Nabaz-e-punjab.com

ਆਖਰਕਾਰ ਜੀਤੀ ਸਿੱਧੂ ਨੇ ਪੱਕੇ ਪੈਰੀਂ ਰਾਜਨੀਤੀ ਵਿੱਚ ਕੀਤਾ ਪ੍ਰਵੇਸ਼

ਸਾਰੇ ਮੈਂਬਰਾਂ ਨੇ ਸਹਿਮਤੀ ਨਾਲ ਜੀਤੀ ਸਿੱਧੂ ਨੂੰ ਜ਼ਿਲ੍ਹਾ ਕੋਆਪਰੇਟਿਵ ਬੈਂਕ ਦਾ ਚੇਅਰਮੈਨ ਚੁਣਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਫਰਵਰੀ:
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਛੋਟੇ ਭਰਾ ਅਮਰਜੀਤ ਸਿੰਘ ਸਿੱਧੂ ਉਰਫ਼ ਜੀਤੀ ਸਿੱਧੂ ਨੇ ਆਪਣੀ ਚੁੱਪੀ ਤੋੜਦਿਆਂ ਪੱਕੇ ਪੈਰੀ ਰਾਜਨੀਤੀ ਵਿੱਚ ਪ੍ਰਵੇਸ਼ ਕਰ ਲਿਆ ਹੈ। ਦਿ ਐਸਏਐਸ ਨਗਰ ਕੇਂਦਰੀ ਸਹਿਕਾਰੀ ਬੈਂਕ ਲਿਮਟਿਡ ਦੇ ਬੋਰਡ ਆਫ਼ ਡਾਇਰੈਕਟਰਜ਼ ਦੀ ਅੱਜ ਇੱਥੇ ਇਕ ਅਹਿਮ ਮੀਟਿੰਗ ਹੋਈ। ਇਸ ਦੌਰਾਨ ਚੁਣੇ ਹੋਏ ਡਾਇਰੈਕਟਰ ਅਮਰਜੀਤ ਸਿੰਘ ਸਿੱਧੂ, ਉਦੇਵੀਰ ਸਿੰਘ ਢਿੱਲੋਂ, ਕੁਲਦੀਪ ਸਿੰਘ, ਤਰਨਜੀਤ ਸਿੰਘ, ਲਖਬੀਰ ਸਿੰਘ, ਸਿਹਤ ਮੰਤਰੀ ਦੇ ਸਿਆਸੀ ਸਲਾਹਕਾਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਹਰਿੰਦਰ ਸਿੰਘ, ਨੰਦੀ ਪਾਲ ਬਾਂਸਲ ਤੋਂ ਇਲਾਵਾ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ, ਏਪੀਐਸ ਘੁੰਮਣ ਡੀਜੀਐਮ ਪੰਜਾਬ ਰਾਜ ਸਹਿਕਾਰੀ ਬੈਂਕ, ਪ੍ਰਬੰਧਕੀ ਨਿਰਦੇਸ਼ਕ ਭਾਸਕਰ ਕਟਾਰੀਆ ਅਤੇ ਪ੍ਰਗਤੀ ਜੱਗਾ ਜ਼ਿਲ੍ਹਾ ਮੈਨੇਜਰ ਵੀ ਮੌਜੂਦ ਸਨ।
ਇਸ ਮੌਕੇ ਅਮਰਜੀਤ ਸਿੰਘ ਸਿੱਧੂ ਦੇ ਨਾਂ ਚੇਅਰਮੈਨ ਦੇ ਅਹੁਦੇ ਲਈ ਸਿਹਤ ਮੰਤਰੀ ਦੇ ਸਿਆਸੀ ਸਲਾਹਕਾਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਵੱਲੋਂ ਪੇਸ਼ ਕੀਤਾ ਗਿਆ। ਜਿਸ ਦੀ ਤਾਇਦ ਤਰਨਜੀਤ ਸਿੰਘ ਡਾਇਰੈਕਟਰ ਨੇ ਕੀਤੀ। ਇਸ ਮੌਕੇ ਸ੍ਰੀ ਉਦੇਵੀਰ ਸਿੰਘ ਢਿੱਲੋਂ ਦਾ ਨਾਂ ਪੰਜਾਬ ਰਾਜ ਸਹਿਕਾਰੀ ਬੈਂਕ ਲਿਮਟਿਡ ਚੰਡੀਗੜ੍ਹ ਵਿੱਚ ਜ਼ਿਲ੍ਹੇ ਦੇ ਨੁਮਾਇੰਦੇ ਵਜੋਂ ਲਖਬੀਰ ਸਿੰਘ ਨੇ ਪੇਸ਼ ਕੀਤਾ। ਜਿਸ ਦੀ ਤਾਇਦ ਕੁਲਦੀਪ ਸਿੰਘ ਨੇ ਕੀਤੀ। ਇਸ ਮੌਕੇ ਨਵੇਂ ਬਣੇ ਚੇਅਰਮੈਨ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਇਸ ਨੂੰ ਪੂਰੀ ਲਗਨ, ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਪਿੰਡਾਂ ਦੇ ਵਿਕਾਸ ਲਈ ਕੰਮ ਕਰਨਗੇ ਅਤੇ ਬੈਂਕ ਨੂੰ ਤਰੱਕੀ ਦਿਵਾਉਣ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ।

Load More Related Articles
Load More By Nabaz-e-Punjab
Load More In General News

Check Also

ਵੈਟਰਨਰੀ ਡਾਕਟਰਾਂ ਵੱਲੋਂ ਗਿੱਦੜਬਾਹਾ ਚੋਣ ਮੌਕੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ

ਵੈਟਰਨਰੀ ਡਾਕਟਰਾਂ ਵੱਲੋਂ ਗਿੱਦੜਬਾਹਾ ਚੋਣ ਮੌਕੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਪੇ-ਪੈਰਿਟੀ ਦੇ ਮੁੱਦੇ ’ਤੇ ਕੀ…