Share on Facebook Share on Twitter Share on Google+ Share on Pinterest Share on Linkedin ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿੱਚ ਵਿਸ਼ੇਸ਼ ਕੀਰਤਨ ਦਰਬਾਰ ਕਰਵਾਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਫਰਵਰੀ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿੱਚ ਵਿਸ਼ੇਸ਼ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਧਾਰਮਿਕ ਸਮਾਗਮ ਵਿੱਚ ਭਾਈ ਕੁਲਤਾਰ ਸਿੰਘ ਦੇ ਪੰਥਕ ਜੱਥੇ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਾਨਕਾਣਾ ਸਾਹਿਬ ਨੂੰ ਸੰਨ 1921 ਵਿੱਚ ਅੰਗ੍ਰੇਜਾਂ ਦੇ ਪਿੱਠੂ ਮਹੰਤ ਨਰਾਇਣ ਦਾਸ ਤੋ ਮੁਕਤ ਕਰਵਾਉਣ ਲਈ ਸਿੰਘਾਂ ਵੱਲੋਂ ਪ੍ਰਾਪਤ ਕੀਤੀ ਸ਼ਹਾਦਤ ਬਾਰੇ ਸੰਗਤਾਂ ਨੂੰ ਵਿਸਥਾਰ ਵਿੱਚ ਜਾਣੂ ਕਰਵਾਇਆ। ਭਾਈ ਗੁਰਦੀਪ ਸਿੰਘ ਦੇ ਰਾਗੀ ਜਥੇ ਨੇ ਆਪਣੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਆਪਣੇ ਪ੍ਰਵਚਣਾਂ ਰਾਹੀ ਸ੍ਰੀ ਨਨਕਾਣਾ ਸਾਹਿਬ ਦੇ ਇਤਿਹਾਸ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਦੱਸਿਆ। ਇਸ ਤੋਂ ਇਲਾਵਾ ਭਾਈ ਹਰਪ੍ਰੀਤ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਗੁਰਵਿੰਦਰ ਸਿੰਘ, ਭਾਈ ਨਿਸ਼ਾਨ ਸਿੰਘ, ਭਾਈ ਕੁਲਦੀਪ ਸਿੰਘ, ਭਾਈ ਰਵਿੰਦਰ ਸਿੰਘ, ਸ਼ੇਰੇ ਪੰਜਾਬ ਕਵੀਸ਼ਰੀ ਜਥਾ, ਭਾਈ ਧਰਮ ਸਿੰਘ, ਭਾਈ ਪ੍ਰਿਤਪਾਲ ਸਿੰਘ, ਭਾਈ ਮਹਿੰਦਰ ਸਿੰਘ ਦੇ ਜੱਥਿਆਂ ਤੋੱ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਸੁਖਵਿੰਦਰ ਸਿੰਘ, ਭਾਈ ਸੁਰਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਮੰਚ ਸੰਚਾਲਕ ਦੀ ਸੇਵਾ ਭਾਈ ਧੰਨਾ ਸਿੰਘ ਨੇ ਨਿਭਾਈ। ਸਾਰਾ ਦਿਨ ਗੁਰੂ ਕਾ ਲੰਗਰ ਅਤੁੱਟ ਵਰਤਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ