Nabaz-e-punjab.com

ਮਾਤਾ ਸਾਹਿਬ ਕੌਰ ਕਾਲਜ ਦੀ ਗੁਰਪ੍ਰੀਤ ਕੌਰ ਲੌਂਗੀਆਂ ਨੇ ਜਿੱਤਿਆ ਮਿਸ ਫਰੈਸ਼ਰ ਦਾ ਖ਼ਿਤਾਬ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਜਨਵਰੀ:
ਇੱਥੋਂ ਦੇ ਮਾਤਾ ਸਾਹਿਬ ਕੌਰ ਨਰਸਿੰਗ ਕਾਲਜ ਬਲੌਂਗੀ (ਮੁਹਾਲੀ) ਵਿੱਚ ਨਵੇਂ ਆਏ ਵਿਦਿਆਰਥੀਆਂ ਲਈ ਫਰੈਸ਼ਰ ਪਾਰਟੀ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਏਐੱਨਐੱਮ, ਜੀਐੱਨਐੱਮ, ਬੀਐੱਸਸੀ ਨਰਸਿੰਗ ਅਤੇ ਪੋਸਟ ਬੇਸਿਕ ਨਰਸਿੰਗ ਦੀਆਂ 400 ਤੋਂ ਵੱਧ ਵਿਦਿਆਰਥਣਾਂ ਨੇ ਹਿੱਸਾ ਲਿਆ। ਫਰੈਸ਼ਰ ਪਾਰਟੀ ਦਾ ਆਗਾਜ਼ ਮਾਤਾ ਸਾਹਿਬ ਕੌਰ ਨਰਸਿੰਗ ਕਾਲਜ ਦੇ ਚੇਅਰਮੈਨ ਚਰਨਜੀਤ ਸਿੰਘ ਵਾਲੀਆ ਅਤੇ ਮੈਨੇਜਿੰਗ ਡਾਇਰੈਕਟਰ ਮੈਡਮ ਜਸਵਿੰਦਰ ਕੌਰ ਵਾਲੀਆ ਨੇ ਫੀਤਾ ਕੱਟ ਕੇ ਕੀਤਾ। ਇਸ ਮੌਕੇ ਡਾਇਰੈਕਟਰ (ਅਕਾਦਮਿਕ) ਸ੍ਰੀਮਤੀ ਰਵਨੀਤ ਕੌਰ, ਨੰਨ੍ਹੀ ਪਰੀ ਸੀਰਤ ਅਤੇ ਸਪੀਡ ਰਿਕਾਰਡਜ਼ ਦੇ ਡਾਇਰੈਕਟਰ ਸਤਵਿੰਦਰ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ।
ਇਸ ਮੌਕੇ ਵਿਦਿਆਰਥਣਾਂ ਨੇ ਰੰਗਾਰੰਗ ਪ੍ਰੋਗਰਾਮ ਦੇ ਦੌਰਾਨ, ਰਾਜਸਥਨੀ, ਪੰਜਾਬੀ, ਹਿਪ-ਹੋਪ, ਕਲਾਸਿਕ ਨਾਚ ਮਰਾਠੀ ਨ੍ਰਿਤ ਆਸਾਮ ਦਾ ਬੀਹੂ ਅਤੇ ਹੋਰ ਮਨਮੋਹਕ ਪੇਸ਼ਕਾਰੀਆਂ ਨਾਲ ਖੂਬ ਰੰਗ ਬੰਨ੍ਹਿਆ। ਸਭ ਤੋਂ ਪਹਿਲਾਂ ਵਿਦਿਆਰਥਣਾਂ ਨੇ ਚਿੱਟੇ ਰੰਗ ਦੇ ਲਿਬਾਸ ਪਹਿਨ ਕੇ ਸੂਫ਼ੀ ਨਾਚ ਦੀ ਪੇਸ਼ਕਾਰੀ ਦਿੱਤੀ। ਇਸ ਮਗਰੋਂ ਆਪੋ ਆਪਣੇ ਵਿਰਸੇ ਨੂੰ ਦਰਸਾਉਂਦੇ ਲੋਕ ਨਾਚਾਂ ਦਾ ਸ਼ਾਨਦਾਰ ਪ੍ਰਦਰਸ਼ਨ ਸ਼ੁਰੂ ਹੋਇਆ। ਪੰਜਾਬੀ ਭੰਗੜਾ ਅਤੇ ਗਿੱਧੇ ਦੀ ਪੇਸ਼ਕਾਰੀ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਇਸ ਮੌਕੇ ਕੈਟ ਵਾਕ ਮਾਡਲਿੰਗ ਰਾਊਂਡ, ਸਵਾਲ ਜਵਾਬ ਰਾਊਂਡ ਤੋਂ ਬਾਅਦ ਗੁਰਪ੍ਰੀਤ ਕੌਰ ਲੌਂਗੀਆ ਨੇ ਮਿਸ ਫਰੈਸ਼ਰ ਦਾ ਖ਼ਿਤਾਬ ਜਿੱਤਿਆ। ਜਦੋਂਕਿ ਡਿੰਪਲ ਨੇ ਮਿਸ ਪਰਸਨੈਲਿਟੀ, ਲਵਿਧੀ ਨੇ ਮਿਸ ਚਾਰਮਿੰਗ, ਅਮਰੀਨ ਹਾਮਿਦ ਮਿਸ ਕਾਨਫੀਡੈਂਟ, ਮਿਸ ਅਰਬ ਨੂੰ ਮਿਸ ਅਟਾਇਰ ਅਤੇ ਕੇਂਤਰ ਨੂੰ ਮਿਸ ਬਿਊਟੀ ਫੁੱਲ ਸਮਾਇਲੀ ਦਾ ਖ਼ਿਤਾਬ ਦੇ ਕੇ ਨਿਵਾਜਿਆ ਗਿਆ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…