nabaz-e-punjab.com

ਸਿਹਤ ਮੰਤਰੀ ਸਿੱਧੂ ਨੇ ਪਿੰਡ ਗੁਡਾਣਾ ਦੇ ਵਿਕਾਸ ਲਈ 8 ਲੱਖ 62 ਹਜ਼ਾਰ ਦੀ ਗਰਾਂਟ ਦਾ ਚੈੱਕ ਦਿੱਤਾ

ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਆਪਣੀ ਜੇਬ੍ਹ ’ਚੋਂ ਦਿੱਤੇ 21 ਹਜ਼ਾਰ ਰੁਪਏ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਮਾਰਚ:
ਪੰਜਾਬ ਸਰਕਾਰ ਸੂਬੇ ਦੇ ਲੋਕਾਂ ਖਾਸ ਕਰਕੇ ਰਾਜ ਦੇ ਪੇਂਡੂ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਹਰ ਸਹੂਲਤ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪਿੰਡਾਂ ਦੇ ਸੰਪੂਰਨ ਵਿਕਾਸ ਨੂੰ ਯਕੀਨੀ ਬਣਾਉਣ ਲਈ ਬਿਨਾਂ ਕਿਸੇ ਪੱਖਪਾਤ ਦੇ ਕਾਫ਼ੀ ਫੰਡ ਮੁਹੱਈਆ ਕਰਵਾਏ ਜਾਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪਿੰਡ ਗੁਡਾਣਾ ਦੀ ਪੰਚਾਇਤ ਨੂੰ ਨੂਰ ਮੁਹੰਮਦ ਦੇ ਘਰ ਤੋਂ ਢੇਲਪੁਰ ਰੋਡ ਤੱਕ ਗਲੀ ਬਣਾਉਣ ਦੇ ਉਦੇਸ਼ ਨਾਲ 5 ਲੱਖ ਰੁਪਏ ਦਾ ਚੈੱਕ ਸੌਂਪਦੇ ਹੋਏ ਕੀਤਾ। ਉਨ੍ਹਾਂ ਨੇ ਵਿਕਾਸ ਅਧਾਰਤ ਪ੍ਰਾਜੈਕਟਾਂ ਨੂੰ ਚਲਾਉਣ ਦੇ ਮੰਤਵ ਨਾਲ 3 ਲੱਖ 50 ਹਜ਼ਾਰ ਰੁਪਏ ਦਾ ਇੱਕ ਹੋਰ ਚੈੱਕ ਵੀ ਪਿੰਡ ਦੀ ਪੰਚਾਇਤ ਨੂੰ ਸੌਂਪਿਆ। ਸ੍ਰੀ ਸਿੱਧੂ ਨੇ ਆਪਣੀ ਜੇਬ ’ਚੋਂ 21 ਹਜ਼ਾਰ ਰੁਪਏ ਵੀ ਪਿੰਡ ਦੀ ਪ੍ਰਬੰਧਕ ਕਮੇਟੀ ਨੂੰ ਦਿੱਤੇ। ਉਨ੍ਹਾਂ ਇਹ ਵੀ ਦੱਸਿਆ ਕਿ ਸਨੇਟਾ ਤੋਂ ਗੁਡਾਣਾ ਅਤੇ ਸਨੇਟਾ ਤੋਂ ਧੁਲੇਪੁਰ ਤੱਕ ਦੀ ਸੜਕ ਨੂੰ 18 ਫੁੱਟ ਚੌੜੀ ਕਰਨ ਅਤੇ ਦੈੜੀ ਤੋਂ ਨਗਾਰੀ, ਗੀਗੇਮਾਜਰਾ, ਮਿੱਢੇਮਾਜਰਾ ਦੀਆਂ ਸੜਕਾਂ ਨੂੰ ਵੀ 18 ਫੁੱਟ ਚੌੜਾ ਕਰਨ ਦਾ ਕੰਮ ਤੇਜ਼ੀ ਨਾਲ ਚਲ ਰਿਹਾ ਹੈ।
ਇਸ ਮੌਕੇ ਕੈਬਨਿਟ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਸਰਪੰਚ ਹਰਿੰਦਰ ਸਿੰਘ ਜੌਨੀ, ਧਰਮਿੰਦਰ ਸਿੰਘ, ਜਗਤਾਰ ਸਿੰਘ, ਵਿੰਦਰ ਸਿੰਘ (ਸਾਰੇ ਪੰਚ), ਪਿੰਡ ਗੁਡਾਣਾ ਦੇ ਸਾਬਕਾ ਸਰਪੰਚ ਸੋਮਨਾਥ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਨੇਕ ਸਿੰਘ, ਹਰਬੰਸ ਸਿੰਘ, ਸਤਨਾਮ ਫੌਜੀ, ਪੰਚ ਦਿਲਬਰ ਸਿੰਘ, ਨੇਜੂ ਖਾਨ, ਬਹਾਦਰ ਖਾਨ, ਕਰਮਜੀਤ ਸਿੰਘ, ਦਸ਼ਮੇਸ਼ ਯੁਵਕ ਸੇਵਾਵਾਂ ਕਲੱਬ ਪਿੰਡ ਰਾਏਪੁਰ ਕਲਾਂ ਦੇ ਪ੍ਰਧਾਨ ਰਜਿੰਦਰ ਸਿੰਘ ਰਾਏਪੁਰ ਕਲਾਂ, ਪੰਚ ਜਰਨੈਲ ਸਿੰਘ, ਸੁੰਦਰ ਸਿੰਘ, ਜਸਪਾਲ ਰਾਮ ਵੀ ਸ਼ਾਮਲ ਸਨ।

Load More Related Articles
Load More By Nabaz-e-Punjab
Load More In General News

Check Also

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ ਸੀਨੀਅਰ ਸਹਾਇਕ-…