Share on Facebook Share on Twitter Share on Google+ Share on Pinterest Share on Linkedin ਸਿੱਖਿਆ ਬੋਰਡ ਵੱਲੋਂ ਪੰਜਵੀਂ ਤੇ ਅੱਠਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੇ ਸ਼ਡਿਊਲ ਵਿੱਚ ਤਬਦੀਲੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਜਨਵਰੀ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀ ਅਤੇ ਅੱਠਵੀਂ ਜਮਾਤਾਂ ਦੀਆਂ ਸਾਲਾਨਾ ਪ੍ਰੀਖਿਆਵਾਂ ਦੀਆਂ ਮਿਤੀਆਂ ਵਿੱਚ ਤਬਦੀਲੀ ਕੀਤੀ ਗਈ ਹੈ। ਬੋਰਡ ਮੈਨੇਜਮੈਂਟ ਨੇ ਪੰਜਵੀਂ ਸ਼੍ਰੇਣੀ ਦੀ ਪ੍ਰੀਖਿਆ ਵੀ ਹੁਣ ਮਾਰਚ ਮਹੀਨੇ ਵਿੱਚ ਲੈਣ ਦਾ ਫ਼ੈਸਲਾ ਕੀਤਾ ਗਿਆ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸਿੱਖਿਆ ਬੋਰਡ ਦੇ ਕੰਟਰੋਲਰ (ਪ੍ਰੀਖਿਆਵਾਂ) ਜਨਕ ਰਾਜ ਮਹਿਰੋਕ ਨੇ ਦੱਸਿਆ ਕਿ ਪੰਜਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਪਹਿਲਾਂ 18 ਤੋਂ 26 ਫਰਵਰੀ ਤੱਕ ਲਈ ਜਾਣੀ ਸੀ ਪ੍ਰੰਤੂ ਹੁਣ ਪ੍ਰਬੰਧਕੀ ਕਾਰਨਾਂ ਕਰਕੇ 14 ਮਾਰਚ ਤੋਂ 23 ਮਾਰਚ ਤੱਕ ਸਵੇਰ ਦੇ ਸੈਸ਼ਨ ਵਿੱਚ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 1:15 ਵਜੇ ਤੱਕ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਵੀਂ ਸ਼੍ਰੇਣੀ ਦੀਆਂ ਪ੍ਰਯੋਗੀ ਪ੍ਰੀਖਿਆਵਾਂ 24 ਅਤੇ 25 ਮਾਰਚ ਨੂੰ ਸਬੰਧਤ ਸਕੂਲਾਂ ਅਤੇ ਪ੍ਰੀਖਿਆਰਥੀਆਂ ਦੀ ਸਹੂਲਤ ਅਨੁਸਾਰ ਸਕੂਲ ਪੱਧਰ ’ਤੇ ਕਰਵਾਈਆਂ ਜਾਣਗੀਆਂ। ਸ੍ਰੀ ਮਹਿਰੋਕ ਨੇ ਹੋਰ ਵੇਰਵਿਆਂ ਦਿੰਦਿਆਂ ਦੱਸਿਆ ਕਿ ਅੱਠਵੀ ਸ਼੍ਰੇਣੀ ਦੀ ਪ੍ਰੀਖਿਆ ਜੋ ਪਹਿਲਾਂ 3 ਮਾਰਚ ਤੋਂ 14 ਮਾਰਚ ਤੱਕ ਲਈ ਜਾਣੀ ਸੀ, ਹੁਣ 3 ਮਾਰਚ ਤੋਂ ਅਰੰਭ ਕਰਕੇ 16 ਮਾਰਚ ਤੱਕ ਸਵੇਰ ਦੇ ਸੈਸ਼ਨ ਵਿੱਚ ਸਵੇਰੇ 9 ਵਜੇ ਤੋਂ ਦੁਪਹਿਰ 12:15 ਵਜੇ ਤੱਕ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸ਼੍ਰੇਣੀ ਦੀਆਂ ਪ੍ਰਯੋਗੀ ਪ੍ਰੀਖਿਆਵਾਂ 18 ਮਾਰਚ ਤੋਂ 25 ਮਾਰਚ 2020 ਤੱਕ ਸਬੰਧਤ ਸਕੂਲਾਂ ਅਤੇ ਪ੍ਰੀਖਿਆਰਥੀਆਂ ਦੀ ਸਹੂਲਤ ਅਨੁਸਾਰ ਸਕੂਲ ਪੱਧਰ ’ਤੇ ਕਰਵਾਈਆਂ ਜਾਣਗੀਆਂ। ਕੰਟਰੋਲਰ (ਪ੍ਰੀਖਿਆਵਾਂ) ਨੇ ਦੱਸਿਆ ਕਿ ਪ੍ਰੀਖਿਆਵਾਂ ਸਬੰਧੀ ਤਾਜ਼ਾ ਤਬਦੀਲੀਆਂ ਬਾਰੇ ਲੋੜੀਂਦੀ ਮੁਕੰਮਲ ਜਾਣਕਾਰੀ ਸਕੂਲ ਬੋਰਡ ਦੀ ਵੈੱਬਸਾਈਟ www.pseb.ac.in ’ਤੇ ਉਪਲਬਧ ਕਰਵਾਈ ਗਈ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ