Share on Facebook Share on Twitter Share on Google+ Share on Pinterest Share on Linkedin ਸਿੱਖਿਆ ਸਕੱਤਰ ਨੇ ਅਧਿਆਪਕਾਂ\ਮੁਲਾਜ਼ਮਾਂ ਵਿਰੁੱਧ ਸ਼ਿਕੰਜਾ ਕੱਸਿਆ, ਹੁਣ ਨਹੀਂ ਚੱਲੇਗੀ ਕੋਈ ਬਹਾਨੇਬਾਜ਼ੀ ਅਧਿਆਪਕ ਜਾਂ ਸਿੱਖਿਆ ਮੁਲਾਜ਼ਮ ਖ਼ਿਲਾਫ਼ ਕਾਰਵਾਈ ਲਈ ਮੋਬਾਈਲ ਫੋਨ ’ਤੇ ਮਿਲੇਗਾ ਸੁਨੇਹਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਫਰਵਰੀ: ਸਿੱਖਿਆ ਵਿਭਾਗ ਪੰਜਾਬ ਨੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਦਫ਼ਤਰੀ ਮੁਲਾਜ਼ਮਾਂ ਦੇ ਖ਼ਿਲਾਫ਼ ਕਾਨੂੰਨੀ ਸ਼ਿਕੰਜਾ ਹੋਰ ਕੱਸ ਦਿੱਤਾ ਹੈ। ਜਿਸ ਦੇ ਤਹਿਤ ਹੁਣ ਕੋਈ ਵੀ ਅਧਿਆਪਕ ਜਾਂ ਦਫ਼ਤਰੀ ਮੁਲਾਜ਼ਮ ਕਿਸੇ ਕਿਸਮ ਦੀ ਵਿਭਾਗੀ ਕਾਰਵਾਈ ਸਬੰਧੀ ਨਿਸ਼ਚਿਤ ਸਮੇਂ ਵਿੱਚ ਆਪਣਾ ਜਵਾਬ ਦੇਣ ਲਈ ਆਨਾਕਾਨੀ ਨਹੀਂ ਕਰ ਸਕਣਗੇ। ਇਸ ਤੋਂ ਪਹਿਲਾਂ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਅਤੇ ਦਫ਼ਤਰਾਂ ਵਿੱਚ ਬਾਇਓ-ਮੀਟਰਿਕ ਹਾਜ਼ਰੀ ਸ਼ੁਰੂ ਕੀਤੀ ਗਈ ਹੈ। ਹੁਣ ਇਹ ਨਵਾਂ ਫੁਰਮਾਨ ਜਾਰੀ ਹੋਣ ਨਾਲ ਸਿੱਖਿਆ ਮੁਲਾਜ਼ਮਾਂ ਦੀ ਸਿਰਦਰਦੀ ਹੋਰ ਜ਼ਿਆਦਾ ਵਧ ਜਾਵੇਗੀ। ਇਸ ਸਬੰਧੀ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਨੇ ਅੱਜ ਅਧਿਆਪਕਾਂ\ਕਰਮਚਾਰੀਆਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਦੀ ਪ੍ਰਕਿਰਿਆ ਆਨਲਾਈਨ ਕਰਨ ਸਬੰਧੀ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਤਾਜ਼ਾ ਹੁਕਮਾਂ ਬਾਰੇ ਡੀਜੀਐਸਈ, ਡੀਪੀਆਈ, ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਸਾਰੇ ਬੀਪੀਈਓਜ਼ ਸਮੇਤ ਸਮੂਹ ਸਕੂਲ ਮੁਖੀਆਂ ਨੂੰ ਪੱਤਰ ਲਿਖ ਕੇ ਜਾਣੂ ਕਰਵਾਇਆ ਗਿਆ ਹੈ। ਸਿੱਖਿਆ ਸਕੱਤਰ ਨੇ ਪੰਜਾਬ ਸਿਵਲ ਸਰਵਿਸਿਜ਼ ਨਿਯਮ 1970 (ਸਜ਼ਾ ਅਤੇ ਅਪੀਲ) ਅਧੀਨ ਵਿਭਾਗ ਦੇ ਅਧਿਆਪਕਾਂ ਅਤੇ ਦਫ਼ਤਰੀ ਕਰਮਚਾਰੀਆਂ ਵਿਰੁੱਧ ਕੀਤੀ ਜਾਣ ਵਾਲੀ ਅਨੁਸ਼ਾਸਨੀ ਕਾਰਵਾਈ ਸਬੰਧੀ ਪਹਿਲਾਂ ਚੱਲ ਰਹੀ ਸਮੱਸਿਆਵਾਂ ਨੂੰ ਮੁੱਖ ਰੱਖਦੇ ਹੋਏ ਸਿੱਖਿਆ ਵਿਭਾਗ ਪੰਜਾਬ ਵੱਲੋਂ ਈ-ਪੰਜਾਬ ਸਕੂਲ ਪੋਰਟਲ ਉੱਤੇ ਅਧਿਆਪਕਾਂ/ਕਰਮਚਾਰੀਆਂ ਵਿਰੁੱਧ ਕੀਤੀ ਜਾਣ ਵਾਲੀ ਅਨੁਸ਼ਾਸਨੀ ਕਾਰਵਾਈ ਨੂੰ ਆਨਲਾਈਨ ਕਰਨ ਲਈ ਇੱਕ ਨਵਾਂ ਸਾਫ਼ਟਵੇਅਰ ਤਿਆਰ ਕੀਤਾ ਗਿਆ ਹੈ। ਇਸ ਸਾਫ਼ਟਵੇਅਰ ਦੀ ਮਦਦ ਨਾਲ ਅਨੁਸ਼ਾਸਨੀ ਕਾਰਵਾਈ ਸਬੰਧੀ ਮੁਕੰਮਲ ਜਾਣਕਾਰੀ ਨੂੰ ਆਨਲਾਈਨ ਈ-ਪੰਜਾਬ ਸਕੂਲ ਪੋਰਟਲ ਰਾਹੀਂ ਅਧਿਆਪਕ/ਕਰਮਚਾਰੀ ਦੇ ਨਿੱਜੀ ਅਕਾਊਂਟ ਵਿੱਚ ਭੇਜੀ ਜਾਵੇਗੀ। ਪੱਤਰ ਅਨੁਸਾਰ ਉਪਰੋਕਤ ਆਨਲਾਈਨ ਪ੍ਰਕਿਰਿਆ ਵਿੱਚ ਜੇਕਰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਸਬੰਧਤ ਅਧਿਆਪਕ\ਕਰਮਚਾਰੀ ਆਪਣੇ ਜ਼ਿਲ੍ਹੇ ਦੇ ਜ਼ਿਲ੍ਹਾ ਐਮਆਈਐਸ ਵਿੰਗ ਦੇ ਕੋਆਰਡੀਨੇਟਰ ਨਾਲ ਸੰਪਰਕ ਕਰ ਸਕਦੇ ਹਨ। ਜਿਨ੍ਹਾਂ ਦੇ ਮੋਬਾਈਲ ਨੰਬਰ ਈ-ਪੰਜਾਬ ਸਕੂਲ ਪੋਰਟਲ ਉੱਤੇ ਉਪਲਬਧ ਹਨ। ਇਸ ਸਬੰਧੀ ਸਕੂਲ ਡੀਡੀਓਜ਼, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ, ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਵੀ ਇਸ ਸਿਸਟਮ ਨੂੰ ਆਪਣੇ ਸਕੂਲ ਜਾਂ ਦਫ਼ਤਰ ਦੇ ਈ-ਪੰਜਾਬ ਸਕੂਲ ਪੋਰਟਲ ’ਤੇ ਲਾਗਇਨ ਆਈਡੀ ਵਿੱਚ ਜਾ ਕੇ ਚੰਗੀ ਤਰ੍ਹਾਂ ਸਮਝ ਲੈਣ ਅਤੇ ਅਧਿਆਪਕਾਂ/ਕਰਮਚਾਰੀਆਂ ਦੀ ਅਨੁਸ਼ਾਸਨੀ ਕਾਰਵਾਈ ਸਬੰਧੀ ਰੋਜ਼ਾਨਾ ਕਾਰਵਾਈ ਕਰਨ ਅਤੇ ਕਿਸੇ ਵੀ ਪੱਧਰ ਉੱਤੇ ਕੋਈ ਕੇਸ ਲੰਬਿਤ ਨਾ ਰਹੇ। ਅਨੁਸ਼ਾਸਨੀ ਕਾਰਵਾਈ ਸਬੰਧੀ ਹਦਾਇਤਾਂ/ਗਾਈਡਲਾਈਨਜ਼ ਨਾਲ ਨੱਥੀ ਕੀਤੇ ਗਏ ਹਨ। ਸਰਕਾਰੀ ਪੱਤਰ ਮੁਤਾਬਕ ਪਹਿਲਾਂ ਇਸ ਪ੍ਰਕਿਰਿਆ ਨੂੰ ਮੁਕੰਮਲ ਕਰਨ ਵਿੱਚ ਬਹੁਤ ਸਮਾਂ ਲੱਗ ਜਾਂਦਾ ਸੀ। ਕਿਉਂਕਿ ਕਿਸੇ ਵੀ ਅਧਿਆਪਕਾਂ ਜਾਂ ਦਫ਼ਤਰੀ ਕਰਮਚਾਰੀ ਖ਼ਿਲਾਫ਼ ਕੋਈ ਵੀ ਕਾਰਵਾਈ ਕਰਨ ਸਬੰਧੀ ਉਸ ਨੂੰ ਮੁੱਖ ਦਫ਼ਤਰ ’ਚੋਂ ਪੱਤਰ ਜਾਰੀ ਕੀਤਾ ਜਾਂਦਾ ਸੀ ਅਤੇ ਕਾਰਵਾਈ ਪੱਤਰ ਸਬੰਧਤ ਅਧਿਆਪਕ\ਕਰਮਚਾਰੀ ਕੋਲ ਪਹੁੰਚਣ ਨੂੰ ਸਮਾਂ ਲੱਗ ਜਾਂਦਾ ਸੀ। ਜਿਸ ਕਾਰਨ ਸਬੰਧਤ ਕਰਮਚਾਰੀ ਉਨ੍ਹਾਂ ਖ਼ਿਲਾਫ਼ ਕੀਤੀ ਜਾਣ ਵਾਲੀ ਕਾਰਵਾਈ ਸਬੰਧੀ ਆਪਣਾ ਪੱਖ ਨਿਸ਼ਚਿਤ ਸਮੇਂ ਵਿੱਚ ਭੇਜਣ ਤੋਂ ਟਾਲਾ ਵੱਟਦੇ ਸੀ ਅਤੇ ਹਮੇਸ਼ਾ ਇਹ ਤਰਕ ਦਿੱਤਾ ਜਾਂਦਾ ਸੀ ਕਿ ਉਨ੍ਹਾਂ ਨੂੰ ਵਿਭਾਗੀ ਕਾਰਵਾਈ ਵਾਲਾ ਪੱਤਰ ਮਿਲਿਆ ਹੀ ਨਹੀਂ ਹੈ। ਲੇਕਿਨ ਹੁਣ ਅਧਿਆਪਕਾਂ\ਕਰਮਚਾਰੀਆਂ ਨੂੰ ਅਨੁਸ਼ਾਸਨੀ ਕਾਰਵਾਈ, ਚਾਰਜਸ਼ੀਟ ਸਬੰਧੀ ਆਨਲਾਈਨ ਸੁਨੇਹਾ ਮਿਲੇਗਾ। ਇਸ ਤਰ੍ਹਾਂ ਹੁਣ ਉਹ ਕੋਈ ਬਹਾਨੇਬਾਜ਼ੀ ਨਹੀਂ ਕਰ ਸਕਣਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ