Share on Facebook Share on Twitter Share on Google+ Share on Pinterest Share on Linkedin ਪੰਜਾਬ ਪੁਲੀਸ ਵੱਲੋਂ ਹੁਸ਼ਿਆਰਪੁਰ ਦਾ ਨੌਜਵਾਨ ਗੁਰਨਾਮ ਸਿੰਘ ਅਸਲੇ ਸਣੇ ਗ੍ਰਿਫ਼ਤਾਰ ਮੁਲਜ਼ਮ ਨੌਜਵਾਨ ’ਤੇ ਸੋਸ਼ਲ ਮੀਡੀਆ ’ਤੇ ਗੈਂਗਸਟਰਾਂ ਦਾ ਪ੍ਰਚਾਰ ਕਰਨ ਦਾ ਦੋਸ਼ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਫਰਵਰੀ: ਪੰਜਾਬ ਪੁਲੀਸ ਦੇ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ (ਐਸਐਸਓਸੀ) ਦੀ ਟੀਮ ਨੇ ਸੋਸ਼ਲ ਮੀਡੀਆ ’ਤੇ ਗੈਂਗਸਟਰਾਂ ਦਾ ਪ੍ਰਚਾਰ ਕਰਨ ਵਾਲੇ ਇਕ ਨੌਜਵਾਨ ਨੂੰ ਨਾਜਾਇਜ਼ ਅਸਲੇ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮ ਕੋਲੋਂ ਇਕ ਦੇਸੀ ਪਿਸਤੌਲ ਅਤੇ 1 ਜਿੰਦਾ ਕਾਰਤੂਸ ਬਰਾਮਦ ਕੀਤਾ ਗਿਆ ਹੈ। ਇਸ ਸਬੰਧੀ ਅੱਜ ਦੇਰ ਸ਼ਾਮ ਪੰਜਾਬ ਪੁਲੀਸ ਦੇ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ ਦੇ ਏਆਈਜੀ ਵਰਿੰਦਰਪਾਲ ਸਿੰਘ ਨੇ ਦੱਸਿਆ ਨੌਜਵਾਨ ਮੁਲਜ਼ਮ ਦੀ ਪਛਾਣ ਗੁਰਨਾਮ ਸਿੰਘ ਉਰਫ਼ ਕਾਲਾ ਉਰਫ਼ ਰੋਮੀ ਵਾਸੀ ਦਸੂਹਾ, ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ। ਮੁਲਜ਼ਮ ਦੇ ਖ਼ਿਲਾਫ਼ ਅਸਲਾ ਐਕਟ ਦੇ ਤਹਿਤ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਏਆਈਜੀ ਵਰਿੰਦਰਪਾਲ ਸਿੰਘ ਨੇ ਦੱਸਿਆ ਕਿ ਗੁਰਨਾਮ ਸਿੰਘ ਹੁਸ਼ਿਆਰਪੁਰ ਤੋਂ ਮੁਹਾਲੀ ਲਈ ਬੱਸ ਵਿੱਚ ਆ ਰਿਹਾ ਹੈ। ਇਸ ਸਬੰਧੀ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ। ਸੂਚਨਾ ਮਿਲਦੇ ਹੀ ਪੁਲੀਸ ਪਾਰਟੀ ਨੇ ਮੁਲਜ਼ਮ ਨੂੰ ਬਲੌਂਗੀ ਸਥਿਤ ਪੁਰਾਣਾ ਸੇਲ ਟੈਕਸ ਬੈਰੀਅਰ ਨੇੜਿਓਂ ਕਾਬੂ ਕਰ ਲਿਆ ਅਤੇ ਤਲਾਸ਼ੀ ਦੌਰਾਨ ਉਸ ਕੋਲੋਂ 315 ਬੋਰ ਦਾ ਇਕ ਦੇਸੀ ਪਿਸਤੌਲ ਅਤੇ ਇਕ ਜ਼ਿੰਦਾ ਕਾਰਤੂਸ ਬਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਗੁਰਨਾਮ ਸਿੰਘ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੌਜਵਾਨ ਨੂੰ 20 ਫਰਵਰੀ ਤੱਕ ਨਿਆਇਕ ਹਿਰਾਸਤ ਅਧੀਨ ਜੇਲ੍ਹ ਭੇਜ ਦਿੱਤਾ। ਇਸ ਤੋਂ ਪਹਿਲਾਂ ਮੁਲਜ਼ਮ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ। ਮੁਲਜ਼ਮ ’ਤੇ ਸੋਸ਼ਲ ਮੀਡੀਆ ’ਤੇ ਗੈਂਗਸਟਰਾਂ ਦੇ ਹੱਕ ਵਿੱਚ ਪ੍ਰਚਾਰ ਕਰਨ ਦਾ ਦੋਸ਼ ਹੈ। ਪੇਸ਼ੇ ਵਜੋਂ ਉਹ ਲੱਕੜ ਦਾ ਕੰਮ ਕਰਦਾ ਹੈ ਅਤੇ ਬਾਰ੍ਹਵੀਂ ਫੇਲ੍ਹ ਦੱਸਿਆ ਜਾ ਰਿਹਾ ਹੈ। ਉਧਰ, ਖਾਲਿਸਤਾਨ ਲਿਬਰੇਸ਼ਨ ਫੋਰਸ (ਕੇਐਲਐਫ਼) ਨਾਮੀ ਖਾੜਕੂ ਜਥੇਬੰਦੀ ਨੂੰ ਹਥਿਆਰ ਸਪਲਾਈ ਕਰਨ ਵਾਲੇ ਮੁਲਜ਼ਮ ਆਸੀਸ ਕੁਮਾਰ ਵਾਸੀ ਯੂਪੀ ਦੀ ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਹ (ਅਸੀਸ ਕੁਮਾਰ) ਖਾੜਕੂ ਜਥੇਬੰਦੀ ਅਤੇ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਦਾ ਸੀ। ਪੰਜਾਬ ਵਿੱਚ ਪਿੱਛੇ ਜਿਹੇ ਹਿੰਦੂ ਆਗੂਆਂ ਦੇ ਹੋਏ ਕਤਲ ਦੇ ਮਾਮਲਿਆਂ ਵਿੱਚ ਗੈਂਗਸਟਰ ਧਰਮਿੰਦਰ ਸਿੰਘ ਉਰਫ਼ ਗੁਗਨੀ ਸਮੇਤ ਹੋਰਨਾਂ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਬਾਰੇ ਪਤਾ ਲੱਗਾ ਹੈ। ਆਸੀਸ ’ਤੇ ਕਾਤਲਾਨਾ ਹਮਲਾ, ਖ਼ਤਰਨਾਕ ਹਥਿਆਰਾਂ ਨਾਲ ਦੰਗੇ ਭੜਕਾਉਣ ਅਤੇ ਸੰਗੀਨ ਅਪਰਾਧ ਦੀ ਸਾਜ਼ਿਸ਼ ਘੜਨ ਸਬੰਧੀ ਸਾਲ 2018 ਵਿੱਚ ਪੰਜਾਬ ਦੇ ਕੁਝ ਖੂੰਖਾਰ ਅਪਰਾਧੀਆਂ ਨੂੰ ਪਨਾਹ ਦੇਣ ਦਾ ਵੀ ਦੋਸ਼ ਹੈ। ਇਸ ਮਾਮਲੇ ਦੀ ਤੈਅ ਤੱਕ ਜਾਣ ਲਈ ਪੰਜਾਬ ਪੁਲੀਸ ਵੱਲੋਂ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕਰਨ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ ਸਬੰਧਤ ਮੁਲਜ਼ਮਾਂ ਨੂੰ ਪ੍ਰੋਡਕਸ਼ਨ ਵਰੰਟ ’ਤੇ ਗ੍ਰਿਫ਼ਤਾਰ ਕਰਕੇ ਪੁੱਛਗਿੱਛ ਕੀਤੀ ਜਾਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ