Share on Facebook Share on Twitter Share on Google+ Share on Pinterest Share on Linkedin ਐਸਡੀਐਮ ਵੱਲੋਂ ਖਰੜ ਵਿੱਚ ਪੀਜੀ ਹਾਊਸਿਜ਼ ਤੇ ਰੈਸਟ ਹਾਊਸਾਂ ਦੀ ਅਚਨਚੇਤ ਚੈਕਿੰਗ ਮਲਕੀਤ ਸਿੰਘ ਸੈਣੀ ਨਬਜ਼-ਏ-ਪੰਜਾਬ ਬਿਊਰੋ, ਖਰੜ, 25 ਫਰਵਰੀ: ਖਰੜ ਦੇ ਉਪ ਮੰਡਲ ਮੈਜਿਸਟਰੇਟ (ਐਸਡੀਐਮ) ਹਿਮਾਂਸ਼ੂ ਜੈਨ ਦੀ ਅਗਵਾਈ ਹੇਠ ਅੱਜ ਇਕ ਵਿਸ਼ੇਸ਼ ਟੀਮ ਵੱਲੋਂ ਅਚਨਚੇਤ ਪੀਜੀ ਹਾਊਸਿਜ਼ ਅਤੇ ਰੈਸਟ ਹਾਊਸਾਂ ਦੀ ਚੈਕਿੰਗ ਕੀਤੀ ਗਈ ਅਤੇ ਉੱਥੇ ਅੱਗ ਤੋਂ ਬਚਾਓ ਅਤੇ ਹੋਰ ਵੱਖ ਵੱਖ ਪ੍ਰਬੰਧਾਂ ਦੀ ਬਰੀਕੀ ਨਾਲ ਜਾਂਚ ਕੀਤੀ ਗਈ। ਇਸ ਮੌਕੇ ਐਸਡੀਐਮ ਦੇ ਨਾਲ ਖਰੜ ਨਗਰ ਕੌਂਸਲ ਦੇ ਫਾਇਰ ਅਫ਼ਸਰ ਵੀ ਮੌਜੂਦ ਸਨ। ਐਸਡੀਐਮ ਸ੍ਰੀ ਹਿਮਾਸ਼ੂ ਜੈਨ ਦੀ ਜਾਂਚ ਦੌਰਾਨ ਕਿਸੇ ਵੀ ਪੀਜੀ ਕੇਂਦਰ ਵਿੱਚ ਫਾਇਰ ਸੇਫਟੀ ਯੰਤਰ ਨਹੀਂ ਪਾਏ ਜਾਣ ’ਤੇ ਪ੍ਰਤੀਕਿਰਿਆ ਜਾਹਿਰ ਕਰਦਿਆਂ ਉਹਨਾਂ ਕਿਹਾ ਕਿ ਨਗਰ ਨਿਵਾਸੀ ਅਤੇ ਠੇਕੇਦਾਰ ਹੋਰਨਾਂ ਸ਼ਹਿਰਾਂ ਵਿੱਚ ਹੋ ਰਹੀਆਂ ਦੁਰਘਟਨਾਵਾਂ ਤੋਂ ਵੀ ਸਬਕ ਨਹੀਂ ਲੈ ਰਹੇ। ਉਹਨਾਂ ਨਗਰ ਨਿਵਾਸੀਆਂ ਅਤੇ ਠੇਕੇਦਾਰਾਂ ਨੂੰ ਹਦਾਇਤ ਦਿੱਤੀ ਕਿ ਉਨ੍ਹਾਂ ਵੱਲੋਂ ਰੱਖੇ ਗਏ ਪੀਜੀ ਜਾਂ ਕਿਰਾਏਦਾਰਾਂ ਦੀ ਸੂਚੀ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਇਸ ਕੰਮ ਵਿੱਚ ਖਾਮੀਆਂ ਪਾਈਆਂ ਗਈਆਂ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਐਸਡੀਐਮ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਪੀਜੀ ਦੀ ਚੈਕਿੰਗ ਦਾ ਸਿਲਸਿਲਾ ਜਾਰੀ ਰਹੇਗਾ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆਂ ਨਹੀਂ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ