Share on Facebook Share on Twitter Share on Google+ Share on Pinterest Share on Linkedin ਮੁਲਾਜ਼ਮ ਤੇ ਪੈਨਸ਼ਨਰ ਜਥੇਬੰਦੀਆਂ ਵੱਲੋਂ ਸੋਮਵਾਰ ਨੂੰ ਕੀਤਾ ਜਾਵੇਗਾ ਵਿਧਾਨ ਸਭਾ ਵੱਲ ਮਾਰਚ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਫਰਵਰੀ: ਪੰਜਾਬ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਪਿਛਲੇ ਤਿੰਨ ਸਾਲਾਂ ਤੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ਅਣਗੌਲਿਆ ਕਰਨ ਅਤੇ ਹੁਕਮਰਾਨਾਂ ਦੀ ਵਾਅਦਾਖ਼ਿਲਾਫ਼ੀ ਅਤੇ 9 ਲੱਖ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਦੀ ਪੂਰਤੀ ਅਤੇ ਵਜ਼ੀਰਾਂ, ਹਾਕਮ ਚੌਧਰੀਆਂ ਅਤੇ ਉੱਚ ਅਫ਼ਸਰਾਂ ਵੱਲੋਂ ਸ਼ਰ੍ਹੇਆਮ ਖਜ਼ਾਨੇ ਦੀ ਕੀਤੀ ਜਾ ਰਹੀ ਲੁੱਟ ਵਿਰੁੱਧ ਪੰਜਾਬ-ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ 24 ਫਰਵਰੀ ਨੂੰ ਇੱਥੋਂ ਦੇ ਫੇਜ਼-8 ਸਥਿਤ ਦਸਹਿਰਾ ਗਰਾਊਂਡ ਵਿੱਚ ਸੂਬਾ ਪੱਧਰੀ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਇਸ ਮਹਾਂਰੈਲੀ ਵਿੱਚ ਮੁਲਾਜ਼ਮ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਅਤੇ ਹੋਰ ਸਾਂਝੇ ਮਸਲਿਆਂ ’ਤੇ ਚਰਚਾ ਕਰਨ ਤੋਂ ਬਾਅਦ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਲਈ ਚੰਡੀਗੜ੍ਹ ਵੱਲ ਕੂਚ ਕੀਤਾ ਜਾਵੇਗਾ। ਸਾਂਝਾ ਫਰੰਟ ਦੇ ਕਨਵੀਨਰਾਂ ਸੱਜਣ ਸਿੰਘ, ਸੁਖਚੈਨ ਸਿੰਘ ਖਹਿਰਾ, ਸਤੀਸ਼ ਰਾਣਾ, ਮੇਘ ਸਿੰਘ ਸਿੱਧੂ, ਪ੍ਰੇਮ ਸਾਗਰ ਸ਼ਰਮਾ, ਅਜਮੇਰ ਸਿੰਘ, ਹਰਭਜਨ ਸਿੰਘ, ਸੁਖਦੇਵ ਸਿੰਘ ਸੁੱਖੀ, ਜਸਵੰਤ ਸਿੰਘ ਸੰਧੂ ਨੇ ਕਿਹਾ ਕਿ ਕੈਪਟਨ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰਾਂ ਵਿਰੋਧੀ ਨੀਤੀਆਂ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮ ਅਤੇ ਪੈਨਸ਼ਨਰ ਮੁਹਾਲੀ ਰੈਲੀ ਵਿੱਚ ਸ਼ਮੂਲੀਅਤ ਕਰਨਗੇ। ਇਸ ਸਬੰਧੀ ਪੰਜਾਬ ਭਰ ਵਿੱਚ ਸ਼ਹਿਰਾਂ ਅਤੇ ਪਿੰਡਾਂ ਦੀਆਂ ਸੱਥਾਂ ਵਿੱਚ ਮੀਟਿੰਗਾਂ ਕਰਕੇ ਮੁਲਾਜ਼ਮਾਂ\ਪੈਨਸ਼ਨਰਾਂ ਨੂੰ ਸਰਕਾਰ ਵਿਰੁੱਧ ਇਸ ਮਹਾਂਰੈਲੀ ਲਈ ਸ਼ਾਮਲ ਹੋਣ ਲਈ ਲਾਮਬੰਦ ਕੀਤਾ ਗਿਆ ਹੈ। ਇਸ ਰੈਲੀ ਵਿੱਚ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਸਮੇਤ ਸੂਬੇ ਦੀਆਂ ਸੰਘਰਸ਼ਸ਼ੀਲ ਮੁਲਾਜ਼ਮ ਫੈਡਰੇਸ਼ਨਾਂ, ਮੁਲਾਜ਼ਮ ਮੰਚ, ਮਨਿਸਟਰੀਅਲ ਕਾਮਿਆਂ, ਪੈਨਸ਼ਨਰਾਂ ਅਤੇ ਵੱਖ-ਵੱਖ ਆਜ਼ਾਦ ਜਥੇਬੰਦੀਆਂ ਵੱਡੇ ਕਾਫ਼ਲਿਆਂ ਦੇ ਰੂਪ ਵਿੱਚ ਰੈਲੀ ਵਿੱਚ ਸ਼ਾਮਲ ਹੋਣਗੀਆਂ। ਇੰਝ ਹੀ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਮੁਹਾਲੀ, ਕਲਾਸ-4 ਯੂਨੀਅਨ, ਸਫ਼ਾਈ ਮਜ਼ਦੂਰ ਫੈਡਰੇਸ਼ਨ ਅਤੇ ਸਫ਼ਾਈ ਮਜ਼ਦੂਰ ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਦੇ ਮੈਂਬਰ ਵੀ ਸ਼ਿਰਕਤ ਕਰਨਗੇ। ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਮੋਹਨ ਸਿੰਘ ਅਤੇ ਜਨਰਲ ਸਕੱਤਰ ਐਨਕੇ ਕਲਸੀ ਨੇ ਜ਼ਿਲ੍ਹਾ ਮੁਹਾਲੀ ਸਮੂਹ ਪੈਨਸ਼ਨਰਾਂ/ਫੈਮਿਲੀ ਪੈਨਸ਼ਨਰਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਸੂਬਾ ਪੱਧਰੀ ਮਹਾ ਰੈਲੀ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਤਾਂ ਜੋ ਪੰਜਾਬ ਦੀ ਗੂੰਗੀ ਬੋਲੀ ਸਰਕਾਰ ਦੇ ਕੰਨਾਂ ਤੱਕ ਆਵਾਜ਼ ਪੁੱਜਦੀ ਕੀਤੀ ਜਾ ਸਕੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ