Nabaz-e-punjab.com

ਵਿੱਦਿਅਕ ਨਿਕੇਤਨ ਸਕੂਲ ਵਿੱਚ 300 ਬੱਚਿਆਂ ਦੇ ਦੰਦਾਂ ਦੀ ਜਾਂਚ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਫਰਵਰੀ:
ਇੱਥੋਂ ਦੇ ਵਿੱਦਿਆ ਨਿਕੇਤਨ ਸੀਨੀਅਰ ਸੈਕੰਡਰੀ ਸਕੂਲ ਫੇਜ਼-1 ਵਿੱਚ ਦੰਦਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਸਕੂਲ ਦੀ ਪ੍ਰਿੰਸੀਪਲ ਜਯੋਤੀ ਸ਼ਰਮਾ ਨੇ ਕੀਤਾ। ਇਸ ਕੈਂਪ ਵਿੱਚ ਮੈਡੀਕਲ ਟੀਮ ਨੇ ਸਕੂਲੀ ਬੱਚਿਆਂ ਨੂੰ ਦੰਦਾਂ ਦੀ ਬਿਮਾਰੀਆਂ ਅਤੇ ਸਮੱਸਿਆ ਅਤੇ ਉਨ੍ਹਾਂ ਦੇ ਇਲਾਜ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਅਤੇ ਮੌਕੇ ’ਤੇ ਹੀ ਬੱਚਿਆਂ ਦੇ ਦੰਦਾਂ ਦੀ ਰਿਪੋਰਟ ਵੀ ਦਿੱਤੀ ਗਈ। ਇਸ ਮੌਕੇ ਡਾ. ਅਮਨ ਭਗਤ, ਡਾ. ਵੈਭਵ ਸੋਹੀ, ਡਾ. ਅੰਜਲੀ ਅਤੇ ਡਾ. ਮੋਨਿਕਾ ਦੀ ਅਗਵਾਈ ਵਾਲੀ ਟੀਮ ਨੇ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਦੇ 300 ਤੋਂ ਵੱਧ ਸਕੂਲੀ ਬੱਚਿਆਂ ਦੇ ਦੰਦਾਂ ਦੀ ਜਾਂਚ ਕੀਤੀ ਗਈ। ਡਾਕਟਰਾਂ ਨੇ ਦੱਸਿਆ ਜੇਕਰ ਬੱਚੇ ਆਪਣੇ ਦੰਦਾਂ ਦੀ ਸੰਭਾਲ ਨਹੀਂ ਕਰਨਗੇ ਤਾਂ ਉਨ੍ਹਾਂ ਦੇ ਦੰਦ ਜਲਦੀ ਟੁੱਟ ਜਾਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਮਿਠਾਈ, ਟਾਫ਼ੀਆਂ ਅਤੇ ਹੋਰ ਜ਼ਿਆਦਾ ਮਿੱਠੀਆਂ ਚੀਜ਼ਾਂ ਖਾਣ ਨਾਲ ਦੰਦ ਖ਼ਰਾਬ ਹੋ ਜਾਂਦੇ ਹਨ। ਇਸ ਲਈ ਦੰਦਾਂ ਦੀ ਸੰਭਾਲ ਲਈ ਜ਼ਿਆਦਾ ਮਿੱਠੀਆਂ ਚੀਜ਼ਾਂ ਖ਼ਾਸ ਕਰਕੇ ਚਾਕਲੇਟ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਬੱਚਿਆਂ ਨੂੰ ਇਹ ਵੀ ਸਲਾਹ ਦਿੱਤੀ ਕਿ ਉਹ ਦਿਨ ਵਿੱਚ ਘੱਟੋ-ਘੱਟ ਦੋ ਵਾਰ ਆਪਣੇ ਦੰਦਾਂ ਨੂੰ ਸਾਫ਼ ਕਰਨ ਅਤੇ ਰਾਤ ਨੂੰ ਹਮੇਸ਼ਾ ਦੰਦਾਂ ’ਤੇ ਬੂਰਫ਼ ਜਾਂ ਕੁਰਲਾ ਕਰਕੇ ਸੌਂਣ। ਅਜਿਹਾ ਕਰਨ ਨਾਲ ਦੰਦ ਖ਼ਰਾਬ ਨਹੀਂ ਹੁੰਦੇ ਹਨ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…