Share on Facebook Share on Twitter Share on Google+ Share on Pinterest Share on Linkedin ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕਿਸਾਨਾਂ ਦੀ ਸੁਵਿਧਾ ਲਈ 10 ਅਪਰੈਲ ਤੱਕ ਕੋਲਡ ਸਟੋਰ ਖੁੱਲ੍ਹੇ ਰੱਖਣ ਦੇ ਹੁਕਮ ਕਿਸਾਨਾਂ ਤੇ ਕਾਸ਼ਤਕਾਰਾਂ ਕੋਲੋਂ ਫੋਟੋ ਪਛਾਣ ਪੱਤਰ ਲਾਜ਼ਮੀ ਕਰਾਰ ਕੋਲਡ ਸਟੋਰ ਮਾਲਕ ਕੋਵਿਡ-19 ਦੇ ਫੈਲਾਅ ਤੋਂ ਬਚਣ ਲਈ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਮਾਰਚ: ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਆਲੂਆਂ ਦੀ ਪੁਟਾਈ ਦਾ ਕੰਮ ਜ਼ੋਰਾਂ ’ਤੇ ਚੱਲ ਰਿਹਾ ਹੈ ਪ੍ਰੰਤੂ ਕਰੋਨਾਵਾਇਰਸ ਦੇ ਚੱਲਦਿਆਂ ਪੰਜਾਬ ਵਿੱਚ ਲਾਗੂ ਕਰਫਿਊ ਕਾਰਨ ਕਿਸਾਨਾਂ ਅਤੇ ਹੋਰ ਕਾਸ਼ਤਕਾਰਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਗਿਰੀਸ਼ ਦਿਆਲਨ ਨੇ ਸਮੂਹ ਕੋਲਡ ਸਟੋਰਾਂ ਦੇ ਮਾਲਕਾਂ ਨੂੰ ਆਪਣੇ ਕੋਲਡ ਸਟੋਰ 10 ਅਪਰੈਲ ਤੱਕ ਖੁੱਲ੍ਹੇ ਰੱਖਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਇਸ ਸਮੇਂ ਕਿਸਾਨ ਆਲੂਆਂ ਦੀ ਪੁਟਾਈ ਵਿੱਚ ਲੱਗੇ ਹੋਏ ਹਨ। ਪੁਟਾਈ ਤੋਂ ਬਾਅਦ ਛਾਂਟੀ ਦੀ ਪ੍ਰਕਿਰਿਆ ਸ਼ੁਰੂ ਹੋ ਜਾਂਦੀ ਹੈ ਅਤੇ ਇਸ ਮਗਰੋਂ ਫਸਲਾਂ ਨੂੰ ਵੱਖ-ਵੱਖ ਸ਼ਹਿਰਾਂ ਅਤੇ ਕਸਬਿਆਂ ਵਿੱਚ ਸਥਿਤ ਕੋਲਡ ਸਟੋਰਾਂ ਵਿੱਚ ਸਟੋਰ ਕਰਕੇ ਰੱਖਿਆ ਜਾਂਦਾ ਹੈ। ਇਸ ਤਰ੍ਹਾਂ ਬਹੁਤ ਸਾਰੇ ਲੋਕਾਂ ਦੀ ਆਰਥਿਕਤਾ ਇਸ ਪ੍ਰਕਿਰਿਆ ਨਾਲ ਜੁੜੀ ਹੋਈ ਹੈ। ਸ੍ਰੀ ਦਿਆਲਨ ਨੇ ਕਿਹਾ ਕਿ ਕਿਸਾਨਾਂ ਅਤੇ ਕਾਸ਼ਤਕਾਰਾਂ ਦੀ ਉਪਰੋਕਤ ਸਮੱਸਿਆ ਨੂੰ ਦੇਖਦੇ ਹੋਏ ਜ਼ਿਲ੍ਹਾ ਮੁਹਾਲੀ ਦੇ ਸਾਰੇ ਕੋਲਡ ਸਟੋਰ 10 ਅਪਰੈਲ ਤੱਕ ਆਲੂਆਂ ਦੀ ਫਸਲ ਨੂੰ ਸਟੋਰ ਕਰਨ ਲਈ ਖੁੱਲ੍ਹੇ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਹਾਲਾਂਕਿ ਕੋਲਡ ਸਟੋਰਾਂ ਦੇ ਮਾਲਕਾਂ ਨੂੰ ਜ਼ਿਲ੍ਹਾ ਮੈਜਿਸਟਰੇਟ ਦੇ ਦਫ਼ਤਰ ਤੋਂ ਇਲਾਵਾ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਨਿਯਮਤ ਅੰਤਰਾਲਾਂ ’ਤੇ ਜਾਰੀ ਕੀਤੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ ਅਤੇ ਘੱਟੋ ਘੱਟ 1.50 ਤੋਂ 2 ਮੀਟਰ ਤੱਕ ਦੀ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸਥਿਤੀ ਵਿੱਚ ਲੋਡਿੰਗ, ਅਨਲੋਡਿੰਗ ਅਤੇ ਗਰੇਡਿੰਗ ਪ੍ਰਕਿਰਿਆ ਦੌਰਾਨ 10 ਤੋਂ ਵੱਧ ਮਜ਼ਦੂਰਾਂ ਨੂੰ ਇਕੱਠਾ ਨਹੀਂ ਹੋਣ ਦਿੱਤਾ ਜਾਵੇਗਾ। ਜ਼ਿਲ੍ਹਾ ਮੈਜਿਸਟਰੇਟ ਨੇ ਇਹ ਵੀ ਆਦੇਸ਼ ਦਿੱਤਾ ਹੈ ਕਿ ਕਿਸਾਨਾਂ ਨੂੰ ਆਪਣੀ ਫਸਲ ਨੂੰ ਕੋਲਡ ਸਟੋਰਾਂ ਵਿੱਚ ਲਿਜਾਉਣ ਲਈ ਵੀ ਢਿੱਲ ਦਿੱਤੀ ਜਾਵੇ। ਪਰ ਉਨ੍ਹਾਂ ਕੋਲ ਫੋਟੋ ਪਛਾਣ ਪੱਤਰ ਜਿਵੇਂ ਕਿ ਵੋਟਰ ਆਈਡੀ ਕਾਰਡ, ਆਧਾਰ ਕਾਰਡ ਜਾਂ ਡਰਾਈਵਿੰਗ ਲਾਇਸੈਂਸ ਹੋਣਾ ਲਾਜ਼ਮੀ ਹੋਵੇਗਾ। ਜ਼ਿਲ੍ਹਾ ਮੈਜਿਸਟਰੇਟ ਨੇ ਸਮੂਹ ਐਸਡੀਐਮਜ਼, ਤਹਿਸੀਲਦਾਰ, ਨਗਰ ਨਿਗਮ ਅਤੇ ਨਗਰ ਕੌਂਸਲਾਂ ਦੇ ਕਾਰਜਸਾਧਕ ਅਫ਼ਸਰਾਂ ਨੂੰ ਇਨ੍ਹਾਂ ਤਾਜ਼ਾ ਹੁਕਮਾਂ ਦੀ ਨਕਲ ਸਦਰ ਮੁਕਾਮਾਂ ’ਤੇ ਨੋਟਿਸ ਬੋਰਡ ਉੱਤੇ ਚਿਪਕਾਉਣ ਲਈ ਆਖਿਆ ਹੈ। ਇਨ੍ਹਾਂ ਹੁਕਮਾਂ ਦਾ ਉਤਾਰਾ ਅਗਲੀ ਕਾਰਵਾਈ ਲਈ ਏਡੀਸੀ (ਵਿਕਾਸ), ਐਸਐਸਪੀ, ਨਗਰ ਨਿਗਮ ਦੇ ਕਮਿਸ਼ਨਰ, ਐਸਡੀਐਮ, ਤਹਿਸੀਲਦਾਰ, ਮੁੱਖ ਖੇਤੀਬਾੜੀ ਅਫ਼ਸਰ, ਜ਼ਿਲ੍ਹਾ ਮੰਡੀ ਅਫ਼ਸਰ, ਡੀਡੀਪੀਓ, ਬੀਡੀਪੀਓ, ਜ਼ਿਲ੍ਹਾ ਭਲਾਈ ਅਫ਼ਸਰ, ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਨੂੰ ਵੀ ਭੇਜਿਆ ਗਿਆ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ