Share on Facebook Share on Twitter Share on Google+ Share on Pinterest Share on Linkedin ਵਿਵਾਦਿਤ ਫਿਲਮ: ਪੰਜਾਬ ਪੁਲੀਸ ਵੱਲੋਂ ਮੁਹਾਲੀ ਥਾਣੇ ’ਚ ਫਿਲਮ ਨਿਰਮਾਤਾ ਤੇ ਹੋਰਨਾਂ ਖ਼ਿਲਾਫ਼ ਕੇਸ ਦਰਜ ਮੁਹਾਲੀ ਪੁਲੀਸ ਨੂੰ ਫਿਲਮ ‘ਸ਼ੂਟਰ’ ਰਾਹੀਂ ਗੈਂਗਸਟਰ ਸੁੱਖਾ ਕਾਹਲਵਾ ਨੂੰ ਹੀਰੋ ਵਜੋਂ ਪੇਸ਼ ਕਰਨ ਦੀ ਮਿਲੀ ਸੀ ਸ਼ਿਕਾਇਤ ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਭਵਿੱਖ ’ਚ ਅਜਿਹੀਆਂ ਫਿਲਮਾਂ ਦੇ ਨਿਰਮਾਣ ’ਤੇ ਸਖ਼ਤ ਕਾਰਵਾਈ ਕਰਨ ਦੀ ਚਿਤਾਵਨੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਫਰਵਰੀ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਗੈਂਗਸਟਰ ਸੁੱਖਾ ਕਾਹਲਵਾਂ ਦੇ ਜੀਵਨ ਅਤੇ ਹੋਰ ਵੱਖ-ਵੱਖ ਕਿਸਮ ਦੇ ਅਪਰਾਧਾਂ ’ਤੇ ਆਧਾਰਿਤ ਬਣੀ ਵਿਵਾਦਿਤ ਫਿਲਮ ‘ਸ਼ੂਟਰ’ ਦੇ ਪ੍ਰਸ਼ਾਸਨ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਜਾਰੀ ਆਦੇਸ਼ਾਂ ਦੇ ਕੁਝ ਹੀ ਘੰਟਿਆਂ ਬਾਅਦ ਪੰਜਾਬ ਪੁਲੀਸ ਨੇ ਫਿਲਮ ਨਿਰਮਾਤਾ/ਪ੍ਰਮੋਟਰ ਕੇਵੀ ਸਿੰਘ ਢਿੱਲੋਂ ਅਤੇ ਹੋਰਨਾਂ ਖ਼ਿਲਾਫ਼ ਹਿੰਸਾ, ਘਿਣਾਉਣੇ ਅਪਰਾਧਾਂ, ਗੈਂਗਸਟਰ ਕਲਚਰ, ਨਸ਼ਾ, ਫਿਰੌਤੀ, ਲੁੱਟ, ਧਮਕੀਆਂ ਅਤੇ ਅਜਿਹੇ ਹੋਰ ਅਪਰਾਧਾਂ ਨੂੰ ਕਥਿਤ ਤੌਰ ’ਤੇ ਉਤਸ਼ਾਹਿਤ ਕਰਨ ਦੇ ਦੋਸ਼ ਹੇਠ ਇੱਥੋਂ ਦੇ ਫੇਜ਼-1 ਸਥਿਤ ਪੰਜਾਬ ਪੁਲੀਸ ਦੇ ਸਪੈਸ਼ਲ ਅਪਰੇਸ਼ਨ ਸੈੱਲ ਥਾਣੇ ਵਿੱਚ ਆਈਪੀਸੀ ਦੀ ਧਾਰਾ 153, 153ਏ, 153ਬੀ, 160, 107, 505 ਤਹਿਤ ਕੇਸ ਦਰਜ ਕੀਤਾ ਗਿਆ ਹੈ। ਐਫ਼ਆਈਆਰ ਮੁਤਾਬਕ ਫਿਲਮ ‘ਸ਼ੂਟਰ’ ਨੌਜਵਾਨਾਂ ਨੂੰ ਹਥਿਆਰ ਚੁੱਕਣ ਲਈ ਉਕਸਾਏਗੀ ਅਤੇ ਸ਼ਾਂਤੀ, ਸਦਭਾਵਨਾ ਨੂੰ ਭੰਗ ਕਰੇਗੀ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਨੇ ਡੀਜੀਪੀ ਦਿਨਕਰ ਗੁਪਤਾ ਨੂੰ ਨਿਰਮਾਤਾ ਕੇਵੀ ਢਿੱਲੋਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਦੇ ਨਿਰਦੇਸ਼ ਦਿੱਤੇ ਗਏ ਸੀ। ਇਸ ਤੋਂ ਬਾਅਦ ਪੁਲੀਸ ਵੱਲੋਂ ਫਿਲਮ ਨਿਰਮਾਤਾ ਤੇ ਹੋਰਨਾਂ ਖ਼ਿਲਾਫ਼ ਫੌਜਦਾਰੀ ਕੇਸ ਦਰਜ ਕੀਤਾ ਗਿਆ। ਢਿੱਲੋਂ ਨੇ ਪਿਛਲੇ ਸਾਲ ਲਿਖਤੀ ਵਾਅਦਾ ਕੀਤਾ ਸੀ ਕਿ ਉਹ ਗੈਂਗਸਟਰ ‘ਸੁੱਖਾ ਕਾਹਲਵਾ’ ਟਾਈਟਲ ਹੇਠ ਫਿਲਮ ਨਹੀਂ ਬਣਾਉਣਗੇ। ਡੀਜੀਪੀ ਨੂੰ ਇਹ ਵੀ ਕਿਹਾ ਹੈ ਕਿ ਉਹ ਫਿਲਮ ਵਿੱਚ ਪ੍ਰਮੋਟਰਾਂ, ਡਾਇਰੈਕਟਰ ਤੇ ਐਕਟਰਾਂ ਦੇ ਰੋਲ ਬਾਰੇ ਵੀ ਵੱਖ ਵੱਖ ਪਹਿਲੂਆਂ ’ਤੇ ਬਰੀਕੀ ਨਾਲ ਪੜਤਾਲ ਕੀਤੀ ਜਾਵੇ। ਮੁੱਖ ਮੰਤਰੀ ਨੇ ਸਾਫ਼ ਕੀਤਾ ਹੈ ਕਿ ਸੂਬਾ ਸਰਕਾਰ ਅਜਿਹੇ ਕਿਸੀ ਫਿਲਮ, ਗਾਣੇ ਆਦਿ ਨੂੰ ਚਲਾਉਣ ਦੀ ਆਗਿਆ ਨਹੀਂ ਦੇਵੇਗੀ ਜੋ ਅਪਰਾਧ, ਹਿੰਸਾ ਅਤੇ ਗੈਂਗਸਟਰ ਜਾਂ ਸੂਬੇ ਵਿੱਚ ਅਪਰਾਧ ਨੂੰ ਹੁਲਾਰਾ ਦਿੰਦੀ ਹੋਵੇ ਜੋ ਅਕਾਲੀਆਂ ਦੇ ਸਾਸ਼ਨ ਦੌਰਾਨ ਅਕਾਲੀ ਆਗੂਆਂ ਦੀ ਸਰਪ੍ਰਸਤੀ ਹੇਠ ਵਧਿਆ ਫੁਲਿਆ ਹੋਵੇ। ਕੈਪਟਨ ਅਮਰਿੰਦਰ ਸਿੰਘ ਅਨੁਸਾਰ ਕਾਂਗਰਸ ਸਰਕਾਰ ਨੂੰ ਪਿਛਲੇ ਤਿੰਨ ਸਾਲ ਵਿੱਚ ਸੂਬੇ ਦੀ ਅਮਨ, ਕਾਨੂੰਨ ਵਿਵਸਥਾ ਨੂੰ ਬਹਾਲ ਕਰਨ ਲਈ ਲੰਬਾ ਸਮਾਂ ਲੱਗਿਆ ਹੈ। ਜਿਹੜੀ ਕਿ ਪਿਛਲੇ ਅਕਾਲੀ-ਭਾਜਪਾ ਸਰਕਾਰ ਦੌਰਾਨ ਸਭ ਤੋਂ ਹੇਠਲੇ ਪੱਧਰ ’ਤੇ ਸੀ। ਕੈਪਟਨ ਨੇ ਪੁਲੀਸ ਨੂੰ ਨਿਰਦੇਸ਼ ਦਿੱਤੇ ਹਨ ਕਿ ਸੂਬੇ ਵਿੱਚ ਅਮਨ ਸ਼ਾਂਤੀ ਨੂੰ ਹਰ ਹਾਲ ਵਿੱਚ ਯਕੀਨੀ ਬਣਿਆ ਜਾਵੇ ਅਤੇ ਕਿਸੇ ਨੂੰ ਸ਼ਾਂਤੀ ਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀ ਇਜਾਜ਼ਤ ਨਾ ਦਿੱਤੀ ਜਾਵੇ। ਡੀਜੀਪੀ ਨੇ ਖੁਲਾਸਾ ਕੀਤਾ ਕਿ ਪੰਜਾਬ ਵਿੱਚ ਵਿਵਾਦਿਤ ਫਿਲਮ ’ਤੇ ਪਾਬੰਦੀ ਦਾ ਮਾਮਲਾ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਵਿੱਚ ਵਿਚਾਰਿਆ ਗਿਆ ਸੀ। ਜਿਸ ਵਿੱਚ ਏਡੀਜੀਪੀ (ਇੰਟੈਲੀਜੈਂਸ) ਵਰਿੰਦਰ ਕੁਮਾਰ ਵੀ ਹਾਜ਼ਰ ਸਨ। ਇਹ ਫੈਸਲਾ ਕੀਤਾ ਗਿਆ ਕਿ ਫਿਲਮ ਉੱਤੇ ਪਾਬੰਦੀ ਲਗਾਈ ਜਾਵੇ, ਜਿਸ ਦਾ ਟਰੇਲਰ 18 ਜਨਵਰੀ ਨੂੰ ਰਿਲੀਜ਼ ਹੋਇਆ ਹੈ। ਮੀਟਿੰਗ ਵਿੱਚ ਇਹ ਸੁਝਾਅ ਦਿੱਤਾ ਗਿਆ ਕਿ ਇਹ ਫਿਲਮ ਬਹੁਤ ਹੀ ਹਿੰਸਕ ਹੈ। ਏਡੀਜੀਪੀ ਵਰਿੰਦਰ ਕੁਮਾਰ ਨੇ ਕਿਹਾ ਕਿ ਇਹ ਦੇਖਦਿਆਂ ਕਿ ਇਸ ਫਿਲਮ ਦਾ ਨੌਜਵਾਨਾਂ ’ਤੇ ਮਾੜਾ ਅਸਰ ਹੋ ਸਕਦਾ ਅਤੇ ਇਸ ਫਿਲਮ ਨਾਲ ਕਾਨੂੰਨ ਵਿਵਸਥਾ ਵਿਗੜ ਸਕਦੀ ਹੈ, ਵਧੀਕ ਮੁੱਖ ਸਕੱਤਰ ਗ੍ਰਹਿ ਮਾਮਲੇ ਤੇ ਨਿਆਂ ਨੂੰ ਲਿਖੇ ਪੱਤਰ ਵਿੱਚ ਕਿਹਾ ਗਿਆ ਕਿ ਪੰਜਾਬ ਵਿੱਚ ਇਸ ਫਿਲਮ ਨੂੰ ਰਿਲੀਜ਼ ਅਤੇ ਦਿਖਾਉਣ ’ਤੇ ਪਾਬੰਦੀ ਲਗਾ ਦਿੱਤੀ ਜਾਵੇ। ਇਸ ਤੋਂ ਪਹਿਲਾਂ ਮੁਹਾਲੀ ਪੁਲੀਸ ਕੋਲ ਇਸ ਫਿਲਮ ਰਾਹੀਂ ਗੈਂਗਸਟਰ ਸੁੱਖਾ ਕਾਹਲਵਾ ਨੂੰ ਹੀਰੋ ਵਜੋਂ ਪੇਸ਼ ਕਰਨ ਦੀ ਸ਼ਿਕਾਇਤ ਮਿਲੀ ਸੀ ਜਿਸ ਵਿੱਚ ਫਿਲਮ ਦੇ ਨਿਰਮਾਤਾ ਨੇ ਗੈਂਗਸਟਰ ਨੂੰ ਸਾਰਪ ਸ਼ੂਟਰ ਵਜੋਂ ਪੇਸ਼ ਕੀਤਾ ਹੈ ਜਿਸ ਵਿਰੁੱਧ ਕਤਲ, ਅਗਵਾ ਤੇ ਫਿਰੌਤੀ ਮਾਮਲਿਆਂ ਸਣੇ 20 ਤੋਂ ਵੱਧ ਕੇਸ ਦਰਜ ਹਨ। ਉਸ ਨੂੰ ਗੈਂਗਸਟਰ ਵਿੱਕੀ ਗੌਡਰ ਤੇ ਉਸ ਦੇ ਸਾਥੀਆਂ ਨੇ 22 ਜਨਵਰੀ 2015 ਨੂੰ ਮਾਰ ਦਿੱਤਾ ਸੀ ਜਦੋਂ ਉਸ ਨੂੰ ਜਲੰਧਰ ਵਿੱਚ ਸੁਣਵਾਈ ਲਈ ਪਟਿਆਲਾ ਜੇਲ੍ਹ ਤੋਂ ਲਿਆਂਦਾ ਜਾ ਰਿਹਾ ਸੀ। ਇਸ ਸਬੰਧੀ ਆਪਣੇ ਪੱਤਰ ਵਿੱਚ ਕੇਵੀ ਸਿੰਘ ਢਿੱਲੋਂ ਨੇ ਐਸਐਸਪੀ ਮੁਹਾਲੀ ਨੂੰ ਲਿਖਿਆ ਸੀ ਕਿ ਜੇ ਤੁਹਾਡਾ ਇਹ ਵਿਚਾਰ ਹੈ ਕਿ ਇਸ ਫਿਲਮ ਨਾਲ ਕਾਨੂੰਨ ਵਿਵਸਥਾ ਵਿਗੜ ਸਕਦੀ ਹੈ ਤਾਂ ਉਹ ਫਿਲਮ ਦੇ ਪ੍ਰਾਜੈਕਟ ਨੂੰ ਬੰਦ ਕਰ ਦੇਣਗੇ। ਡੀਜੀਪੀ ਅਨੁਸਾਰ ਫਿਲਮ ਦੇ ਨਿਰਮਾਤਾ ਨੇ ਫਿਲਮ ਦਾ ਪ੍ਰਾਜੈਕਟ ਰੱਦ ਕਰਨ ਦੀ ਬਜਾਏ ਇਸ ’ਤੇ ਕੰਮ ਜਾਰੀ ਰੱਖਿਆ ਅਤੇ ਹੁਣ 21 ਫਰਵਰੀ ਨੂੰ ਨਵੇਂ ਟਾਈਟਲ ਅਤੇ ਨਵੇਂ ਨਾਮ ਹੇਠ ਉਸੇ ਫਿਲਮ ਨੂੰ ਰਿਲੀਜ਼ ਕੀਤਾ ਜਾ ਰਿਹਾ ਹੈ। ਸਰਕਾਰ ਵੱਲੋਂ ਹੁਣ ਫਿਲਮ ’ਤੇ ਪਾਬੰਦੀ ਲਾਉਣ ਦਾ ਫੈਸਲਾ ਮਾਨਸਾ ਪੁਲੀਸ ਵੱਲੋਂ ਪੰਜਾਬੀ ਗਾਇਕਾਂ ਸਿੱਧੂ ਮੂਸੇਵਾਲਾ ਅਤੇ ਮਨਕੀਰਤ ਅੌਲਖ ਖ਼ਿਲਾਫ਼ ਸੋਸ਼ਲ ਮੀਡੀਆ ’ਤੇ ਹਿੰਸਾ ਤੇ ਅਪਰਾਧ ਦਾ ਪ੍ਰਚਾਰ ਕਰਦੇ ਅਪਲੋਡ ਕੀਤੇ ਵੀਡਿਓ ਕਲਿਪ ਬਦਲੇ ਕੇਸ ਦਰਜ ਕਰਨ ਦੇ 10 ਦਿਨਾਂ ਤੋਂ ਘੱਟ ਸਮੇਂ ਅੰਦਰ ਕੀਤਾ ਗਿਆ। ਜ਼ਿਕਰਯੋਗ ਹੈ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਿਵਲ ਰਿੱਟ ਪਟੀਸਨ 6213/2016 ਵਿੱਚ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਡੀਜੀਪੀ ਨੂੰ ਨਿਰਦੇਸ ਦਿੱਤੇ ਸਨ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਅਜਿਹਾ ਗਾਣਾ ਕਿਸੇ ਲਾਈਵ ਸੋਅ ਦੌਰਾਨ ਚੱਲਣ ਨਾ ਦਿੱਤਾ ਜਾਵੇ ਜੋ ਸਰਾਬ, ਨਸੇ ਅਤੇ ਹਿੰਸਾ ਦਾ ਮਹਿਮਾ ਕਰਦਾ ਹੋਵੇ। ਅਦਾਲਤ ਨੇ ਸਾਰਿਆਂ ਜ਼ਿਲ੍ਹਿਆਂ ਦੇ ਜ਼ਿਲ੍ਹਾ ਮੈਜਿਸਟ੍ਰੇਟ/ਐਸਐਸਪੀ ਨੂੰ ਨਿਰਦੇਸ ਦਿੱਤੇ ਸਨ ਕਿ ਇਨਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਉਨ੍ਹਾਂ ਦੀ ਨਿੱਜੀ ਜ਼ਿੰਮੇਵਾਰੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ