ 2018 ਨੂੰ ਵਿਦੇਸ਼ ’ਚੋਂ ਵਤਨ ਵਾਪਸ ਪਰਤਦੇ ਸਮੇਂ ਪੁਲੀਸ ਨੇ ਉਨ੍ਹਾਂ ਨੂੰ ਲੁਧਿਆਣਾ ਵਿੱਚ ਹੋਏ ਟਿਫ਼ਨ ਬੰਬ ਧਮਾਕੇ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਸੀ। ਗ੍ਰਿਫ਼ਤਾਰੀ ਵਾਲੇ ਦਿਨ ਤੋਂ ਲੈ ਕੇ ਹੁਣ ਤੱਕ ਉਹ ਪਟਿਆਲਾ ਜੇਲ੍ਹ ਵਿੱਚ ਬੰਦ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ