Nabaz-e-punjab.com

ਅਕਾਲੀ ਦਲ (ਟਕਸਾਲੀ) ਨੇ ਦਿੱਲੀ ਵਿੱਚ ਵਾਪਰੇ ਦੁਖਾਂਤ ਦੀ ਤੁਲਨਾ ਨਵੰਬਰ 1984 ਦੀ ਨਸਲਕੁਸ਼ੀ ਨਾਲ ਕੀਤੀ

ਕੇਂਦਰ ਸਰਕਾਰ ਆਪਣਾ ਰਾਜ ਧਰਮ ਨਿਭਾਉਣ ਵਿੱਚ ਫੇਲ ਸਾਬਤ ਹੋਈ: ਜਥੇਦਾਰ ਬ੍ਰਹਮਪੁਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਫਰਵਰੀ:
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਦਿੱਲੀ ਵਿੱਚ ਵਾਪਰੇ ਦੁਖਾਂਤ ਬਾਰੇ ਬੋਲਦਿਆਂ ਕਿਹਾ ਕਿ ਕੇਂਦਰ ਸਰਕਾਰ ਆਪਣਾ ਰਾਜ ਧਰਮ ਨਿਭਾਉਣ ਵਿੱਚ ਬੂਰੀ ਤਰ੍ਹਾਂ ਫੇਲ ਸਾਬਤ ਹੋਈ। ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਨਵੰਬਰ 1984 ਸਿੱਖ ਕਤਲੇਆਮ ਦੀ ਮੰਦਭਾਗੀ ਯਾਦ ਨੂੰ ਤਾਜ਼ਾ ਕਰਵਾ ਦਿੱਤਾ ਹੈ। ਉਸ ਸਮੇਂ ਦਿੱਲੀ, ਕਾਨਪੁਰ ਬੋਕਾਰੋ ਸਮੇਤ ਦੇਸ਼ ਦੇ ਕਈ ਸੂਬਿਆਂ ਵਿੱਚ ਸਿੱਖਾਂ ਨੂੰ ਕੋਹ ਕੋਹ ਕੇ ਮਾਰਿਆ ਗਿਆ ਸੀ। ਉਸੇ ਤਰ੍ਹਾਂ ਹੁਣ ਦਿੱਲੀ ਵਿੱਚ ਫਿਰਕਾਪ੍ਰਸਤ ਲੋਕਾਂ ਨੇ ਇਕ ਫਿਰਕੇ ਦੀ ਨਿਸ਼ਾਨਦੇਹੀ ਕਰਕੇ ਉਨ੍ਹਾਂ ਦੀਆਂ ਜਾਇਦਾਦਾਂ\ਦੁਕਾਨਾਂ ਦੀ ਲੁੱਟ ਕੀਤੀ ਗਈ ਹੈ। ਜਥੇਦਾਰ ਬ੍ਰਹਮਪੁਰਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸ਼ਲਾਘਾ ਕਰਦਿਆਂ ਦਿੱਲੀ ਸਰਕਾਰ ਵੱਲੋਂ ਪੀੜਤ ਪਰਿਵਾਰਾਂ ਲਈ ਮੁਆਵਜ਼ਾ ਅਤੇ ਹੋਰ ਸਹੂਲਤਾਂ ਦੇਣ ਦੇ ਫੈਸਲੇ ਨੂੰ ਦੂਰਅੰਦੇਸ਼ੀ ਵਾਲਾ ਫੈਸਲਾ ਦੱਸਿਆ ਹੈ।
ਅਕਾਲੀ ਦਲ (ਟਕਸਾਲੀ) ਦੇ ਜਨਰਲ ਸਕੱਤਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਭਾਵੇਂ 84 ਵਿੱਚ ਬਹੁਤ ਵੱਡੇ ਪੱਧਰ ’ਤੇ ਸਿੱਖ ਕੌਮ ਦੀ ਦੇਸ਼ ਦੇ 18 ਰਾਜਾਂ ਵਿੱਚ ਹਜ਼ਾਰਾ ਦੀ ਗਿਣਤੀ ਵਿੱਚ ਕਤਲੋਗਾਰਤ ਕੀਤੀ ਗਈ ਸੀ ਪਰ ਕਤਲ ਇਕ ਹੋਵੇ ਜਾਂ ਅਨੇਕਾਂ ਲੇਕਿਨ 36 ਸਾਲਾਂ ਬਾਅਦ ਵੀ ਫਿਰਕਾਪ੍ਰਸਤ ਤਾਕਤਾਂ ਦਾ ਨਜ਼ਰੀਆ ਨਹੀਂ ਬਦਲਿਆ ਹੈ। ਉਨ੍ਹਾਂ ਕੇਂਦਰ ਸਰਕਾਰ ਦੀ ਅਲੋਚਨਾ ਕਰਦਿਆਂ ਕਿਹਾ ਕਿ ਇਹ ਸਰਕਾਰ ਰਾਜ ਧਰਮ ਨਿਭਾਉਣ ਵਿੱਚ ਬੁਰੀ ਤਰ੍ਹਾਂ ਅਸਫਲ ਰਹੀ ਹੈ। ਲਿਹਾਜ਼ਾ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਸਤੀਫ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਦੇਸ਼ ਵਿੱਚ ਸਿੱਖ, ਹਿੰਦੂ, ਮੁਸਲਮਾਨ, ਈਸਾਈ, ਬੋਧੀ ਜੈਨੀ ਅਤੇ ਹੋਰ ਧਰਮਾਂ ਦੇ ਲੋਕਾਂ ਵਿੱਚ ਪਿਆਰ ਸਤਿਕਾਰ ਦੀ ਭਾਵਨਾ ਨੂੰ ਸੱਟ ਮਾਰਨ ਵਾਲੇ ਲੋਕ ਹੀ ਅਸਲ ਗਦਾਰ ਹਨ।

Load More Related Articles
Load More By Nabaz-e-Punjab
Load More In General News

Check Also

ਵੈਟਰਨਰੀ ਡਾਕਟਰਾਂ ਵੱਲੋਂ ਗਿੱਦੜਬਾਹਾ ਚੋਣ ਮੌਕੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ

ਵੈਟਰਨਰੀ ਡਾਕਟਰਾਂ ਵੱਲੋਂ ਗਿੱਦੜਬਾਹਾ ਚੋਣ ਮੌਕੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਪੇ-ਪੈਰਿਟੀ ਦੇ ਮੁੱਦੇ ’ਤੇ ਕੀ…