Share on Facebook Share on Twitter Share on Google+ Share on Pinterest Share on Linkedin ਪਿੰਛੀ ਵਾਲੀਆ ਕਤਲ ਕਾਂਡ: ਗੈਂਗਸਟਰ ਸੰਪਤ ਨਹਿਰਾ ਸਣੇ 6 ਮੁਲਜ਼ਮ ਖ਼ਿਲਾਫ਼ ਦੋਸ਼ ਤੈਅ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਜਨਵਰੀ: ਮੁਹਾਲੀ ਅਦਾਲਤ ਨੇ ਬਨੂੜ ਦੀ ਕਾਂਗਰਸੀ ਕੌਂਸਲਰ ਪ੍ਰੀਤੀ ਵਾਲੀਆ ਦੇ ਪਤੀ ਦਲਜੀਤ ਸਿੰਘ ਵਾਲੀਆ ਉਰਫ਼ ਪਿੰਛੀ ਵਾਲੀਆ ਦੀ ਹੱਤਿਆ ਦੇ ਮਾਮਲੇ ਵਿੱਚ ਗੈਂਗਸਟਰ ਸੰਪਤ ਨਹਿਰਾ ਸਮੇਤ ਛੇ ਮੁਲਜ਼ਮਾਂ ਦੇ ਖ਼ਿਲਾਫ਼ ਦੋਸ਼ ਆਇਦ ਕੀਤੇ ਗਏ ਹਨ। ਇਸ ਮਾਮਲੇ ਵਿੱਚ ਧਾਰਾ 302 ਅਤੇ 120ਬੀ ਤਹਿਤ ਹੋਰਨਾਂ ਧਰਾਵਾਂ ਤਹਿਤ ਗੈਂਗਸਟਰ ਸੰਪਤ ਨਹਿਰਾ ਸਮੇਤ ਜਿਨ੍ਹਾਂ ਮੁਲਜ਼ਮਾਂ ਖ਼ਿਲਾਫ਼ ਦੋਸ਼ ਤੈਅ ਕੀਤੇ ਗਏ ਹਨ, ਉਨ੍ਹਾਂ ਵਿੱਚ ਨਗਰ ਕੌਂਸਲ ਬਨੂੜ ਦੇ ਪ੍ਰਧਾਨ ਨਿਰਮਲਜੀਤ ਸਿੰਘ ਨਿੰਮਾ, ਗੁਰਕੀਰਤ ਸਿੰਘ, ਦੀਪਕ ਕਟੀਰ, ਸੁਖਜੀਤ ਸਿੰਘ ਅਤੇ ਦੀਪਕ ਟੀਨੂੰ ਸ਼ਾਮਲ ਹਨ। ਇਸ ਮਾਮਲੇ ਨਾਮਜ਼ਦ ਸੁਖਜੀਤ ਸਿੰਘ ਜ਼ਮਾਨਤ ’ਤੇ ਹਨ ਜਦੋਂਕਿ ਬਾਕੀ ਮੁਲਜ਼ਮ ਵੱਖੋ ਵੱਖ ਜੇਲ੍ਹਾਂ ਵਿੱਚ ਬੰਦ ਹਨ। ਜਾਣਕਾਰੀ ਅਨੁਸਾਰ ਕੌਂਸਲ ਪ੍ਰਧਾਨ ਦੇ ਭਰਾ, ਭਤੀਜਿਆਂ ਖ਼ਿਲਾਫ਼ ਵੀ ਕੇਸ ਦਰਜ ਹੈ, ਜਦੋਂਕਿ ਪਿੰਛੀ ਕਤਲ ਕਾਂਡ ਵਿੱਚ ਸ਼ਾਮਲ ਗੈਂਗਸਟਰ ਸੰਪਤ ਨਹਿਰਾ ਜਿਸ ਨੂੰ ਕਿਸੇ ਹੋਰ ਸੂਬਿਆਂ ਦੀ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ, ਨੂੰ ਬਾਅਦ ਵਿੱਚ ਬਨੂੜ ਪੁਲੀਸ ਵੱਲੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਗ੍ਰਿਫ਼ਤਾਰੀ ਪਾਈ ਗਈ ਸੀ। ਗ੍ਰਿਫ਼ਤਾਰੀ ਮਗਰੋਂ ਪੁੱਛਗਿੱਛ ਦੌਰਾਨ ਸੰਪਤ ਨਹਿਰਾ ਨੇ ਪਿੰਛੀ ਵਾਲੀਆ ਦੇ ਕਤਲ ਦੀ ਗੱਲ ਕਬੂਲੀ ਸੀ। ਜਾਣਕਾਰੀ ਅਨੁਸਾਰ 6 ਸਤੰਬਰ 2017 ਨੂੰ ਸੈਰ ਕਰਦੇ ਵਕਤ ਕਾਂਗਰਸੀ ਕੌਂਸਲਰ ਪ੍ਰੀਤੀ ਵਾਲੀਆ ਦੇ ਪਤੀ ਦਲਜੀਤ ਸਿੰਘ ਪਿੰਛੀ ਵਾਲੀਆ ਨੂੰ ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰਕ ਕਤਲ ਕਰ ਦਿੱਤਾ ਸੀ। ਇਸ ਮਾਮਲੇ ਵਿੱਚ ਪੁਲੀਸ ਨੇ ਨਗਰ ਕੌਂਸਲ ਬਨੂੜ ਦੇ ਪ੍ਰਧਾਨ ਨਿਰਮਲਜੀਤ ਸਿੰਘ ਨਿੰਮਾ ਨੂੰ ਧਾਰਾ 120ਬੀ ਦੇ ਤਹਿਤ ਨਾਮਜ਼ਦ ਕੀਤਾ ਗਿਆ ਸੀ। ਕਾਫੀ ਸਮਾਂ ਰੂਪੋਸ਼ ਰਹਿਣ ਮਗਰੋਂ ਨਿੰਮਾ ਨੇ ਪਿਛਲੇ ਸਾਲ 12 ਫਰਵਰੀ ਨੂੰ ਮੁਹਾਲੀ ਅਦਾਲਤ ਵਿੱਚ ਆਤਮ ਸਮਰਪਣ ਕੀਤਾ ਸੀ ਅਤੇ ਹੁਣ ਉਹ ਪਟਿਆਲਾ ਜੇਲ੍ਹ ਵਿੱਚ ਬੰਦ ਹੈ। ਇਸ ਮਾਮਲੇ ਵਿੱਚ ਪੁਲੀਸ ਦੀਪੂ ਬਨੂੜ ਨੂੰ ਮੁੱਖ ਮੁਲਜ਼ਮ ਦੱਸ ਰਹੀ ਹੈ। ਜਿਸ ਨੇ ਗੈਂਗਸਟਰ ਸੰਪਤ ਨਹਿਰਾ ਨੂੰ ਸੁਪਾਰੀ ਦੇ ਕੇ ਪਿੰਛੀ ਵਾਲੀਆ ਦਾ ਕਤਲ ਕਰਵਾਇਆ ਸੀ। ਇਸ ਸਬੰਧੀ ਥਾਣਾ ਬਨੂੜ ਵਿੱਚ ਉਕਤ ਸਾਰੇ ਮੁਲਜ਼ਮਾਂ ਖ਼ਿਲਾਫ਼ ਧਾਰਾ 302, 148, 149, 473, 120ਬੀ ਅਤੇ ਅਸਲਾ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਸੀ ਅਤੇ ਇਸ ਮਾਮਲੇ ਦੀ ਸੁਣਵਾਈ ਮੁਹਾਲੀ ਦੇ ਵਧੀਕ ਜਿਲਾ ਸੈਸ਼ਨ ਜੱਜ ਰਜਨੀਸ਼ ਗਰਗ ਦੀ ਅਦਾਲਤ ਵਿੱਚ ਚਲ ਰਹੀ ਹੈ। ਅਦਾਲਤ ਨੇ ਕੇਸ ਦੀ ਅਗਲੀ ਸੁਣਵਾਈ ਲਈ 25 ਫਰਵਰੀ ਦਾ ਦਿਨ ਨਿਰਧਾਰਿਤ ਕੀਤਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ