nabaz-e-punjab.com

ਇਰਾਦਾ ਕਤਲ ਦੇ ਮਾਮਲੇ ਵਿੱਚ ਦੋ ਦੋਸ਼ੀਆਂ ਨੂੰ 5-5 ਸਾਲ ਦੀ ਕੈਦ ਤੇ ਜੁਰਮਾਨਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਜਨਵਰੀ:
ਮੁਹਾਲੀ ਅਦਾਲਤ ਨੇ ਦੋ ਸਾਲ ਪੁਰਾਣੇ ਇਰਾਦਾ-ਏ-ਕਤਲ ਦੇ ਮਾਮਲੇ ਦਾ ਨਿਬੇੜਾ ਕਰਦਿਆਂ ਦੋ ਮੁਲਜ਼ਮਾਂ ਹਰਸ਼ਦੀਪ ਉਰਫ਼ ਟੀਨੂੰ ਵਾਸੀ ਪਿੰਡ ਭਾਮੀਆਂ (ਜ਼ਿਲ੍ਹਾ ਲੁਧਿਆਣਾ) ਅਤੇ ਗੋਲੂ ਵਾਸੀ ਲੁਧਿਆਣਾ ਨੂੰ ਦੋਸ਼ੀ ਕਰਾਰ ਦਿੰਦਿਆਂ 5-5 ਸਾਲ ਦੀ ਕੈਦ ਅਤੇ 18-18 ਹਜ਼ਾਰ ਰੁਪਏ ਜੁਰਮਾਨੇ ਦੀ ਸਜਾ ਸੁਣਾਈ ਹੈ। ਇਸ ਸਬੰਧੀ ਅਸ਼ੋਕ ਕੁਮਾਰ ਵਾਸੀ ਕੁਰਾਲੀ ਦੀ ਸ਼ਿਕਾਇਤ ’ਤੇ 18 ਜੂਨ 2018 ਨੂੰ ਕੁਰਾਲੀ ਥਾਣੇ ਵਿੱਚ ਆਈਪੀਸੀ ਦੀ ਧਾਰਾ 307, 452, 380 ਅਤੇ 120ਬੀ ਦੇ ਤਹਿਤ ਕੇਸ ਦਰਜ ਕਰਕੇ ਉਕਤ ਦੋਵੇਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਅਤੇ ਮੌਜੂਦਾ ਸਮੇਂ ਵਿੱਚ ਇਸ ਕੇਸ ਦੀ ਸੁਣਵਾਈ ਮੁਹਾਲੀ ਦੀ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਡਾ. ਹਰਪ੍ਰੀਤ ਕੌਰ ਦੀ ਅਦਾਲਤ ਵਿੱਚ ਚੱਲ ਰਹੀ ਸੀ। ਅੱਜ ਖੁੱਲ੍ਹੀ ਅਦਾਲਤ ਵਿੱਚ ਕੇਸ ਦੀ ਸੁਣਵਾਈ ਦੌਰਾਨ ਜੱਜ ਨੇ ਹਰਸ਼ਦੀਪ ਅਤੇ ਗੋਲਨੂੰ ਨੂੰ ਦੋਸ਼ੀ ਕਰਾਰ ਦਿੰਦਿਆਂ ਸਜ਼ਾ ਸੁਣਾਈ ਗਈ।
ਜਾਣਕਾਰੀ ਅਨੁਸਾਰ ਇਸ ਸਬੰਧੀ ਪੀੜਤ ਵਿਅਕਤੀ ਅਸ਼ੋਕ ਕੁਮਾਰ ਨੇ ਪੁਲੀਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਕਿਹਾ ਕਿ ਸੀ ਉਹ ਰੋਜ਼ਾਨਾ ਵਾਂਗ ਆਪਣੀ ਫੈਕਟਰੀ ਗਿਆ ਹੋਇਆ ਸੀ ਅਤੇ ਉਸ ਦੇ ਦੋਵੇਂ ਬੇਟੇ ਵੀ ਆਪੋ ਆਪਣੇ ਕੰਮਾ ’ਤੇ ਗਏ ਹੋਏ ਸਨ। ਦੁਪਹਿਰ ਵੇਲੇ ਉਹ ਆਪਣੇ ਲੇਖਾ ਅਫ਼ਸਰ ਨਾਲ ਜਦੋਂ ਘਰ ਆਇਆ ਤਾਂ ਉਸ ਦੇ ਘਰ ਕਾਫੀ ਰੌਲਾ ਪੈ ਰਿਹਾ ਸੀ। ਜਦੋਂ ਉਹ ਘਰ ਦੇ ਅੰਦਰ ਗਿਆ ਤਾਂ ਉਸ ਨੇ ਦੇਖਿਆ ਕਿ ਉਸ ਦਾ ਭਾਣਜਾ ਹਰਸ਼ਦੀਪ ਉਰਫ਼ ਟੀਨੂੰ ਉਸ ਦੀ ਪਤਨੀ ’ਤੇ ਹਮਲਾ ਕਰ ਰਿਹਾ ਸੀ, ਜਦੋਂਕਿ ਟੀਨੂੰ ਦਾ ਦੋਸਤ ਗੋਲੂ ਬੈਡਰੂਮ ਦੀਆਂ ਅਲਮਾਰੀਆਂ ਦੀ ਫਰੋਲਾ ਫਰਾਲੀ ਕਰ ਰਿਹਾ ਸੀ। ਰੌਲਾ ਸੁਣ ਕੇ ਜਦੋਂ ਉਸ ਦੀਆਂ ਨੂੰਹਾਂ ਆਈਆਂ ਅਤੇ ਹੋਰ ਲੋਕ ਇਕੱਠੇ ਹੋਏ ਤਾਂ ਹਾਮਲਾਵਰ ਮੌਕੇ ਤੋਂ ਫਰਾਰ ਹੋ ਗਏ। ਉਹ ਆਪਣੀ ਪਤਨੀ ਜਿਸ ਦੀ ਹਾਲਤ ਗੰਭੀਰ ਸੀ ਨੂੰ ਕੁਰਾਲੀ ਦੇ ਇਕ ਹਸਪਤਾਲ ਲੈ ਕੇ ਗਿਆ। ਜਿੱਥੇ ਡਾਕਟਰਾਂ ਨੇ ਉਸ ਦੀ ਗੰਭੀਰ ਜ਼ਿਆਦਾ ਗੰਭੀਰ ਹੋਣ ਕਾਰਨ ਉਸ ਨੂੰ ਪੀਜੀਆਈ ਹਸਪਤਾਲ ਚੰਡੀਗੜ੍ਹ ਵਿੱਚ ਰੈਫਰ ਕਰ ਦਿੱਤਾ। ਸ਼ਿਕਾਇਤਕਰਤਾ ਮੁਤਾਬਕ ਅਲਮਾਰੀਆਂ ’ਚੋਂ ਨਗਦੀ ਅਤੇ ਗਹਿਣੇ ਗਾਇਬ ਸਨ।

Load More Related Articles
Load More By Nabaz-e-Punjab
Load More In Crime & Police

Check Also

ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਪਤਨੀ ਵੀ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਪਤਨੀ ਵੀ ਗ੍ਰਿਫ਼ਤਾਰ ਨਬਜ਼-ਏ-ਪੰਜਾਬ, ਮੁਹਾਲੀ,…