Share on Facebook Share on Twitter Share on Google+ Share on Pinterest Share on Linkedin ਰਤਨ ਪ੍ਰੋਫੈਸ਼ਨਲ ਐਜੂਕੇਸ਼ਨ ਕਾਲਜ ਵਿੱਚ ਫਰੈਸ਼ਰ ਪਾਰਟੀ ਦਾ ਆਯੋਜਨ ਦਿਵਪ੍ਰੀਤ ਸਿੰਘ ਨੂੰ ਮਿਸਟਰ ਤੇ ਪੂਜਾ ਨੇਗੀ ਨੂੰ ਮਿਸ ਫਰੈਸ਼ਰ, ਖੁਸ਼ਜੀਤ ਕੌਰ ਮਿਸ ਪ੍ਰੈਸਨੈਲਟੀ ਚੁਣਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਮਾਰਚ: ਇੱਥੋਂ ਦੇ ਰਤਨ ਪ੍ਰੋਫੈਸ਼ਨਲ ਐਜੂਕੇਸ਼ਨ ਕਾਲਜ ਆਫ਼ ਨਰਸਿੰਗ ਸੈਕਟਰ-78 ਵਿੱਚ ਫਰੈਸ਼ਰ ਪਾਰਟੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਖੂਬਸੂਰਤ ਰੰਗਾਰੰਗ ਸਮਾਗਮ ਵਿੱਚ ਵਿਦਿਆਰਥੀਆਂ ਨੇ ਆਪਣੀ ਅੰਦਰ ਛੁਪੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਖੂਬ ਰੰਗ ਬੰਨ੍ਹਿਆ। ਪੰਜਾਬੀ ਫ਼ਿਲਮਾਂ ਦੀ ਅਦਾਕਾਰਾ ਅਤੇ ਰੰਗਕਰਮੀ ਅਨੀਤਾ ਸਬਦੀਸ਼, ਭਾਰਤੀ ਰੈਸਲਿੰਗ ਕੋਚ ਡਾ. ਸਫ਼ਾਰੀ ਲਾਲ ਅਤੇ ਕੌਮਾਂਤਰੀ ਹੈਂਡਬਾਲ ਖਿਡਾਰੀ ਖੀਲਾ ਠਾਕੁਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਕਾਲਜ ਦੀ ਪ੍ਰਿੰਸੀਪਲ ਅਵਿਨਾਸ਼ ਕੌਰ ਰਾਣਾ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਾਲਜ ਦੀਆਂ ਪ੍ਰਾਪਤੀਆਂ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਰਤਨ ਗਰੁੱਪ ਦੇ ਚੇਅਰਮੈਨ ਸੁੰਦਰ ਲਾਲ ਅਗਰਵਾਲ ਨੇ ਵਿਦਿਆਰਥੀਆਂ ਨਾਲ ਜੀਵਨ ਜਾਚ ਜਿਊਣ ਦੇ ਅਹਿਮ ਨੁਕਤੇ ਸਾਂਝੇ ਕੀਤੇ। ਉਨ੍ਹਾਂ ਨਵੇਂ ਆਏ ਵਿਦਿਆਰਥੀਆਂ ਨੂੰ ਜੀ ਆਇਆ ਨੂੰ ਆਖਦਿਆਂ ਰੋਜ਼ਮੱਰਾ ਦੀ ਜ਼ਿੰਦਗੀ ਵਿੱਚ ਸਖ਼ਤ ਮਿਹਨਤ, ਅਨੁਸ਼ਾਸਨ, ਚੰਗੀ ਸੋਚ ਅਤੇ ਸਮੇਂ ਦੇ ਪਾਬੰਦ ਹੋਣ ਦੇ ਚੰਗੇ ਗੁਣ ਪੈਦਾ ਕਰਨ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਮਿਸ ਫਰੈਸ਼ਰ ਅਤੇ ਮਿਸਟਰ ਫਰੈਸ਼ਰ ਦਾ ਮੁਕਾਬਲਾ ਖਿੱਚ ਦਾ ਕੇਂਦਰ ਰਿਹਾ। ਜਿਸ ਵਿੱਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਦੌਰਾਨ ਪ੍ਰਤੀਯੋਗੀਆਂ ਨੇ ਰੈਂਪ ’ਤੇ ਆਪਣੇ ਜਲਵੇ ਦਿਖਾਏ ਅਤੇ ਪ੍ਰਸ਼ਨ ਉੱਤਰਾਂ ਦੇ ਦੌਰ ਵਿੱਚ ਪ੍ਰਤੀਯੋਗੀਆਂ ਦੀ ਬੁੱਧੀ ਦੀ ਪਰਖ ਕੀਤੀ ਗਈ। ਜਿਸ ਵਿੱਚ ਦਿਵਪ੍ਰੀਤ ਸਿੰਘ ਨੂੰ ਮਿਸਟਰ ਫਰੈਸ਼ਰ ਅਤੇ ਪੂਜਾ ਨੇਗੀ ਨੂੰ ਮਿਸ ਫਰੈਸ਼ਰ ਚੁਣਿਆ ਗਿਆ। ਜਦੋਂਕਿ ਖੁਸ਼ਜੀਤ ਕੌਰ ਨੂੰ ਮਿਸ ਪ੍ਰੈਸਨੈਲਿਟੀ ਦਾ ਖ਼ਿਤਾਬ ਦਿੱਤਾ ਗਿਆ। ਅਖੀਰ ਵਿੱਚ ਸੰਗੀਤਾ ਅਗਰਵਾਲ, ਸਿੱਖਿਆ ਸਲਾਹਕਾਰ ਡਾ. ਐਸਐਮ ਖੇੜਾ ਅਤੇ ਪ੍ਰਿੰਸੀਪਲ ਅਮਰ ਜਯੋਤੀ ਨੇ ਸਾਰਿਆਂ ਦਾ ਧੰਨਵਾਦ ਕੀਤਾ ਅਤੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ