nabaz-e-punjab.com

ਸਿੱਖਿਆ ਵਿਭਾਗ ਵੱਲੋਂ ਮਹਿਲਾ ਅਧਿਆਪਕ ਆਗੂ ਮੁਅੱਤਲ, ਅਧਿਆਪਕਾਂ ’ਚ ਭਾਰੀ ਰੋਸ

ਸਿੱਖਿਆ ਸਕੱਤਰ ਦੀ ਤਾਨਾਸ਼ਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਡੀਟੀਐੱਫ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਫਰਵਰੀ:
ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਡੈਮੋਕ੍ਰੈਟਿਕ ਟੀਚਰ ਫਰੰਟ (ਡੀਟੀਐਫ਼) ਪੰਜਾਬ ਦੀ ਸੂਬਾ ਕਮੇਟੀ ਦੀ ਮੈਂਬਰ ਨਵਚਰਨਪ੍ਰੀਤ ਕੌਰ ਬਠਿੰਡਾ ਨੂੰ ਮੁਅੱਤਲ ਕੀਤਾ ਗਿਆ ਹੈ। ਡੀਟੀਐਫ਼ ਨੇ ਸਿੱਖਿਆ ਸਕੱਤਰ ਦੀ ਇਸ ਤਾਨਾਸ਼ਾਹੀ ਦੇ ਚੱਲਦਿਆਂ ਬਿਨਾਂ ਕਾਰਨ ਮਹਿਲਾ ਆਗੂ ਨੂੰ ਮੁਅੱਤਲ ਕਰਨ ਦਾ ਗੰਭੀਰ ਨੋਟਿਸ ਲਿਆ ਹੈ। ਡੀਟੀਐੱਫ਼ ਦੇ ਸੂਬਾ ਪ੍ਰਧਾਨ ਦਿੱਗਵਿਜੇ ਪਾਲ ਸ਼ਰਮਾ ਅਤੇ ਸੂਬਾ ਸਕੱਤਰ ਸਰਵਣ ਸਿੰਘ ਅੌਜਲਾ ਨੇ ਦੱਸਿਆ ਕਿ ਸਿੱਖਿਆ ਸਕੱਤਰ ਦੀ ਅੱਜ ਬਠਿੰਡਾ ਵਿੱਚ ਸਕੂਲ ਮੁਖੀਆਂ ਦੀ ਮੀਟਿੰਗ ਦੌਰਾਨ ਅਧਿਆਪਕਾਂ ਨੇ ਜ਼ਿਲ੍ਹਾ ਪ੍ਰਧਾਨ ਰੇਸ਼ਮ ਸਿੰਘ ਦੀ ਪੁਲੀਸ ਪ੍ਰਸ਼ਾਸਨ ਰਾਹੀਂ ਅਧਿਆਪਕ ਮੰਗਾਂ ਦੇ ਹੱਲ ਲਈ ਸਮਾਂ ਲਿਆ ਗਿਆ ਸੀ।
ਸਿੱਖਿਆ ਸਕੱਤਰ ਨੇ ਅਧਿਆਪਕਾਂ ਦੇ ਵਫ਼ਦ ਨੂੰ ਬਿਨਾਂ ਮਿਲੇ ਜਲਦੀ ਮੀਟਿੰਗ ਖ਼ਤਮ ਕਰਕੇ ਵਾਪਸ ਪਰਤਣ ’ਤੇ ਅਧਿਆਪਕਾਂ ਨੇ ਵਾਅਦਾ ਖ਼ਿਲਾਫ਼ੀ ਵਿਰੁੱਧ ਸਖ਼ਤ ਰੋਸ ਪ੍ਰਗਟ ਕਰਦਿਆਂ ਨਾਅਰੇਬਾਜ਼ੀ ਕੀਤੀ। ਇਸ ਤੋਂ ਬਾਅਦ ਵਿੱਚ ਸਹਾਇਕ ਡਾਇਰੈਕਟਰ (ਟਰੇਨਿੰਗ) ਜਰਨੈਲ ਸਿੰਘ ਕਾਲਕੇ ਨਾਲ ਡੀਟੀਐੱਫ਼ ਦੇ ਵਫ਼ਦ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਸਿੱਖਿਆ ਅਧਿਕਾਰੀ ਰੈਸਨੇਲਾਈਜ਼ੇਸ਼ਨ ਸਮੇਤ ਹੋਰ ਭਖਦੇ ਮੁੱਦਿਆਂ ’ਤੇ ਤਸੱਲੀਬਖ਼ਸ਼ ਜਵਾਬ ਨਾ ਦੇਣ ਕਾਰਨ ਅਧਿਆਪਕਾਂ ਨੇ ਫਿਰ ਤੋਂ ਮੁੜ ਰੋਸ ਪ੍ਰਗਟਾਇਆ ਗਿਆ।
ਉਧਰ, ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਵਾਪਸ ਪਰਤਦਿਆਂ ਸੂਬਾ ਕਮੇਟੀ ਦੀ ਮੈਂਬਰ ਨਵਚਰਨਪ੍ਰੀਤ ਕੌਰ ਦੇ ਸਕੂਲ ਬਸਤੀ ਕਾਹਨ ਸਿੰਘ ਵਾਲਾ ਦਾ ਰਜਿਸਟਰ ਚੈੱਕ ਕੀਤਾ ਅਤੇ ਰਜਿਸਟਰ ਵਿੱਚ ਛੁੱਟੀ ਭਰੀ ਹੋਣ ਦੇ ਬਾਵਜੂਦ ਉੱਚ ਅਧਿਕਾਰੀ ਨੇ ਕਥਿਤ ਤਾਨਾਸ਼ਾਹੀ ਫੁਰਮਾਨ ਜਾਰੀ ਕਰਕੇ ਦੇਰ ਸ਼ਾਮ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਦੇ ਹੁਕਮਾਂ ਨਾਲ ਮਹਿਲਾ ਅਧਿਆਪਕਾਂ ਨੂੰ ਮੁਅੱਤਲ ਕਰ ਦਿੱਤਾ। ਜਿਸ ਕਾਰਨ ਅਧਿਆਪਕ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਅਧਿਆਪਕ ਆਗੂਆਂ ਨੇ ਸਪੱਸ਼ਟ ਕੀਤਾ ਕਿ ਸਿੱਖਿਆ ਸਕੱਤਰ ਦੀ ਤਾਨਾਸ਼ਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਪਣੇ ਮੰਗਾਂ ਮਸਲਿਆਂ ਲਈ ਸੰਘਰਸ਼ ਕਰਨਾ ਉਨ੍ਹਾਂ ਦਾ ਜਮਹੂਰੀ ਹੱਕ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਸਕੱਤਰ ਦੇ ਅਜਿਹੇ ਫੁਰਮਾਨਾਂ ਦਾ ਜਵਾਬ ਸੰਘਰਸ਼ ਨਾਲ ਦਿੱਤਾ ਜਾਵੇਗਾ ਅਤੇ ਇਸ ਤਾਨਾਸ਼ਾਹੀ ਖ਼ਿਲਾਫ਼ ਰਾਜ ਪੱਧਰੀ ਸੰਘਰਸ਼ ਵਿੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ 8 ਫਰਵਰੀ ਨੂੰ ਸਿੱਖਿਆ ਮੰਤਰੀ ਦੇ ਹਲਕੇ ਸੰਗਰੂਰ ਵਿੱਚ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਵਿੱਚ ਸਿੱਖਿਆ ਸਕੱਤਰ ਦੇ ਨਾਦਰਸ਼ਾਹੀ ਫੁਰਮਾਨਾਂ ਦੀ ਸਾਰ ਲਈ ਜਾਵੇਗੀ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…