Share on Facebook Share on Twitter Share on Google+ Share on Pinterest Share on Linkedin ਮੁਹਾਲੀ ਪੁਲੀਸ ਵੱਲੋਂ 83 ਗਰਾਮ ਹੈਰੋਇਨ ਸਣੇ ਚਾਰ ਮੁਲਜ਼ਮ ਗ੍ਰਿਫ਼ਤਾਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਮਾਰਚ: ਮੁਹਾਲੀ ਪੁਲੀਸ ਨੇ ਐਸਐਸਪੀ ਕੁਲਦੀਪ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਚਾਰ ਮੁਲਜ਼ਮਾਂ ਰਣਜੀਤ ਸਿੰਘ ਵਾਸੀ ਊਨਾ ਅਤੇ ਸਾਹਿਲ ਕੁਮਾਰ ਵਾਸੀ ਗੁਰਦਾਸਪੁਰ ਅਤੇ ਕੁਲਵਿੰਦਰ ਸਿੰਘ ਵਾਸੀ ਪਿੰਡ ਹੱਲੋ ਮਾਜਰਾ (ਯੂਟੀ) ਅਤੇ ਸਾਗਰ ਵਾਸੀ ਰਾਮ ਦਰਬਾਰ (ਚੰਡੀਗੜ੍ਹ) ਨੂੰ 83 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਨਵਜੋਤ ਸਿੰਘ ਅਤੇ ਸਾਹਿਲ ਕੁਮਾਰ ਦੇ ਖ਼ਿਲਾਫ਼ ਥਾਣਾ ਫੇਜ਼-1 ਅਤੇ ਕੁਲਵਿੰਦਰ ਸਿੰਘ ਵਾਸੀ ਪਿੰਡ ਹੱਲੋ ਮਾਜਰਾ (ਯੂਟੀ) ਅਤੇ ਸਾਗਰ ਵਾਸੀ ਰਾਮ ਦਰਬਾਰ (ਚੰਡੀਗੜ੍ਹ) ਖ਼ਿਲਾਫ਼ ਥਾਣਾ ਮਟੌਰ ਵਿੱਚ ਐਨਡੀਪੀਐਸ ਐਕਟ ਦੇ ਤਹਿਤ ਦੋ ਵੱਖੋ ਵੱਖਰੇ ਕੇਸ ਦਰਜ ਕੀਤੇ ਗਏ ਹਨ। ਅੱਜ ਦੇਰ ਸ਼ਾਮ ਥਾਣਾ ਮਟੌਰ ਦੇ ਐਸਐਚਓ ਰਾਜੀਵ ਕੁਮਾਰ ਨੇ ਦੱਸਿਆ ਕਿ ਕੁਲਵਿੰਦਰ ਸਿੰਘ ਵਾਸੀ ਪਿੰਡ ਹੱਲੋ ਮਾਜਰਾ (ਯੂਟੀ) ਅਤੇ ਸਾਗਰ ਵਾਸੀ ਰਾਮ ਦਰਬਾਰ (ਚੰਡੀਗੜ੍ਹ) ਨੂੰ ਨਸ਼ਾ ਤਸਕਰੀ ਮਾਮਲੇ ਵਿੱਚ ਗ੍ਰਿਫ਼ਤਾਰ ਕਰਕੇ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 48 ਗਰਾਮ ਹੈਰੋਇਨ ਬਰਾਮਦ ਹੋਈ ਹੈ। ਉਨ੍ਹਾਂ ਦੱਸਿਆ ਕਿ ਇਹ ਦੋਵੇਂ ਮੁਲਜ਼ਮ ਚੰਡੀਗੜ੍ਹ ਤੋਂ ਮੁਹਾਲੀ ਆ ਰਹੇ ਸੀ ਕਿ ਟਰੈਫ਼ਿਕ ਲਾਈਟ ਚੌਕ ਫੇਜ਼-7 ਨੇੜੇ ਮਟੌਰ ਪੁਲੀਸ ਨੇ ਉਕਤ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਉਧਰ, ਥਾਣਾ ਫੇਜ਼-1 ਦੇ ਐਸਐਚਓ ਇੰਸਪੈਕਟਰ ਮਨਫੂਲ ਸਿੰਘ ਨੇ ਦੱਸਿਆ ਕਿ ਨਵਜੋਤ ਸਿੰਘ ਮੌਜੂਦਾ ਸਮੇਂ ਵਿੱਚ ਸੰਨੀ ਇਨਕਲੇਵ ਅਤੇ ਸਾਹਿਲ ਕੁਮਾਰ ਲਾਲੜੂ ਵਿੱਚ ਰਹਿ ਰਹੇ ਸੀ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਹੋਲੀ ਦੇ ਤਿਉਹਾਰ ਦੇ ਮੱਦੇਨਜ਼ਰ ਇੱਥੋਂ ਦੇ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਦੇ ਬਾਹਰ ਫੇਜ਼-6 ਦੀਆਂ ਟਰੈਫ਼ਿਕ ਲਾਈਟਾਂ ’ਤੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਪੁਲੀਸ ਨੇ ਸ਼ੱਕ ਪੈਣ ’ਤੇ ਚੰਡੀਗੜ੍ਹ ਵੱਲੋਂ ਆ ਰਹੀ ਇਕ ਆਲਟੋ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਕਾਰ ਚਾਲਕ ਨੇ ਪੁਲੀਸ ਨੂੰ ਦੇਖ ਕੇ ਕਾਰ ਭਜਾਉਣ ਦੀ ਕੋਸ਼ਿਸ਼ ਕੀਤੀ ਪ੍ਰੰਤੂ ਪੁਲੀਸ ਨੇ ਕਾਰ ਚਾਲਕ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ ਅਤੇ ਤਲਾਸ਼ੀ ਦੌਰਾਨ ਕਾਰ ’ਚੋਂ 35 ਗਰਾਮ ਹੈਰੋਇਨ ਬਰਾਮਦ ਹੋਈ। ਕਾਰ ਵਿੱਚ ਨਵਜੋਤ ਅਤੇ ਸਾਹਿਲ ਸਵਾਰ ਸਨ। ਇਹ ਦੋਵੇਂ ਨੌਜਵਾਨ ਮੁਹਾਲੀ ਵਿੱਚ ਕਾਲ ਸੈਂਟਰ ਵਿੱਚ ਨੌਕਰੀ ਕਰਦੇ ਹਨ ਅਤੇ ਇੱਥੇ ਹੀ ਉਨ੍ਹਾਂ ਦੀ ਜਾਣ ਪਛਾਣ ਹੋਈ ਸੀ। ਬਾਅਦ ਵਿੱਚ ਉਹ ਚੰਗੇ ਦੋਸਤ ਬਣ ਗਏ। ਉਨ੍ਹਾਂ ਦੱਸਿਆ ਕਿ ਦੋਵੇਂ ਨੌਜਵਾਨਾਂ ਨੂੰ ਡਿਊਟੀ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਨ੍ਹਾਂ ਨੂੰ ਇਕ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਇਸ ਤੋਂ ਪਹਿਲਾਂ ਉਨ੍ਹਾਂ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ