Share on Facebook Share on Twitter Share on Google+ Share on Pinterest Share on Linkedin ਪਰਮਜੀਤ ਭਿਉਰਾ ਦੀ ਮਾਤਾ ਦਾ ਦੇਹਾਂਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਜਨਵਰੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਦੇ ਹੱਤਿਆ ਮਾਮਲੇ ਵਿੱਚ ਨਾਮਜ਼ਦ ਅਤੇ ਬੁੜੈਲ ਜੇਲ ਵਿੱਚ ਨਜ਼ਰਬੰਦ ਸਿੱਖ ਕੈਦੀ ਭਾਈ ਪਰਮਜੀਤ ਸਿੰਘ ਭਿਉਰਾ ਦੀ ਮਾਤਾ ਬੀਬੀ ਪ੍ਰੀਤਮ ਕੌਰ ਵੀਰਵਾਰ ਨੂੰ ਮੁਹਾਲੀ ਵਿੱਚ ਅਕਾਲ ਚਲਾਣਾ ਕਰ ਗਏ ਹਨ। ਉਹ ਪਿੱਛਲੇ ਕਾਫ਼ੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਅੱਜ ਇੱਥੇ ਇਸ ਸਬੰਧੀ ਅੈਡਵੋਕੇਟ ਸਿਮਰਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹਨਾਂ ਦੀ ਆਖਰੀ ਇੱਛਾ ਅਪਣੇ ਪੁੱਤਰ ਪਰਮਜੀਤ ਸਿੰਘ ਭਿਉਰਾ ਨਾਲ ਮੁਲਾਕਾਤ ਕਰਨ ਦੀ ਸੀ। ਇਸ ਸਬੰਧੀ ਵਿੱਚ ਪੰਜਾਬ-ਹਰਿਆਣਾ ਹਾਈ ਕੋਰਟ ਦੇ ਸਿੰਗਲ ਅਤੇ ਦੋਹਰੇ ਬੈਂਚ ਵਿੱਚ ਕੇਸ ਵੀ ਦਾਇਰ ਕੀਤਾ ਗਿਆ ਸੀ। ਇਸ ਕੇਸ ਵਿੱਚ ਅਦਾਲਤ ਦੇ ਹੁਕਮਾਂ ਤੇ ਡਾਕਟਰਾਂ ਨੇ ਵੀ ਰਿਪੋਰਟ ਕੀਤੀ ਸੀ ਕਿ ਮਾਤਾ ਜੀ ਸਿਹਤ ਖ਼ਰਾਬ ਹੋਣ ਕਾਰਨ ਉਹਨਾਂ ਨੂੰ ਜੇਲ੍ਹ ਨਹੀਂ ਲੈ ਜਾਇਆ ਜਾ ਸਕਦਾ ਹੈ। ਪਰ ਅਦਾਲਤ ਨੇ ਮਾਤਾ ਜੀ ਦੀ ਆਖਰੀ ਇੱਛਾ ਪਰਮਜੀਤ ਸਿੰਘ ਭਿਓਰਾ ਨੂੰ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ। ਮਾਤਾ ਜੀ ਦਾ ਅੰਤਿਮ ਸਸਕਾਰ ਭਲਕੇ 31 ਜਨਵਰੀ ਨੂੰ ਮੁਹਾਲੀ ਦੇ ਸ਼ਮਸ਼ਾਨ-ਘਾਟ ਵਿੱਚ ਕੀਤਾ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ