Share on Facebook Share on Twitter Share on Google+ Share on Pinterest Share on Linkedin ਮੁਹਾਲੀ ਤੋਂ ਸੱਚਖੰਡ ਸ੍ਰੀ ਪਟਨਾ ਸਾਹਿਬ ਲਈ ਅੱਜ ਤੋਂ ਸ਼ੁਰੂ ਹੋਵੇਗੀ ਪਹਿਲੀ ਹਵਾਈ ਉਡਾਣ ਲੌਂਗੋਵਾਲ, ਪੇ੍ਰਮ ਸਿੰਘ ਚੰਦੂਮਾਜਰਾ, ਵਿਧਾਇਕ ਚੰਦੂਮਾਜਰਾ ਪਹਿਲੀ ਉਡਾਣ ’ਚ ਜਾਣਗੇ ਪਟਨਾ ਸਾਹਿਬ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਮਾਰਚ: ਮੁਹਾਲੀ ਕੌਮਾਂਤਰੀ ਏਅਰਪੋਰਟ ਤੋਂ ਭਲਕੇ 5 ਮਾਰਚ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਲਈ ਪਹਿਲੀ ਹਵਾਈ ਸੇਵਾ ਸ਼ੁਰੂ ਹੋਵੇਗੀ। ਇਸ ਸਬੰਧੀ ਸਿੱਖਾਂ ਅਤੇ ਆਮ ਲੋਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਸ਼ਰਧਾਲੂਆਂ ਦੀ ਸਹੂਲਤ ਲਈ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ (ਮਹਾਰਾਸ਼ਟਰ) ਲਈ ਸਿੱਧੀ ਹਵਾਈ ਉਡਾਣ ਸ਼ੁਰੂ ਕੀਤੀ ਗਈ ਸੀ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਜਨਰਲ ਸਕੱਤਰ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਵੀਰਵਾਰ ਨੂੰ ਸਵੇਰੇ 6 ਵਜੇ ਮੁਹਾਲੀ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ ਪਹਿਲੀ ਹਵਾਈ ਉਡਾਣ ਸ਼ੁਰੂ ਹੋਵੇਗੀ। ਜਿਸ ਵਿੱਚ ਉਹ (ਪ੍ਰੇਮ ਸਿੰਘ ਚੰਦੂਮਾਜਰਾ) ਖ਼ੁਦ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਗੋਬਿੰਦ ਸਿੰਘ ਲੌਂਗੋਵਾਲ, ਸਨੌਰ ਤੋਂ ਅਕਾਲੀ ਦਲ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸਾਬਕਾ ਵਧੀਕ ਐਡਵੋਕੇਟ ਜਨਰਲ ਸਿਮਰਨਜੀਤ ਸਿੰਘ ਚੰਦੂਮਾਜਰਾ, ਓਐਸਡੀ ਹਰਦੇਵ ਸਿੰਘ ਹਰਪਾਲਪੁਰ, ਯੂਥ ਅਕਾਲੀ ਆਗੂ ਗੁਰਜਿੰਦਰ ਸਿੰਘ ਤਾਜ਼ਲਪੁਰ, ਸਨਅਤਕਾਰ ਪਰਦੀਪ ਸਿੰਘ ਭਾਰਜ, ਬਲਦੇਵ ਸਿੰਘ ਕੰਗ, ਜਗਜੀਤ ਸਿੰਘ ਕੋਹਲੀ ਅਤੇ ਸ਼੍ਰੋਮਣੀ ਕਮੇਟੀ ਦੇ ਕਈ ਮੈਂਬਰਾਂ ਸਮੇਤ ਕਰੀਬ 121 ਤੋਂ ਵੱਧ ਸ਼ਰਧਾਲੂਆਂ ਦਾ ਪਹਿਲਾ ਇੰਡਗੋ ਦੀ ਫਲਾਈਟ ਵਿੱਚ ਜਥਾ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਜਾਵੇਗਾ। ਸ੍ਰੀ ਚੰਦੂਮਾਜਰਾ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਦੇ ਲੋਕਾਂ ਵੱਲੋਂ ਮੁਹਾਲੀ ਤੋਂ ਸੱਚਖੰਡ ਸ੍ਰੀ ਪਟਨਾ ਸਾਹਿਬ ਲਈ ਸਿੱਧੀ ਹਵਾਈ ਉਡਾਣ ਕਰਨ ਦੀ ਮੰਗ ਕੀਤੀ ਜਾ ਰਹੀ ਸੀ, ਜੋ ਹੁਣ ਕੇਂਦਰ ਸਰਕਾਰ ਦੀ ਪਹਿਲਕਦਮੀ ਸਦਕਾ ਪੂਰੀ ਹੋਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਪਿਛਲੇ ਕਾਫ਼ੀ ਲੰਮੇ ਸਮੇਂ ਤੋਂ ਸੰਸਦ ਮੈਂਬਰ ਦੇ ਅਹੁਦੇ ’ਤੇ ਹੁੰਦਿਆਂ ਸਿੱਖ ਧਰਮ ਦੇ ਪੰਜ ਤਖ਼ਤ ਸਾਹਿਬਾਨਾਂ ਨੂੰ ਕੌਮਾਂਤਰੀ ਹਵਾਈ ਸਫ਼ਰ ਨਾਲ ਜੋੜਨ ਦੀ ਲਗਾਤਾਰ ਵਾਰ-ਵਾਰ ਲੋਕ ਸਭਾ ਵਿੱਚ ਮੰਗ ਚੁੱਕਦੇ ਆ ਰਹੇ ਸਨ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਸਮੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਸੁਰੇਸ਼ ਪ੍ਰਭੂ ਨੇ ਇਹ ਮੰਗ ਪ੍ਰਵਾਨ ਕਰਦੇ ਹੋਏ ਮੁਹਾਲੀ ਤੋਂ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨੰਦੇੜ ਲਈ ਹਵਾਈ ਸਫ਼ਰ ਸ਼ੁਰੂ ਕਰਨ ਦੀ ਮੰਗ ਪ੍ਰਵਾਨ ਕਰਦਿਆਂ ਇੱਥੋਂ ਉਡਾਣਾਂ ਸ਼ੁਰੂ ਕੀਤੀਆਂ ਗਈਆਂ ਸਨ। ਸ੍ਰੀ ਚੰਦੂਮਾਜਰਾ ਨੇ ਦਾਅਵਾ ਕੀਤਾ ਕਿ ਉਨ੍ਹਾਂ ਵੱਲੋਂ ਜ਼ੋਰ ਪਾਉਣ ’ਤੇ ਉਸ ਸਮੇਂ ਦੇ ਕੇਂਦਰੀ ਮੰਤਰੀ ਸੁਰੇਸ਼ ਪ੍ਰਭੂ ਵੱਲੋਂ ਦੋ ਮਹੀਨੇ ਦੇ ਅੰਦਰ-ਅੰਦਰ ਤਖ਼ਤ ਪਟਨਾ ਸਾਹਿਬ ਲਈ ਹਵਾਈ ਸਫ਼ਰ ਸ਼ੁਰੂ ਕਰਨ ਦੀ ਮੰਗ ਮਨਜ਼ੂਰ ਕਰ ਲਈ ਸੀ ਪੰੰਤੂ ਕੁਝ ਤਕਨੀਕੀ ਅਤੇ ਪ੍ਰਬੰਧਕੀ ਕਾਰਨਾਂ ਕਰਕੇ ਇਹ ਮੰਗ ਨੇਪਰੇ ਨਹੀਂ ਚੜ੍ਹ ਸਕੀ ਸੀ, ਲੇਕਿਨ ਹੁਣ ਉਨ੍ਹਾਂ ਦੀ ਯੋਗ ਪੈਰਵੀ ਅਤੇ ਸੰਗਤਾਂ ਦੀਆਂ ਅਰਦਾਸਾਂ ਕਾਰਨ ਇਹ ਮੰਗ ਪੂਰੀ ਹੋ ਗਈ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ