Share on Facebook Share on Twitter Share on Google+ Share on Pinterest Share on Linkedin ਪੀਣ ਵਾਲੇ ਪਾਣੀ ਦਾ ਨਵਾਂ ਟਿਊਬਵੈੱਲ ਲਗਾਉਣ ਦਾ ਕੰਮ ਸ਼ੁਰੂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਫਰਵਰੀ: ਅਕਾਲੀ ਦਲ ਦੇ ਕੌਂਸਲਰ ਰਜਿੰਦਰ ਪ੍ਰਸ਼ਾਦ ਸ਼ਰਮਾ ਨੇ ਅੱਜ ਇੱਥੋਂ ਦੇ ਫੇਜ਼-6 (ਵਾਰਡ ਨੰਬਰ-1) ਦੇ ਵਸਨੀਕਾਂ ਦੀ ਪਿਆਸ ਬੁਝਾਉਣ ਲਈ ਪੀਣ ਵਾਲੇ ਪਾਣੀ ਦਾ ਨਵਾਂ ਟਿਊਬਵੈੱਲ ਲਗਾਉਣ ਦਾ ਕੰਮ ਸ਼ੁਰੂ ਕਰਵਾਇਆ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ 33 ਲੱਖ ਰੁਪਏ ਖ਼ਰਚੇ ਜਾਣਗੇ। ਇਸ ਤੋਂ ਪਹਿਲਾਂ ਫੇਜ਼-6 ਨਹਿਰੀ ਪਾਣੀ ਦੀ ਸਪਲਾਈ ਹੋ ਰਹੀ ਹੈ। ਪ੍ਰੰਤੂ ਪਿਛਲੇ ਕਾਫੀ ਸਮੇਂ ਤੋਂ ਕਜੌਲੀ ਵਾਟਰ ਵਰਕਸ ਤੋਂ ਸਿੱਧੇ ਪਾਣੀ ਦੀ ਸਪਲਾਈ ਵਾਲੀ ਪਾਈਪਲਾਈਨ ਵਿੱਚ ਆਏ ਦਿਨ ਥਾਂ-ਥਾਂ ਤੋਂ ਲੀਕੇਜ ਹੋਣ ਜਾਂ ਨਿੱਤ ਤਕਨੀਕੀ ਖ਼ਰਾਬੀ ਕਾਰਨ ਮੁਰੰਮਤ ਕਾਰਜਾਂ ਦੇ ਚੱਲਦਿਆਂ ਮੁਹਾਲੀ ਵਿੱਚ ਪਾਣੀ ਦੀ ਸਪਲਾਈ ਪ੍ਰਭਾਵਿਤ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਤਰੀਕੇ ਨਾਲ ਸਰਦੀਆਂ ਤਾਂ ਲੰਘ ਗਈਆਂ ਹਨ ਲੇਕਿਨ ਗਰਮੀ ਦਾ ਮੌਸਮ ਸ਼ੁਰੂ ਹੋਣ ਵਾਲਾ ਹੈ। ਜੇਕਰ ਇਹੀ ਹਾਲਾਤ ਰਹੇ ਤਾਂ ਗਰਮੀਆਂ ਵਿੱਚ ਲੋਕਾਂ ਦੇ ਹਲਕ ਸੁੱਕ ਜਾਣ ਦਾ ਖ਼ਦਸ਼ਾ ਸੀ। ਜਿਸ ਕਾਰਨ ਮੇਅਰ ਕੁਲਵੰਤ ਸਿੰਘ ਦੇ ਸਹਿਯੋਗ ਨਾਲ ਰਿਹਾਇਸ਼ੀ ਖੇਤਰ ਵਿੱਚ ਪੀਣ ਵਾਲੇ ਪਾਣੀ ਦਾ ਨਵਾਂ ਟਿਊਬਵੈੱਲ ਲਗਾਉਣ ਦਾ ਪ੍ਰਾਜੈਕਟ ਪਾਸ ਕਰਵਾਇਆ ਗਿਆ। ਸ੍ਰੀ ਸ਼ਰਮਾ ਨੇ ਨਵਾਂ ਟਿਊਬਵੈੱਲ ਲੱਗਣ ਨਾਲ ਰਿਹਾਇਸ਼ੀ ਇਲਾਕੇ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਦੂਰ ਹੋਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਨਗਰ ਨਿਗਮ ਚੋਣਾਂ ਦੌਰਾਨ ਸਥਾਨਕ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਗਏ ਹਨ ਅਤੇ ਫੇਜ਼-6 ਨੂੰ ਸ਼ਹਿਰ ਵਿੱਚ ਨਮੂਨੇ ਦਾ ਵਾਰਡ ਬਣਾਇਆ ਗਿਆ ਹੈ। ਇਸ ਮੌਕੇ ਅਕਾਲੀ ਕੌਂਸਲਰ ਪਰਮਜੀਤ ਸਿੰਘ ਕਾਹਲੋਂ, ਵੈਲਫੇਅਰ ਐਕਸ਼ਨ ਕਮੇਟੀ ਦੇ ਪ੍ਰਧਾਨ ਜਸਮੇਰ ਸਿੰਘ ਬਾਠ, ਪੈਟਰਨ ਬੀਐਸ ਪੂਨੀ, ਭਾਜਪਾ ਆਗੂ ਬਚਨ ਸਿੰਘ, ਸੁਰਿੰਦਰ ਸਿੰਘ ਕੋਹਲੀ, ਲਾਲ ਸਿੰਘ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਅਮਰੀਕ ਸਿੰਘ ਸੰਧੂ, ਪਰਮਜੀਤ ਸਿੰਘ ਸੰਧੂ, ਅਮਰਜੀਤ ਸਿੰਘ, ਜੀਤ ਸਿੰਘ ਬੈਂਸ, ਭੁਪਿੰਦਰ ਸਿੰਘ, ਸਵਰਨ ਸਿੰਘ ਬੈਦਵਾਨ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ