Nabaz-e-punjab.com

ਪੰਜਾਬ ਸਰਕਾਰ ਪਿੰਡਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ: ਵਿਜੈ ਸ਼ਰਮਾ

ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਨੇ ਸੁਣੀਆਂ ਦੁਸਾਰਨਾ, ਫਾਟਵਾਂ, ਬੂਥਗੜ੍ਹ ਤੇ ਨਗਲੀਆਂ ਦੀਆਂ ਮੁਸ਼ਕਲਾਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਫਰਵਰੀ:
ਪੰਜਾਬ ਸਰਕਾਰ ਪੇਂਡੂ ਖੇਤਰਾਂ ਦੇ ਸਮੁੱਚੇ ਵਿਕਾਸ ਅਤੇ ਸਮੱਸਿਆਵਾਂ ਦੇ ਨਿਪਟਾਰੇ ਲਈ ਪੂਰਨ ਤੌਰ ’ਤੇ ਵਚਨਬੱਧ ਹੈ ਅਤੇ ਇਸ ਕਾਰਜ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਹ ਵਿਚਾਰ ਅੱਜ ਇੱਥੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਵਿਜੈ ਸ਼ਰਮਾ ਟਿੰਕੂ ਨੇ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਮੌਕੇ ਸਾਂਝੇ ਕੀਤੇ। ਇਸ ਮੌਕੇ ਉਨ੍ਹਾਂ ਨੇ ਗਰਾਮ ਪੰਚਾਇਤ ਪਿੰਡ ਦੁਸਾਰਨਾ, ਗਰਾਮ ਪੰਚਾਇਤ ਬੂਥਗੜ੍ਹ, ਗਰਾਮ ਪੰਚਾਇਤ ਪਿੰਡ ਫਾਟਵਾਂ ਅਤੇ ਗਰਾਮ ਪੰਚਾਇਤ ਪਿੰਡ ਨਗਲੀਆਂ ਦੇ ਨੁਮਾਇੰਦਿਆਂ ਅਤੇ ਇਲਾਕੇ ਦੇ ਮੋਹਤਬਰ ਵਿਅਕਤੀਆਂ ਨਾਲ ਵਿਕਾਸ ਕਾਰਜਾਂ ਲਈ ਯੋਜਨਾਬੰਦੀ ਕਰਨ ਬਾਰੇ ਸਿਰਜੋੜ ਕੇ ਚਰਚਾ ਵੀ ਕੀਤੀ।
ਮੀਟਿੰਗ ਦੌਰਾਨ ਗਰਾਮ ਪੰਚਾਇਤਾਂ ਨੇ ਗੰਦੇ ਪਾਣੀ ਦੀ ਨਿਕਾਸੀ, ਧਰਮਸ਼ਾਲਾ ਦੀ ਇਮਾਰਤ ਲਈ ਗਰਾਂਟ, ਵਿਦਿਆਰਥੀਆਂ ਦੀ ਸਮਰੱਥਾ ਮੁਤਾਬਕ ਸਕੂਲਾਂ ਦੀ ਇਮਾਰਤਾਂ ਬਣਾਉਣ ਲਈ ਲੋੜੀਂਦੀ ਗਰਾਂਟ, ਸ਼ਮਸ਼ਾਨਘਾਟਾਂ ਦੀ ਚਾਰਦੀਵਾਰੀ ਅਤੇ ਗਲੀਆਂ-ਨਾਲੀਆਂ ਨੂੰ ਪੱਕਾ ਕਰਨ ਲਈ ਗਰਾਂਟਾਂ ਦੀ ਮੰਗ ਕੀਤੀ ਗਈ। ਸ੍ਰੀ ਵਿਜੈ ਸ਼ਰਮਾ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਬੜੇ ਧਿਆਨ ਨਾਲ ਸੁਣਿਆ ਅਤੇ ਇਨ੍ਹਾਂ ਮੰਗਾਂ ਸਬੰਧੀ ਹਾਂ-ਪੱਖੀ ਹੁੰਗਾਰਾ ਭਰਦੇ ਹੋਏ ਭਰੋਸਾ ਦਿੱਤਾ ਕਿ ਉਹ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਸਥਾਈ ਹੱਲ ਅਤੇ ਵਿਕਾਸ ਲਈ ਗਰਾਂਟਾਂ ਦੇਣ ਸਬੰਧੀ ਮੁੱਖ ਮੰਤਰੀ, ਵਿੱਤ ਮੰਤਰੀ ਅਤੇ ਪੰਚਾਇਤ ਮੰਤਰੀ ਕੋਲ ਪ੍ਰਭਾਵਸ਼ਾਲੀ ਢੰਗ ਨਾਲ ਮੁੱਦਾ ਚੁੱਕਣਗੇ। ਇਸ ਮੌਕੇ ਪੰਜਾਬ ਕਾਂਗਰਸ ਐਸਸੀ ਵਿੰਗ ਦੇ ਚੇਅਰਮੈਨ ਜੰਗ ਬਹਾਦਰ ਸਿੰਘ, ਗਊ ਸੇਵਾ ਕਮਿਸ਼ਨ ਦੇ ਮੈਂਬਰ ਰਾਜਵੰਤ ਰਾਏ ਸ਼ਰਮਾ, ਕੁਲਦੀਪ ਸਿੰਘ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…