Share on Facebook Share on Twitter Share on Google+ Share on Pinterest Share on Linkedin ਨਾਬਾਲਗ ਨਾਲ ਜਬਰ ਜਨਾਹ ਦੇ ਮਾਮਲੇ ਵਿੱਚ ਦੋਸ਼ੀ ਨੂੰ 10 ਸਾਲ ਦੀ ਕੈਦ ਤੇ ਜੁਰਮਾਨਾ ਪੀੜਤ ਨਾਬਾਲਗ ਲੜਕੀ ਨੂੰ ਚਾਰ ਲੱਖ ਰੁਪਏ ਮੁਆਵਜ਼ਾ ਰਾਸ਼ੀ ਦੇਣ ਦੇ ਹੁਕਮ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਜਨਵਰੀ: ਮੁਹਾਲੀ ਅਦਾਲਤ ਨੇ ਤਿੰਨ ਸਾਲ ਪੁਰਾਣੇ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਉਸ ਨਾਲ ਕਥਿਤ ਜਬਰ ਜਨਾਹ ਕਰਨ ਦੇ ਮਾਮਲੇ ਦਾ ਨਿਬੇੜਾ ਕਰਦਿਆਂ ਪੀੜਤ ਲੜਕੀ ਦੇ ਗੁਆਂਢੀ ਹਰੀ ਸਿੰਘ ਨਾਂ ਦੇ ਨੌਜਵਾਨ ਨੂੰ ਦੋਸ਼ੀ ਕਰਾਰ ਦਿੰਦਿਆਂ 10 ਸਾਲ ਦੀ ਕੈਦ ਅਤੇ 15 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਵਾਈ ਹੈ। ਇਸ ਦੇ ਨਾਲ ਹੀ ਅਦਾਲਤ ਨੇ ਪੀੜਤ ਲੜਕੀ ਨੂੰ 4 ਲੱਖ ਰੁਪਏ ਮੁਆਵਜ਼ਾ ਦੇਣ ਦੇ ਆਦੇਸ਼ ਵੀ ਜਾਰੀ ਕੀਤੇ ਹਨ। ਇਸ ਸਬੰਧੀ ਪੀੜਤ ਲੜਕੀ ਦੇ ਪਿਤਾ ਨੇ ਥਾਣਾ ਸਦਰ ਖਰੜ ਵਿੱਚ ਹਰੀ ਸਿੰਘ ਦੇ ਖ਼ਿਲਾਫ਼ ਧਾਰਾ 363 ਅਤੇ ਪੋਸਕੋ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ਦੀ ਸੁਣਵਾਈ ਮੁਹਾਲੀ ਦੀ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਡਾ. ਹਰਪ੍ਰੀਤ ਕੌਰ ਦੀ ਅਦਾਲਤ ਵਿੱਚ ਚਲ ਰਹੀ ਸੀ। ਅੱਜ ਕੇਸ ਦੀ ਸੁਣਵਾਈ ਅਦਾਲਤ ਨੇ ਪੁਲੀਸ ਵੱਲੋਂ ਪੇਸ਼ ਕੀਤੇ ਠੋਸ ਸਬੂਤ ਅਤੇ ਉਪ ਜ਼ਿਲ੍ਹਾ ਅਟਾਰਨੀ ਮਨਜੀਤ ਸਿੰਘ ਦੀ ਦਲੀਲਾਂ ਨਾਲ ਸਹਿਮਤ ਹੁੰਦਿਆਂ ਦੋਸ਼ੀ ਹਰੀ ਸਿੰਘ ਨੂੰ ਪੋਸਕੋ ਐਕਟ ਵਿੱਚ 10 ਸਾਲ ਦੀ ਕੈਦ ਅਤੇ 10 ਹਜ਼ਾਰ ਰੁਪਏ ਅਤੇ ਧਾਰਾ 363 ਵਿੱਚ 3 ਸਾਲ ਦੀ ਕੈਦ ਅਤੇ 5 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। ਜਾਣਕਾਰੀ ਅਨੁਸਾਰ ਨਾਬਾਲਗ ਲੜਕੀ ਦੇ ਪਿਤਾ ਨੇ ਥਾਣਾ ਸਦਰ ਖਰੜ ਵਿੱਚ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਸੀ ਕਿ ਉਸ ਦੀ ਨਾਬਾਲਗ਼ ਲੜਕੀ (12 ਸਾਲ) 15 ਮਈ 2017 ਨੂੰ ਅਚਾਨਕ ਘਰੋਂ ਲਾਪਤਾ ਹੋ ਗਈ ਹੈ। ਉਸ ਨੇ ਆਪਣੀ ਨਜ਼ਦੀਕੀ ਰਿਸ਼ਤੇਦਾਰਾਂ ਸਮੇਤ ਯੂਪੀ, ਹਿਮਾਚਲ ਪ੍ਰਦੇਸ਼, ਦੇਹਰਾਦੂਨ ਅਤੇ ਹੋਰਨਾਂ ਪ੍ਰਮੁੱਖ ਥਾਵਾਂ ’ਤੇ ਆਪਣੇ ਤੌਰ ’ਤੇ ਭਾਲ ਕੀਤੀ ਗਈ ਹੈ ਪ੍ਰੰਤੂ ਲੜਕੀ ਦਾ ਕੋਈ ਥਹੁ ਪਤਾ ਨਹੀਂ ਲੱਗਾ ਹੈ। ਲੇਕਿਨ ਇਸ ਦੌਰਾਨ ਉਨ੍ਹਾਂ ਨੂੰ ਕਿਸੇ ਜਾਣਕਾਰ ਨੇ ਦੱਸਿਆ ਕਿ ਉਨ੍ਹਾਂ ਦੇ ਗੁਆਂਢ ਵਿੱਚ ਰਹਿੰਦਾ ਨੌਜਵਾਨ ਜੋ ਅਕਸਰ ਉਸ ਕੋਲ ਆਉਂਦਾ ਜਾਂਦਾ ਰਹਿੰਦਾ ਸੀ, ਉਸ ਦੀ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਬਹਿਲਾ ਫੁਸਲਾ ਕੇ ਆਪਣੇ ਨਾਲ ਲੈ ਗਿਆ। ਪੁਲੀਸ ਨੇ ਇਸ ਮਾਮਲੇ ਦੀ ਮੁੱਢਲੀ ਜਾਂਚ ਤੋਂ ਬਾਅਦ ਹਰੀ ਸਿੰਘ ਖ਼ਿਲਾਫ਼ ਨਾਬਾਲਗ ਲੜਕੀ ਨੂੰ ਅਗਵਾ ਕਰਨ ਅਤੇ ਪੋਸਕੋ ਐਕਟ ਤਹਿਤ ਕੇਸ ਦਰਜ ਕਰਕੇ ਹਰੀ ਨੂੰ ਗ੍ਰਿਫ਼ਤਾਰ ਕਰ ਲਿਆ ਸੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ