Nabaz-e-punjab.com

ਅਕਾਲੀ ਕੌਂਸਲਰ ਤਸਿੰਬਲੀ ਨੇ ਸੈਕਟਰ-67 ਵਿੱਚ ਵਿਕਾਸ ਕਾਰਜ ਸ਼ੁਰੂ ਕਰਵਾਏ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਫਰਵਰੀ:
ਮੁਹਾਲੀ ਨਗਰ ਨਿਗਮ ਵੱਲੋਂ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਲੋਕਾਂ ਦੀ ਸਲਾਹ ਨਾਲ ਵੱਖ-ਵੱਖ ਵਿਕਾਸ ਕੰਮ ਕਰਵਾਏ ਜਾ ਰਹੇ ਹਨ। ਇਹ ਗੱਲ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਕਰਤਾਰ ਸਿੰਘ ਤਸਿੰਬਲੀ ਅਤੇ ਕੌਂਸਲਰ ਪਰਵਿੰਦਰ ਸਿੰਘ ਤਸਿੰਬਲੀ ਨੇ ਅੱਜ ਇੱਥੋਂ ਦੇ ਸੈਕਟਰ-67 (ਵਾਰਡ ਨੰਬਰ-35) ਪੇਵਰ ਬਲਾਕ ਲਗਾਉਣ ਦੇ ਕੰਮ ਸ਼ੁਰੂ ਕਰਵਾਉਣ ਮੌਕੇ ਗੱਲਬਾਤ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਸੈਕਟਰ-67 ਦੀ ਕੋਠੀ ਨੰਬਰ-2714 ਤੋਂ 2756 ਦੇ ਸਾਹਮਣੇ ਪਈ ਖਾਲੀ ਥਾਂ ਵਿੱਚ ਪੇਵਰ ਬਲਾਕ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਜਿਸ ਨਾਲ ਇਲਾਕੇ ਵਿੱਚ ਵਾਹਨ ਪਾਰਕਿੰਗ ਦੀ ਸਮੱਸਿਆ ਕਾਫੀ ਹੱਦ ਤੱਕ ਹੱਲ ਹੋ ਜਾਵੇਗੀ।
ਸ੍ਰੀ ਤਸਿੰਬਲੀ ਨੇ ਦੱਸਿਆ ਕਿ ਇਸ ਕੰਮ ਲਈ ਗਮਾਡਾ ਵੱਲੋਂ 8 ਮਰਲਾ ਕੋਠੀਆਂ ਦੇ ਸਾਹਮਣੇ ਸੜਕ ਤੋਂ ਪਾਰ 8 ਫੁੱਟ ਥਾਂ ਛਡਾਈ ਗਈ ਸੀ। ਇਸ ਸਬੰਧੀ ਉਨ੍ਹਾਂ ਨੇ ਸ਼ਹਿਰ ਵਾਸੀਆਂ ਦੀ ਸਹੂਲਤ ਲਈ ਨਗਰ ਨਿਗਮ ਦੀ ਮੀਟਿੰਗ ਵਿੱਚ ਮੇਅਰ ਕੁਲਵੰਤ ਸਿੰਘ ਦੇ ਸਹਿਯੋਗ ਨਾਲ ਇਸ ਥਾਂ ਵਿੱਚ ਪੇਵਰ ਲਗਾਉਣ ਲਈ 14 ਲੱਖ 19 ਹਜ਼ਾਰ ਰੁਪਏ ਦਾ ਐਸਟੀਮੇਟ ਪਾਸ ਕਰਵਾਇਆ ਸੀ ਅਤੇ ਅੱਜ ਵਾਰਡ ਦੇ ਲੋਕਾਂ ਦੀ ਮੌਜੂਦਗੀ ਵਿੱਚ ਪੇਵਰ ਲਗਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸੈਕਟਰ ਵਿੱਚ ਚਲ ਰਹੇ ਵਿਕਾਸ ਕਾਰਜਾਂ ਨੂੰ ਮਿੱਥੇ ਸਮੇਂ ਵਿੱਚ ਮੁਕੰਮਲ ਕਰਨ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਕਰਮ ਸਿੰਘ, ਮਸਤਾਨ ਸਿੰਘ, ਸੁਖਦੇਵ ਸਿੰਘ ਸੋਢੀ, ਸੰਗਤ ਸਿੰਘ, ਰਣਜੀਤ ਬਾਜਵਾ, ਡਾਕਟਰ ਹਰਪ੍ਰੀਤ ਸਿੰਘ, ਕੁਲਦੀਪ ਸਿੰਘ ਗਿੱਲ, ਮੋਹਰ ਸਿੰਘ, ਰਜਿੰਦਰ ਕੁਮਾਰ, ਜਸਪਾਲ ਸਿੰਘ, ਅਜੈਬ ਸਿੰਘ, ਰਘਬੀਰ ਸਿੰਘ, ਅਮਰਜੀਤ ਸਿੰਘ, ਪਰਪ੍ਰੀਤ ਧਾਲੀਵਾਲ ਅਤੇ ਰਾਜ ਕੁਮਾਰ ਗਰਗ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਆਪ ਕੌਂਸਲਰਾਂ ਨੇ ਪ੍ਰਧਾਨ ’ਤੇ ਲਾਇਆ ਅਧਿਕਾਰੀਆਂ ਨਾਲ ਮਿਲ ਕੇ ਲੱਖਾਂ ਰੁਪਏ ਦਾ ਘਪਲਾ ਕਰਨ ਦਾ ਦੋਸ਼

ਆਪ ਕੌਂਸਲਰਾਂ ਨੇ ਪ੍ਰਧਾਨ ’ਤੇ ਲਾਇਆ ਅਧਿਕਾਰੀਆਂ ਨਾਲ ਮਿਲ ਕੇ ਲੱਖਾਂ ਰੁਪਏ ਦਾ ਘਪਲਾ ਕਰਨ ਦਾ ਦੋਸ਼ ਕੌਂਸਲ ਪ੍…