Share on Facebook Share on Twitter Share on Google+ Share on Pinterest Share on Linkedin ਜ਼ਿਲ੍ਹਾ ਸਿਹਤ ਵਿਭਾਗ ਦੀ ਟੀਮ ਨੇ ਕੀਤੀ ਖਾਣ-ਪੀਣ ਦੀਆਂ ਦੁਕਾਨਾਂ ਦੀ ਚੈਕਿੰਗ ਦੁਕਾਨਦਾਰਾਂ ਨੂੰ ਸਾਫ਼-ਸਫ਼ਾਈ ਰੱਖਣ ਤੇ ਰਜਿਸਟਰੇਸ਼ਨ ਕਰਾਉਣ ਦੀ ਹਦਾਇਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਫਰਵਰੀ: ਸਿਵਲ ਸਰਜਨ ਡਾ. ਮਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕਾਂ ਲਈ ਸ਼ੁੱਧ, ਸਾਫ਼-ਸੁਥਰੀਆਂ ਅਤੇ ਮਿਆਰੀ ਖਾਣ-ਪੀਣ ਦੀਆਂ ਚੀਜ਼ਾਂ ਯਕੀਨੀ ਬਣਾਉਣ ਲਈ ਜ਼ਿਲ੍ਹਾ ਸਿਹਤ ਅਫ਼ਸਰ ਦੀ ਅਗਵਾਈ ਵਾਲੀ ਟੀਮ ਨੇ ਸਥਾਨਕ ਫੇਜ਼ ਸੱਤ ਦੀ ਮਾਰਕੀਟ ਵਿਚ ਭੋਜਨ ਪਦਾਰਥ ਆਦਿ ਵੇਚਣ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ। ਜ਼ਿਲ੍ਹਾ ਸਿਹਤ ਅਫ਼ਸਰ (ਡੀਐਚਓ) ਡਾ. ਸੁਭਾਸ਼ ਕੁਮਾਰ ਨੇ ਦੱਸਿਆ ਕਿ ਚੈਕਿੰਗ ਦਾ ਮਕਸਦ ਸੜਕ ਕੰਢੇ ਆਰਜ਼ੀ ਦੁਕਾਨ ਜਾਂ ਰੇਹੜੀ ਰਾਹੀਂ ਖਾਣ-ਪੀਣ ਦੀਆਂ ਚੀਜ਼ਾਂ ਵੇਚਣ ਵਾਲੇ ਦੁਕਾਨਦਾਰਾਂ ਨੂੰ ਫੂੂਡ ਸੇਫ਼ਟੀ ਸਟੈਂਡਰਡਜ਼ ਐਂਡ ਰੈਗੂਲੇਸ਼ਨ ਐਕਟ ਬਾਰੇ ਜਾਣੂ ਕਰਾਉਣਾ ਸੀ। ਉਨ੍ਹਾਂ ਦਸਿਆ ਕਿ ਦੁਕਾਨਦਾਰਾਂ ਨੂੰ ਉਕਤ ਕਾਨੂੰਨ ਤਹਿਤ ਰਜਿਸਟਰੇਸ਼ਨ ਕਰਾਉਣ ਲਈ ਕਿਹਾ ਗਿਆ ਤੇ ਨਾਲ ਹੀ ਉਨ੍ਹਾਂ ਨੂੰ ਸ਼ੁੱਧ, ਮਿਲਾਵਟ-ਰਹਿਤ ਤੇ ਪੌਸ਼ਟਿਕ ਚੀਜ਼ਾਂ ਵੇਚਣ ਦੀ ਹਦਾਇਤ ਦਿਤੀ ਗਈ। ਦੁਕਾਨਦਾਰਾਂ ਨੂੰ ਕਿਹਾ ਗਿਆ ਕਿ ਉਹ ਸਾਫ਼-ਸੁਥਰੀਆਂ ਹਾਲਤਾਂ ਵਿੱਚ ਖਾਣ-ਪੀਣ ਦੀਆਂ ਚੀਜ਼ਾਂ ਤਿਆਰ ਕਰਨ ਅਤੇ ਤਿਆਰੀ ਕਰਨ ਤੇ ਵੇਚਣ ਸਮੇਂ ਹੱਥਾਂ ਵਿੱਚ ਦਸਤਾਨੇ ਆਦਿ ਪਾ ਕੇ ਰੱਖਣ। ਡਾ. ਸੁਭਾਸ਼ ਨੇ ਕਿਹਾ ਕਿ ਦੁਕਾਨਦਾਰਾਂ ਨੂੰ ਸਾਫ਼-ਸਫ਼ਾਈ ਵਲ ਵਿਸ਼ੇਸ਼ ਧਿਆਨ ਦੇਣ ਲਈ ਵੀ ਆਖਿਆ ਗਿਆ। ਉਨ੍ਹਾਂ ਕਿਹਾ ਕਿ ਚੈਕਿੰਗ ਦਾ ਮਤਲਬ ਕਿਸੇ ਨੂੰ ਤੰਗ-ਪ੍ਰੇਸ਼ਾਨ ਕਰਨਾ ਨਹੀਂ ਸਗੋਂ ਲੋਕਾਂ ਨੂੰ ਸ਼ੁੱਧ ਤੇ ਮਿਆਰੀ ਦਰਜੇ ਦੇ ਭੋਜਨ ਪਦਾਰਥ ਉਪਲਬਧ ਕਰਾਉਣ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਲੋਕਾਂ ਨੂੰ ਭੋਜਨ ਪਦਾਰਥਾਂ ਦੀ ਗੁਣਵੱਤਾ ਪ੍ਰਤੀ ਕਿਸੇ ਕਿਸਮ ਦਾ ਸਮਝੌਤਾ ਨਾ ਕਰਨ ਸਬੰਧੀ ਅਪੀਲ ਵੀ ਕੀਤੀ। ਟੀਮ ਵਿੱਚ ਫ਼ੂਡ ਸੇਫ਼ਟੀ ਅਫ਼ਸਰ ਰਾਜਦੀਪ ਕੌਰ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ