Nabaz-e-punjab.com

ਕਰਿਆਨਾ ਦੁਕਾਨ ਖੁੱਲ੍ਹੀ ਰੱਖਣ ਵਾਲੇ ਦੁਕਾਨਦਾਰ ਦੇ ਖ਼ਿਲਾਫ਼ ਕੇਸ ਦਰਜ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਮਾਰਚ:
ਇੱਥੋਂ ਦੇ ਸਨਅਤੀ ਏਰੀਆ ਫੇਜ਼-7 ਸਥਿਤ ਅਣਅਧਿਕਾਰਿਤ ਸ਼ਹੀਦ ਊਧਮ ਸਿੰਘ ਕਲੋਨੀ ਵਿੱਚ ਕਰਫਿਊ ਨਿਯਮਾਂ ਦੀ ਉਲੰਘਣਾ ਹੋਣ ਦਾ ਮਾਮਲਾ ਸਾਹਮਣਾ ਆਇਆ ਹੈ। ਇਸ ਸਬੰਧੀ ਮੁਹਾਲੀ ਪੁਲੀਸ ਨੇ ਚਿਤਾਵਨੀ ਦੇ ਬਾਵਜੂਦ ਕਲੋਨੀ ਵਿੱਚ ਕਰਿਆਨਾ ਦੁਕਾਨ ਖੁੱਲ੍ਹੀ ਰੱਖਣ ਵਾਲੇ ਦੁਕਾਨਦਾਰ ਵਿਕਾਸ਼ ਕੁਮਾਰ ਦੇ ਖ਼ਿਲਾਫ਼ ਧਾਰਾ 188, 269 ਅਤੇ 270 ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਅੱਜ ਸ਼ਾਮ ਇਹ ਜਾਣਕਾਰੀ ਦਿੰਦਿਆਂ ਸਨਅਤੀ ਏਰੀਆ ਫੇਜ਼-8 ਪੁਲੀਸ ਚੌਕੀ ਦੇ ਇੰਚਾਰਜ ਏਐਸਆਈ ਬਲਜਿੰਦਰ ਸਿੰਘ ਨੇ ਦੱਸਿਆ ਕਿ ਹੌਲਦਾਰ ਸੰਦੀਪ ਕੁਮਾਰ, ਸਿਾਹੀ ਸਾਹਿਲ ਮੈਣੀ ਅਤੇ ਹੋਮਗਾਰਡ ਅੰਮ੍ਰਿਤ ਲਾਲ ਏਅਰਪੋਰਟ ਸੜਕ ’ਤੇ ਸਥਿਤ ਚੀਮਾ ਚੌਕ ’ਤੇ ਕਰੋਨਾਵਾਇਰਸ ਦੇ ਚੱਲਦਿਆਂ ਕਰਫਿਊ ਦੇ ਮੱਦੇਨਜ਼ਰ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਕਿ ਉਕਤ ਕਲੋਨੀ ਵਿੱਚ ਵਿਕਾਸ਼ ਕੁਮਾਰ ਆਪਣੀ ਕਰਿਆਨਾ ਦੁਕਾਨ ਖੋਲ੍ਹ ਕੇ ਬੈਠਾ ਹੋਇਆ ਹੈ ਅਤੇ ਦੁਕਾਨ ’ਤੇ ਸਮਾਨ ਲੈਣ ਲਈ ਕਲੋਨੀ ਦੇ ਵਸਨੀਕ ਆ ਜਾ ਰਹੇ ਹਨ।
ਚੌਕੀ ਇੰਚਾਰਜ ਨੇ ਦੱਸਿਆ ਕਿ ਉਕਤ ਦੁਕਾਨਦਾਰ ਨੂੰ ਕਈ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੁਕਮਾਂ ਬਾਰੇ ਜਾਣੂ ਕਰਵਾਇਆ ਜਾ ਚੁੱਕਾ ਹੈ ਲੇਕਿਨ ਇਸ ਦੇ ਬਾਵਜੂਦ ਨਿਯਮਾਂ ਨੂੰ ਛਿੱਕੇ ’ਤੇ ਟੰਗ ਕੇ ਉਹ ਖੋਲ੍ਹ ਕੇ ਬੈਠਾ ਹੈ। ਪੁਲੀਸ ਕਰਮਚਾਰੀਆਂ ਨੇ ਮੌਕੇ ’ਤੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਉਸ ਦੇ ਖ਼ਿਲਾਫ਼ ਕਰਫਿਊ ਨਿਯਮਾਂ ਦੀ ਉਲੰਘਣਾ ਦੇ ਦੋਸ਼ਾਂ ਤਹਿਤ ਕਾਨੂੰਨੀ ਕਾਰਵਾਈ ਕਰਨ ਦੀ ਸਿਫ਼ਾਰਿਸ਼ ਕੀਤੀ ਗਈ। ਜਿਸ ਨੂੰ ਆਧਾਰ ਬਣਾ ਕੇ ਉਕਤ ਦੁਕਾਨਦਾਰ ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

Load More Related Articles
Load More By Nabaz-e-Punjab
Load More In Crime

Check Also

ਆਟੋ ਸਵਾਰ ਲੜਕੀ ਨਾਲ ਬਲਾਤਕਾਰ ਦੀ ਕੋਸ਼ਿਸ਼: ਪੁਲੀਸ ਵੱਲੋਂ ਦੋਵੇਂ ਮੁਲਜ਼ਮ ਕਾਬੂ

ਆਟੋ ਸਵਾਰ ਲੜਕੀ ਨਾਲ ਬਲਾਤਕਾਰ ਦੀ ਕੋਸ਼ਿਸ਼: ਪੁਲੀਸ ਵੱਲੋਂ ਦੋਵੇਂ ਮੁਲਜ਼ਮ ਕਾਬੂ ਅਪਰਾਧ ਨੂੰ ਅੰਜਾਮ ਦੇਣ ਲਈ ਵਰ…