Share on Facebook Share on Twitter Share on Google+ Share on Pinterest Share on Linkedin ਫਸਟ-ਏਡ ਸਿਖਲਾਈ ਵਿੱਚ ਜ਼ਿਲ੍ਹਾ ਮੁਹਾਲੀ ਅੱਵਲ, ਹੋਮ ਨਰਸਿੰਗ ਸਿਖਲਾਈ ਵਿੱਚ ਮਿਲਿਆ ਤੀਜਾ ਸਥਾਨ ਪੰਜਾਬ ਦੇ ਰਾਜਪਾਲ ਨੇ ਸਹਾਇਕ ਕਮਿਸ਼ਨਰ (ਜਨਰਲ) ਯਸ਼ਪਾਲ ਸ਼ਰਮਾ ਦਾ ਕੀਤਾ ਵਿਸ਼ੇਸ਼ ਸਨਮਾਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਮਾਰਚ: ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੇ ਜ਼ਿਲ੍ਹਾ ਪ੍ਰਸ਼ਾਸਨ ਮੁਹਾਲੀ ਫਸਟ ਏਡ ਟਰੇਨਿੰਗ ਦੇ ਨਾਲ-ਨਾਲ ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚੋਂ ਹੋਮ ਨਰਸਿੰਗ ਸਿਖਲਾਈ ਦੇ ਸ਼ਾਨਦਾਰ ਨਤੀਜੇ ਪ੍ਰਾਪਤ ਕਰਨ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਮੁਹਾਲੀ ਦੇ ਡਿਪਟੀ ਕਮਿਸ਼ਨਰ ਦੀ ਤਰਫ਼ੋਂ ਰਾਜਪਾਲ ਸ੍ਰੀ ਬਦਨੌਰ ਕੋਲੋਂ ਇਹ ਵਿਸ਼ੇਸ਼ ਸਨਮਾਨ ਸਹਾਇਕ ਕਮਿਸ਼ਨਰ (ਜਨਰਲ) ਯਸ਼ਪਾਲ ਸ਼ਰਮਾ ਨੇ ਹਾਸਲ ਕੀਤਾ। ਸ੍ਰੀ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਰਾਹੀਂ ਲੋੜਵੰਦ ਵਿਅਕਤੀਆਂ ਦੀ ਸੇਵਾ ਭਾਵਨਾ ਨਾਲ ਮਦਦ ਕੀਤੀ ਜਾਂਦੀ ਹੈ ਅਤੇ ਸਮੇਂ ਸਮੇਂ ਸਿਰ ਖੂਨਦਾਨ ਕੈਂਪ, ਮੈਡੀਕਲ ਕੈਂਪ, ਕੰਨਾਂ ਤੋਂ ਬਿਹਰੇ ਲੋਕਾਂ ਨੂੰ ਹੇਅਰ ਮਸ਼ੀਨ, ਸੜਕ ਦੁਰਘਟਨਾਵਾਂ ਅਤੇ ਹੋਰ ਐਮਰਜੈਂਸੀ ਹਾਲਾਤਾਂ ਨਾਲ ਨਜਿੱਠਣ ਲਈ ਫਸਟ ਏਡ ਦੀ ਸਿਖਲਾਈ ਦਿੱਤੀ ਜਾਂਦੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਕਮਲੇਸ਼ ਕੁਮਾਰ ਕੌਸ਼ਲ ਨੇ ਦੱਸਿਆ ਕਿ ਜ਼ਿਲ੍ਹਾ ਫਸਟ ਏਡ ਟਰੇਨਿੰਗ ਵਿੱਚ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਅੱਵਲ ਰਿਹਾ ਹੈ ਜਦੋਂਕਿ ਹੋਮ ਨਰਸਿੰਗ ਸਿਖਲਾਈ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਸ੍ਰੀ ਕੌਸ਼ਲ ਨੇ ਕਿਹਾ ਕਿ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸਕੂਲਾਂ, ਕਾਲਜਾਂ, ਵੱਖ-ਵੱਖ ਉਦਯੋਗਿਕ ਕੰਪਨੀਆਂ ਅਤੇ ਸਰਕਾਰੀ ਵਿਭਾਗਾਂ ਦੇ ਕਰਮਚਾਰੀਆਂ, ਬੱਸ ਕੰਡਕਟਰਾਂ ਅਤੇ ਹੋਰਨਾਂ ਨੂੰ ਫਸਟ-ਏਡ ਦੇ ਤਰੀਕਿਆਂ ਨਾਲ ਸਿਖਲਾਈ ਦੇਣ ਦੇ ਨਾਲ-ਨਾਲ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਲਈ ਮਿਸ਼ਨ ਤੰਦਰੁਸਤ ਪੰਜਾਬ ਦੇ ਸਿਧਾਂਤਾਂ ਮੁਤਾਬਕ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ