Share on Facebook Share on Twitter Share on Google+ Share on Pinterest Share on Linkedin ਪਾਦਰੀ ਕੇਸ: ਪਾਦਰੀ ਐਂਥਨੀ ਮੈਡਾਸਰ ਗਵਾਹੀ ਦੇਣ ਲਈ ਅਦਾਲਤ ਵਿੱਚ ਪੇਸ਼ ਨਹੀਂ ਹੋਏ ਪਾਦਰੀ ਦੀ ਮਾਲਖ਼ਾਨੇ ਵਿੱਚ ਜਮ੍ਹਾ ਰਾਸ਼ੀ ਰਿਲੀਜ਼ ਕਰਨ ਬਾਰੇ ਅਤੇ ਕੇਸ ਦੀ ਸੁਣਵਾਈ 20 ਫਰਵਰੀ ਨੂੰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਫਰਵਰੀ: ਜਲੰਧਰ ਦੇ ਪਾਦਰੀ ਐਂਥਨੀ ਮੈਡਾਸਰ ਕੋਲੋਂ ਛਾਪੇਮਾਰੀ ਦੌਰਾਨ ਬਰਾਮਦ ਕਰੋੜਾਂ ਰੁਪਏ ਦੀ ਰਾਸ਼ੀ ’ਚੋਂ 6.66 ਕਰੋੜ ਖੁਰਦ ਬੁਰਦ ਕਰਨ ਦੇ ਮਾਮਲੇ ਦੀ ਸੁਣਵਾਈ ਮੁਹਾਲੀ ਦੀ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਮੋਨਿਕਾ ਗੋਇਲ ਦੀ ਅਦਾਲਤ ਵਿੱਚ ਹੋਈ। ਇਸ ਕੇਸ ਵਿੱਚ ਪਾਦਰੀ ਐਂਥਨੀ ਮੈਡਾਸਰ ਦੇ ਸਰਕਾਰੀ ਗਵਾਹ ਵਜੋਂ ਬਿਆਨ ਦਰਜ ਹੋਣੇ ਸੀ ਪ੍ਰੰਤੂ ਇਸ ਵਾਰ ਵੀ ਪਾਦਰੀ ਗਵਾਹੀ ਦੇਣ ਲਈ ਅਦਾਲਤ ਨਹੀਂ ਪਹੁੰਚੇ। ਪਿਛਲੀ ਪੇਸ਼ੀ ’ਤੇ ਉਨ੍ਹਾਂ ਦੇ ਵਕੀਲ ਵੱਲੋਂ ਅਦਾਲਤ ਨੂੰ ਦੱਸਿਆ ਗਿਆ ਸੀ ਕਿ ਉਹ (ਪਾਦਰੀ) ਪੰਜਾਬ ’ਚੋਂ ਬਾਹਰ ਕਿਸੇ ਜ਼ਰੂਰੀ ਕੰਮ ਗਏ ਹੋਏ ਹਨ। ਅਦਾਲਤ ਨੇ ਕੇਸ ਦੀ ਅਗਲੀ ਸੁਣਵਾਈ 20 ਫਰਵਰੀ ’ਤੇ ਅੱਗੇ ਪਾ ਦਿੱਤੀ ਹੈ। ਅਦਾਲਤ ਨੇ ਪਾਦਰੀ ਐਂਥਨੀ ਮੈਡਾਸਰ ਨੂੰ ਸੰਮਨ ਜਾਰੀ ਕਰਕੇ ਅਗਲੀ ਤਰੀਕ ’ਤੇ ਪੇਸ਼ ਹੋ ਕੇ ਆਪਣੇ ਬਿਆਨ ਦਰਜ ਕਰਵਾਉਣ ਲਈ ਕਿਹਾ ਹੈ। ਉਧਰ, ਪਾਦਰੀ ਵੱਲੋਂ ਆਪਣੇ ਵਕੀਲ ਰਾਹੀਂ ਪੁਲੀਸ ਵੱਲੋਂ ਬਰਾਮਦ ਰਾਸ਼ੀ ਉਸ ਨੂੰ ਰਿਲੀਜ਼ ਕਰਨ ਲਈ ਦਾਇਰ ਕੀਤੀ ਅਰਜ਼ੀ ’ਤੇ ਵੀ 20 ਫਰਵਰੀ ਨੂੰ ਹੀ ਸੁਣਵਾਈ ਹੋਵੇਗੀ। ਇਸ ਮਾਮਲੇ ਵਿੱਚ ਨਾਮਜ਼ਦ ਤਿੰਨ ਥਾਣੇਦਾਰਾਂ ਏਐਸਆਈ ਜੋਗਿੰਦਰ ਸਿੰਘ, ਏਐਸਆਈ ਰਾਜਪ੍ਰੀਤ ਸਿੰਘ, ਏਐਸਆਈ ਦਿਲਬਾਗ ਸਿੰਘ ਅਤੇ ਹੌਲਦਾਰ ਅਮਰੀਕ ਸਿੰਘ ਸਮੇਤ ਗੁਰਪ੍ਰੀਤ ਸਿੰਘ, ਮੁਹੰਮਦ ਸ਼ਕੀਲ, ਸੰਜੀਵ ਕੁਮਾਰ, ਦਵਿੰਦਰ ਕੁਮਾਰ ਉਰਫ਼ ਕਾਲਾ ਆੜ੍ਹਤੀਆ, ਪੁਲੀਸ ਦੇ ਮੁਖ਼ਬਰ ਸੁਰਿੰਦਰ ਸਿੰਘ, ਗੁਰਵਿੰਦਰ ਸਿੰਘ ਉਰਫ਼ ਗੈਰੀ ਅਤੇ ਅਮਨਦੀਪ ਕੰਬੋਜ ਖ਼ਿਲਾਫ਼ ਧਾਰਾ-212, 409, 109, 119, 392, 379ਬੀ, 411, 120ਬੀ ਅਤੇ ਭ੍ਰਿਸ਼ਟਾਚਾਰ ਰੋਕੂ ਐਕਟ ਦੇ ਤਹਿਤ ਦੋਸ਼ ਤੈਅ ਹੋ ਚੁੱਕੇ ਹਨ। ਜਦੋਂਕਿ ਇਸ ਮਾਮਲੇ ਵਿੱਚ ਨਾਮਜ਼ਦ ਨਿਰਮਲ ਸਿੰਘ ਅਤੇ ਸੁਰਿੰਦਰਪਾਲ ਸ਼ਰਮਾ ਨੂੰ ਅਦਾਲਤ ਵੱਲੋਂ ਭਗੌੜਾ ਕਰਾਰ ਦੇ ਦਿੱਤਾ ਗਿਆ ਹੈ। ਪੰਜਾਬ ਪੁਲੀਸ ਵੱਲੋਂ ਇਸ ਮਾਮਲੇ ਵਿੱਚ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੌਰਾਨ ਹੁਣ ਤੱਕ 4 ਕਰੋੜ 51 ਲੱਖ 50 ਹਜ਼ਾਰ ਰੁਪਏ ਬਰਾਮਦ ਕੀਤੇ ਗਏ ਸਨ। ਖੰਨਾ ਪੁਲੀਸ ਵੱਲੋਂ ਛਾਪੇਮਾਰੀ ਦੌਰਾਨ 9.66 ਕਰੋੜ ਰੁਪਏ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਸੀ ਜਦੋਂਕਿ ਪਾਦਰੀ ਐਂਥਨੀ ਦਾ ਦਾਅਵਾ ਸੀ ਕਿ ਪੁਲੀਸ ਨੇ ਉਸ ਦੇ ਦਫ਼ਤਰ ’ਚੋਂ 16.66 ਕਰੋੜ ਰੁਪਏ ਆਪਣੇ ਕਬਜ਼ੇ ਵਿੱਚ ਲਏ ਸਨ। ਪੰਜਾਬ ਸਰਕਾਰ ਵੱਲੋਂ ਡੀਜੀਪੀ ਰਾਹੀਂ ਇਸ ਮਾਮਲੇ ਦੀ ਜਾਂਚ ਸਟੇਟ ਕਰਾਈਮ ਸੈੱਲ ਨੂੰ ਸੌਂਪੀ ਗਈ ਸੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ