ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਫੇਜ਼-6 ਦੀ ਚੋਣ ਸਰਬਸੰਮਤੀ ਨਾਲ ਚੋਣ, ਬਲਦੇਵ ਸਿੰਘ ਸਿੱਧੂ ਪ੍ਰਧਾਨ ਬਣੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਫਰਵਰੀ:
ਇੱਥੋਂ ਦੇ ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਫੇਜ਼-6 ਦੇ ਜਨਰਲ ਹਾਊਸ ਦੀ ਇਕ ਵਿਸ਼ੇਸ਼ ਮੀਟਿੰਗ ਤਤਕਾਲੀ ਪ੍ਰਧਾਨ ਗੁਰਨਾਮ ਸਿੰਘ ਦੀ ਮੌਤ ਹੋਣ ਕਰਕੇ ਕਾਰਜਕਾਰੀ ਪ੍ਰਧਾਨ ਜਸਮੇਰ ਸਿੰਘ ਬਾਠ ਦੀ ਪ੍ਰਧਾਨਗੀ ਹੇਠ ਹੋਈ। ਜਿਨ੍ਹਾਂ ਨੇ ਮੌਜੂਦਾ ਪ੍ਰਬੰਧਕ ਕਮੇਟੀ ਨੂੰ ਭੰਗ ਕਰਕੇ ਸਾਰੇ ਮੈਂਬਰਾਂ ਦੀ ਆਪਸੀ ਸਹਿਮਤੀ ਨਾਲ ਉੱਘੇ ਸਾਹਿਤਕਾਰ ਮਨਮੋਹਨ ਸਿੰਘ ਦਾਊਂ ਨੂੰ ਚੋਣ ਕਨਵੀਨਰ ਨਿਯੁਕਤ ਕੀਤਾ ਗਿਆ। ਜਿਨ੍ਹਾਂ ਨੇ ਜਨਰਲ ਹਾਊਸ ਨੂੰ ਚੋਣ ਪ੍ਰਕਿਰਿਆ ਬਾਰੇ ਦੱਸਿਆ ਗਿਆ। ਜਨਰਲ ਹਾਊਸ ਨੇ ਸਰਬਸੰਮਤੀ ਨਾਲ ਬਲਦੇਵ ਸਿੰਘ ਸਿੱਧੂ ਨੂੰ ਪ੍ਰਧਾਨ ਚੁਣਿਆ ਗਿਆ। ਜਦੋਂਕਿ ਬਾਕੀ ਅਹੁਦੇਦਾਰਾਂ ਵਿੱਚ ਪਰਮਜੀਤ ਸਿੰਘ ਸੰਧੂ ਨੂੰ ਮੀਤ ਪ੍ਰਧਾਨ, ਅਮਰੀਕ ਸਿੰਘ ਸੰਧੂ ਨੂੰ ਜਨਰਲ ਸਕੱਤਰ, ਜਸਬੀਰ ਸਿੰਘ ਨੂੰ ਮੀਤ ਸਕੱਤਰ, ਸੁਖਬੀਰ ਸਿੰਘ ਬਾਂਗਾ ਨੂੰ ਕੈਸ਼ੀਅਰ ਕੁਲਦੀਪ ਸਿੰਘ ਨੂੰ ਮੀਤ ਕੈਸ਼ੀਅਰ, ਸਵਰਨ ਸਿੰਘ ਨੂੰ ਸਟੋਰ ਕੀਪਰ ਅਤੇ ਬਲਵਿੰਦਰ ਸਿੰਘ ਨੂੰ ਮੀਤ ਸਟੋਰ ਕੀਪਰ ਦੀ ਜ਼ਿੰਮੇਵਾਰੀ ਸੌਂਪੀ ਗਈ।
ਇਸ ਤੋਂ ਪਹਿਲਾਂ ਸਾਬਕਾ ਸਕੱਤਰ ਭੁਪਿੰਦਰ ਸਿੰਘ ਨੇ ਦੋ ਸਾਲਾਂ ਦਾ ਸਾਰਾ ਆਮਦਨ ਅਤੇ ਖਰਚੇ ਅਤੇ ਗੁਰਦੁਆਰੇ ਵਿੱਚ ਵਿਕਾਸ ਦੇ ਕੰਮਾਂ ਦਾ ਵੇਰਵਾ ਦਿੰਦਿਆਂ ਦੱਸਿਆ ਕੀ ਪਿਛਲੀ ਕਮੇਟੀ ਨੇ ਤਨਦੇਹੀ ਅਤੇ ਇਮਾਨਦਾਰੀ ਨਾਲ ਗੁਰੂ ਘਰ ਦੀ ਸੇਵਾ ਕੀਤੀ ਹੈ। ਪਹਿਲੇ ਕਾਰਜਕਾਰੀ ਪ੍ਰਧਾਨ ਜਸਮੇਰ ਸਿੰਘ ਬਾਠ ਨੇ ਵੀ ਪਹਿਲੀ ਕਮੇਟੀ ਦੇ ਕੰਮਾਂ ਦੀ ਸ਼ਲਾਘਾ ਕੀਤੀ। ਅਖੀਰ ਵਿੱਚ ਨਵੇਂ ਪ੍ਰਧਾਨ ਬਲਦੇਵ ਸਿੰਘ ਸਿੱਧੂ ਨੇ ਸਾਰੇ ਮੈਂਬਰਾਂ ਅਤੇ ਸਮੁੱਚੀ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਮੁੱਚੀ ਟੀਮ ਪੂਰੀ ਲਗਨ ਤੇ ਇਮਾਨਦਾਰੀ ਨਾਲ ਗੁਰੂ ਘਰ ਦੀ ਨਿਸ਼ਕਾਮ ਸੇਵਾ ਕਰੇਗੀ। ਇਸ ਉਪਰੰਤ ਹਾਜ਼ਰ ਪਤਵੰਤਿਆਂ ਨੇ ਨਵੀਂ ਚੁਣੀ ਗਈ ਟੀਮ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਜਸਮੇਰ ਸਿੰਘ ਬਾਠ ਅਤੇ ਸੁਲੱਖਣ ਸਿੰਘ ਲਾਲੀ ਨੂੰ ਸਰਬਸੰਮਤੀ ਨਾਲ ਚੋਣ ਕਰਵਾਏ ਜਾਣ ਵਿੱਚ ਸਹਿਯੋਗ ਦੇਣ ਲਈ ਸਿਰੋਪਾਓ ਦੀ ਬਖ਼ਸ਼ਿਸ਼ ਕੀਤੀ ਗਈ।
ਇਸ ਮੌਕੇ ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ ਅਤੇ ਪ੍ਰੈੱਸ ਸਕੱਤਰ ਮਨਜੀਤ ਸਿੰਘ ਭੱਲਾ ਨੇ ਨਵੀਂ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਰਬਸੰਮਤੀ ਨਾਲ ਚੋਣ ਪ੍ਰਕਿਰਿਆ ਮੁਕੰਮਲ ਹੋਣ ਨਾਲ ਆਪਸੀ ਭਾਈਚਾਰਕ ਸਾਂਝ ਵਧਦੀ ਹੈ।

Load More Related Articles
Load More By Nabaz-e-Punjab
Load More In General News

Check Also

ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ ‘ਜਨਮ ਦਿਨ ਮੁਬਾਰਕ’ ਰਿਲੀਜ਼

ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ ‘ਜਨਮ ਦਿਨ ਮੁਬਾਰਕ’ ਰਿਲੀਜ਼ ਨਬਜ਼-ਏ-ਪੰਜਾਬ, ਮੁਹਾਲੀ, 29 ਨਵੰਬਰ: ਇੱਥੋਂ ਦ…