Share on Facebook Share on Twitter Share on Google+ Share on Pinterest Share on Linkedin ਡਾ. ਟਿਵਾਣਾ ਅਤੇ ਜਸਵੰਤ ਕੰਵਲ ਦੀ ਮੌਤ ’ਤੇ ਦੁੱਖ ਪ੍ਰਗਟਾਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਫਰਵਰੀ: ਪੰਜਾਬ ਮੰਡੀ ਬੋਰਡ ਦੇ ਡਾਇਰੈਕਟਰ ਅਤੇ ਆਲ ਇੰਡੀਆ ਜੱਟ ਮਹਾਂ ਦੇ ਕੌਮੀ ਡੈਲੀਗੇਟ ਰਾਜਿੰਦਰ ਸਿੰਘ ਬਡਹੇੜੀ ਨੇ ਉੱਘੇ ਸਾਹਿਤਕਾਰ ਡਾ. ਦਲੀਪ ਕੌਰ ਟਿਵਾਣਾ ਅਤੇ ਪੰਜਾਬੀ ਸਾਹਿਤ ਦੇ ਬਾਬਾ ਬੋਹੜ ਜਸਵੰਤ ਸਿੰਘ ਕੰਵਲ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਹਾਲੇ ਬੀਤੇ ਕੱਲ੍ਹ ਹੀ ਪੰਜਾਬੀ ਪ੍ਰੇਮੀਆਂ ਨੂੰ ਡਾ. ਦਲੀਪ ਕੌਰ ਟਿਵਾਣਾ ਦਾ ਵਿਛੋੜਾ ਨਹੀਂ ਸੀ ਭੁੱਲਿਆ ਕਿ ਅੱਜ ਜਸਵੰਤ ਸਿੰਘ ਕੰਵਲ ਵੀ ਲੰਮੀ ਉਡਾਰੀ ਮਾਰ ਗਏ ਹਨ। ਇਨ੍ਹਾਂ ਦੋਵੇਂ ਸ਼ਖ਼ਸੀਅਤਾਂ ਦਾ ਘਾਟਾ ਪੂਰਨਾ ਬਹੁਤ ਅੌਖਾ ਹੈ ਅਤੇ ਪੰਜਾਬੀਆਂ ਦਾ ਮਨ ਬਹੁਤ ਉਦਾਸ ਹੈ। ਸ੍ਰੀ ਬਡਹੇੜੀ ਨੇ ਕਿਹਾ ਕਿ ਜਸਵੰਤ ਕੰਵਲ ਨੇ ਜੂਨ ਵਿੱਚ 101 ਸਾਲ ਪੂਰੇ ਕਰਨੇ ਸੀ। ਉਨ੍ਹਾਂ ਦੱਸਿਆ ਕਿ 2001 ਵਿੱਚ ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਵੀਇੰਦਰ ਸਿੰਘ ਨਾਲ ਪਿੰਡ ਢੁੱਡੀਕੇ ਵਿੱਚ ਮਿਲਣ ਦਾ ਮੌਕਾ ਮਿਲਿਆ ਅਤੇ ਉਸ ਨਾਲ ਕੁਝ ਪਲ ਬਿਤਾ ਕੇ ਕਾਫੀ ਸਕੂਨ ਮਿਲਿਆ। ਸ੍ਰੀ ਕੰਵਲ ਬਹੁਤ ਹੀ ਚੰਗੇ ਵਿਚਾਰਾਂ ਦੇ ਧਾਰਨੀ ਸਨ। ਉਨ੍ਹਾਂ ਅਰਦਾਸ ਕੀਤੀ ਕਿ ਇਨ੍ਹਾਂ ਦੋਵੇਂ ਸ਼ਖ਼ਸੀਅਤਾਂ ਨੂੰ ਵਾਹਿਗੁਰੂ ਆਪਣੇ ਚਰਨਾਂ ਨਾਲ ਜੋੜ ਕੇ ਰੱਖਣ ਅਤੇ ਸਮੂਹ ਪੰਜਾਬੀ ਪ੍ਰੇਮੀਆਂ ਨੂੰ ਉਨ੍ਹਾਂ ਵਾਂਗ ਮਾਂ ਬੋਲੀ ਦੀ ਸੇਵਾ ਕਰਨ ਦੀ ਸਮਰਥਾ ਬਖ਼ਸ਼ਣ ਤਾਂ ਜੋ ਮਾਂ ਬੋਲੀ ਦੀ ਤਰੱਕੀ ਲਈ ਅਰੰਭੇ ਕਾਰਜਾਂ ਨੂੰ ਹੋਰ ਅੱਗੇ ਵਧਾਇਆ ਜਾ ਸਕੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ