Nabaz-e-punjab.com

ਸਿੱਖਿਆ ਬੋਰਡ ਕੱਚੇ ਮੁਲਾਜ਼ਮਾਂ ਤੋਂ ਲੈ ਰਿਹਾ ਹੈ ਲੇਬਰ ਦਾ ਕੰਮ: ਜਗਦੇਵ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਫਰਵਰੀ:
ਆਮ ਆਦਮੀ ਪਾਰਟੀ (ਆਪ) ਜ਼ਿਲ੍ਹਾ ਮੁਹਾਲੀ ਦੇ ਮੀਤ ਪ੍ਰਧਾਨ ਜਗਦੇਵ ਸਿੰਘ ਮਲੋਆ ਨੇ ਦੋਸ਼ ਲਗਾਇਆ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਸਲਾਨਾ ਪ੍ਰੀਖਿਆਵਾਂ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਕ੍ਰਮਵਾਰ 3 ਮਾਰਚ ਅਤੇ 17 ਮਾਰਚ ਤੋਂ ਸ਼ੁਰੂ ਹੋ ਰਹੀਆਂ ਹਨ। ਉਹਨਾਂ ਕਿਹਾ ਕਿ ਇਹਨਾਂ ਪ੍ਰੀਖਿਆਵਾਂ ਦੌਰਾਨ ਬੋਰਡ ਦੇ ਗੁਪਤ ਹਾਲ ਵਿੱਚ ਪੜ੍ਹੀਆਂ ਲਿਖੀਆਂ ਮਹਿਲਾ ਕਰਮਚਾਰੀਆਂ ਦੀ ਡਿਊਟੀ ਲਗਾਈ ਗਈ ਹੈ। ਕਈ ਮਹਿਲਾ ਕਰਮਚਾਰੀਆਂ ਨੂੰ ਗਰਭਵਤੀ ਹੋਣ ਕਰਕੇ 50 ਤੋਂ 80 ਕਿੱਲੋ ਦਾ ਬੰਡਲ ਚੁੱਕਣ ਵਿੱਚ ਮੁਸ਼ਕਲ ਪੇਸ਼ ਆਉਂਦੀ ਹੈ। ਉਹਨਾਂ ਕਿਹਾ ਕਿ ਗੁਪਤ ਹਾਲ ਵਿੱਚ ਜੇਕਰ ਕਿਸੇ ਗਰਭਵਤੀ ਮਹਿਲਾ ਨੂੰ ਕੋਈ ਮੁਸ਼ਕਿਲ ਪੇਸ਼ ਆਉੱਦੀ ਹੈ ਤਾਂ ਇਸਦੀ ਜਿੰਮੇਵਾਰ ਬੋਰਡ ਮਨੇਜਮੈਂਟ ਹੋਵੇਗੀ।
ਉਹਨਾਂ ਇਲਜਾਮ ਲਗਾਇਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚ ਪੜ੍ਹੇ ਲਿਖੇ ਕੱਚੇ ਮੁਲਾਜ਼ਮਾਂ ਤੋਂ ਸਾਰਾ ਸਾਲ ਕਲਰਕ, ਡਾਟਾ ਐਂਟਰੀ ਆਪਰੇਟਰ ਅਤੇ ਪਰੂਫ ਰੀਡਰ ਦਾ ਕੰਮ ਲਿਆ ਜਾਂਦਾ ਹੈ ਅਤੇ ਜਦੋਂ ਬੋਰਡ ਦੇ ਬੱਚਿਆਂ ਦੇ ਪੇਪਰਾਂ ਦੇ ਦਿਨ ਆਉਂਦੇ ਹਨ ਤਾਂ ਬੋਰਡ ਵੱਲੋਂ ਇਹਨਾਂ ਪੜ੍ਹੇ ਲਿਖੇ ਕੱਚੇ ਮੁਲਾਜ਼ਮਾਂ ਤੋਂ ਖਾਸ ਕਰਕੇ ਮਹਿਲਾਵਾਂ ਨੂੰ ਮਜ਼ਦੂਰੀ ਦੇ ਕੰਮ ਲਈ ਮਜਬੂਰ ਕੀਤਾ ਜਾਂਦਾ ਹੈ। ਉਹਨਾਂ ਕਿਹਾ ਕਿ ਬੋਰਡ ਵਿੱਚ ਲੱਗਭੱਗ ਡੇਢ ਸੌ ਪੱਕੇ ਦਰਜਾ ਚਾਰ ਕਰਮਚਾਰੀ ਵੀ ਕੰਮ ਕਰ ਰਹੇ ਹਨ ਪਰ ਬੋਰਡ ਵੱਲੋਂ ਇਹਨਾਂ ਦਰਜਾ ਚਾਰ ਕਰਮਚਾਰੀਆਂ ਦੀ ਡਿਊਟੀ ਗੁਪਤ ਹਾਲ ਵਿੱਚ ਨਹੀਂ ਲਗਾਈ ਜਾਂਦੀ ਅਤੇ ਜੇਕਰ ਬੋਰਡ ਵੱਲੋਂ ਇਹਨਾਂ ਦਰਜਾ ਚਾਰ ਕਰਮਚਾਰੀਆਂ ਦੀ ਡਿਊਟੀ ਲਗਾਈ ਜਾਵੇ ਤਾਂ ਕਿਸੇ ਵੀ ਪੜ੍ਹੀ ਲਿਖੀ ਮਹਿਲਾ ਨੂੰ ਗੁਪਤ ਹਾਲ ਵਿੱਚ ਡਿਊਟੀ ਕਰਨ ਦੀ ਲੋੜ ਨਹੀਂ ਪਵੇਗੀ। ਉਹਨਾਂ ਕਿਹਾ ਕਿ ਜੇਕਰ ਬੋਰਡ ਅਧਿਕਾਰੀਆਂ ਨੇ ਇਸ ਸਾਰੇ ਕੁੱਝ ਤੇ ਰੋਕ ਨਾ ਲਗਾਈ ਤਾਂ ਆਮ ਆਦਮੀ ਪਾਰਟੀ ਵੱਲੋਂ ਇਨ੍ਹਾਂ ਮੁਲਾਜਮਾਂ ਨੂੰ ਇਸ ਧੱਕੇਸ਼ਾਹੀ ਤੋੱ ਬਚਾਉਣ ਲਈ ਸੰਘਰਸ਼ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…