Share on Facebook Share on Twitter Share on Google+ Share on Pinterest Share on Linkedin ਦੋਧੀਆਂ ਨੂੰ ਸਵੇਰੇ 5 ਤੋਂ 11 ਵਜੇ ਤੱਕ ਘਰਾਂ ਵਿੱਚ ਦੁੱਧ ਪਾਉਣ ਦੀ ਖੁੱਲ੍ਹ ਦਿੱਤੀ ਜਾਵੇ: ਮਿਲਕਮੈਨ ਯੂਨੀਅਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਮਾਰਚ: ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ-ਮੁਹਾਲੀ ਨੇ ਟਰਾਈਸਿਟੀ (ਮੁਹਾਲੀ, ਚੰਡੀਗੜ੍ਹ ਅਤੇ ਪੰਚਕੂਲਾ) ਵਿੱਚ ਲੋਕਾਂ ਦੇ ਘਰਾਂ ਵਿੱਚ ਦੁੱਧ ਦੀ ਸਪਲਾਈ ਦੇਣ ਲਈ ਦੋਧੀਆਂ ਨੂੰ ਪੂਰੀ ਛੋਟ ਦਿੱਤੀ ਜਾਵੇ। ਅੱਜ ਇੱਥੇ ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ, ਪ੍ਰਧਾਨ ਸੁਖਵਿੰਦਰ ਸਿੰਘ ਬਾਸੀਆਂ, ਚੇਅਰਮੈਨ ਜਸਵੀਰ ਸਿੰਘ ਨਰੈਣਾ ਅਤੇ ਬਲਜਿੰਦਰ ਸਿੰਘ ਬੀੜ ਪ੍ਰਧਾਨ ਮੁਹਾਲੀ ਨੇ ਕਿਹਾ ਕਿ ਕਰੋਨਾਵਾਇਰਸ ਨੂੰ ਲੈ ਕੇ ਦੇਸ਼ ਭਰ ਵਿੱਚ ਸਖ਼ਤੀ ਨਾਲ ਲਾਗੂ ਕੀਤੇ ਗਏ ਕਰਫਿਊ ਦੇ ਚੱਲਦਿਆਂ ਦੋਧੀ ਮੁਹਾਲੀ ਸਮੇਤ ਚੰਡੀਗੜ੍ਹ ਅਤੇ ਪੰਚੂਕਲਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਪੂਰਾ ਸਹਿਯੋਗ ਦੇਣ ਲਈ ਤਿਆਰ ਹਨ। ਆਗੂਆਂ ਨੇ ਮੰਗ ਕੀਤੀ ਕਿ ਸਮੁੱਚੇ ਟਰਾਈਸਿਟੀ ਵਿੱਚ ਸਵੇਰੇ 5 ਵਜੇ ਤੋਂ ਸਵੇਰੇ 11 ਵਜੇ ਤੱਕ ਦੋਧੀਆਂ ਨੂੰ ਲੋਕਾਂ ਦੇ ਘਰਾਂ ਵਿੱਚ ਦੁੱਧ ਪਾਉਣ ਦੀ ਪੂਰੀ ਖੁੱਲ੍ਹ ਦਿੱਤੀ ਜਾਵੇ ਕਿਉਂਕਿ ਇਸ ਤੋਂ ਬਾਅਦ 15 ਘੰਟੇ ਦੇ ਕਰੀਬ ਦੀ ਬਰੇਕ ਪੈ ਜਾਂਦੀ ਹੈ। ਅਜਿਹਾ ਕਰਨ ਨਾਲ ਆਮ ਲੋਕਾਂ ਵਿੱਚ ਦੁੱਧ ਲੈਣ ਲਈ ਭਾਰੀ ਭੱਜ ਦੌੜ ਨਹੀਂ ਲੱਗੇਗੀ। ਆਗੂਆਂ ਨੇ ਦੋਧੀਆਂ ਨੂੰ ਵੀ ਅਪੀਲ ਕੀਤੀ ਉਹ ਵੀ ਦੁੱਧ ਦੀ ਸਪਲਾਈ ਦਿੰਦੇ ਸਮੇਂ ਆਪਣੇ ਹੱਥਾਂ ਵਿੱਚ ਦਸਤਾਨੇ, ਮੂੰਹ ’ਤੇ ਮਾਸਕ ਪਾ ਕੇ ਰੱਖਣ ਅਤੇ ਦੁੱਧ ਵਾਲੇ ਭਾਂਡਿਆਂ ਨੂੰ ਪੂਰੀ ਤਰ੍ਹਾਂ ਸੈਨੇਟਾਈਜ਼ ਕਰਕੇ ਹੀ ਦੁੱਧ ਦੀ ਸਪਲਾਈ ਦਿੱਤੀ ਜਾਵੇ। ਉਨ੍ਹਾਂ ਦੋਧੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਕਿਸੇ ਇਕ ਥਾਂ ਖੜ੍ਹਨ ਦੀ ਬਜਾਏ ਘੁੰਮ ਫਿਰ ਕੇ ਘਰ ਘਰ ਜਾ ਕੇ ਦੁੱਧ ਦੀ ਸਪਲਾਈ ਦੇਣ ਤਾਂ ਜੋ ਲੋਕਾਂ ਨੂੰ ਲੋੜ ਅਨੁਸਾਰ ਦੁੱਧ ਦੀ ਸਪਲਾਈ ਮਿਲ ਸਕੇ ਅਤੇ ਕਰੋਨਾਵਾਇਰਸ ਤੋਂ ਵੀ ਬਚਿਆ ਜਾ ਸਕੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ