Nabaz-e-punjab.com

ਮੁਹਾਲੀ ਵਿੱਚ ਕਰੋਨਾਵਾਇਰਸ ਪੀੜਤਾਂ ਦੀ ਗਿਣਤੀ ਵਧ ਕੇ 6 ਹੋਈ

56 ਸ਼ੱਕੀ ਵਿਅਕਤੀਆਂ ’ਚੋਂ 36 ਦੀ ਰਿਪੋਰਟ ਨੈਗੇਟਿਵ ਆਈ, 20 ਸੈਂਪਲਾਂ ਦੀ ਅੱਜ ਆਵੇਗੀ ਰਿਪੋਰਟ

ਸੈਕਟਰ-69 ਦੇ ਵਸਨੀਕਾਂ ’ਚ ਦਹਿਸ਼ਤ ਦਾ ਮਾਹੌਲ, ਪੂਰੇ ਸੈਕਟਰ ਨੂੰ ਸੈਨੇਟਾਈਜ਼ ਕਰਨ ਦੀ ਮੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਮਾਰਚ:
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਕਰੋਨਾਵਾਇਰਸ ਤੋਂ ਪੀੜਤ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਇਸ ਤਰ੍ਹਾਂ ਮੁਹਾਲੀ ਵਿੱਚ ਹੁਣ ਪੀੜਤ ਮਰੀਜ਼ਾਂ ਦੀ ਗਿਣਤੀ ਵਧ ਕੇ 6 ਹੋ ਗਈ ਹੈ। ਸਿਵਲ ਸਰਜਨ ਡਾ. ਮਨਜੀਤ ਸਿੰਘ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਅਤੇ ਨੋਡਲ ਅਫ਼ਸਰ ਡਾ. ਹਰਮਨਦੀਪ ਕੌਰ ਨੇ ਦੱਸਿਆ ਕਿ ਇੱਥੋਂ ਦੇ ਸੈਕਟਰ-69 ਦੀ ਵਸਨੀਕ ਆਰਤੀ ਸ਼ਰਮਾ (36) ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਸਰਕਾਰੀ ਹਸਪਤਾਲ ਫੇਜ਼-6 ਵਿੱਚ ਇਸ ਅੌਰਤ ਦੇ ਖੂਨ ਦਾ ਸੈਂਪਲ ਲੈ ਕੇ ਜਾਂਚ ਲਈ ਭੇਜਿਆ ਗਿਆ ਸੀ। ਹੁਣ ਪੀੜਤ ਅੌਰਤ ਗਿਆਨ ਸਾਗਰ ਹਸਪਤਾਲ ਬਨੂੜ ਦੇ ਸਪੈਸ਼ਲ ਆਈਸੋਲੇਸ਼ਨ ਵਾਰਡ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉਸ ਦਾ ਪਤੀ ਅਮਨਦੀਪ ਪਹਿਲਾਂ ਹੀ ਕਰੋਨਾਵਾਇਰਸ ਤੋਂ ਪੀੜਤ ਹੈ। ਜਿਸ ਦਾ ਸੈਕਟਰ-16 ਦੇ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਇਸ ਜੋੜੇ ਦੀ ਬੇਟੀ ਅਤੇ ਪਿਤਾ ਅਤੇ ਮਾਂ ਨੂੰ 14 ਦਿਨਾਂ ਲਈ ਹਾਊਸ ਆਈਸੋਲੇਸ਼ਨ ਵਿੱਚ ਦੂਜੇ ਮੈਂਬਰਾਂ ਤੋਂ ਅਲੱਗ ਰੱਖਿਆ ਗਿਆ ਹੈ।
ਉਧਰ, ਅਧਿਕਾਰੀਆਂ ਨੇ ਸਿਹਤ ਵਿਭਾਗ ਨੇ ਅੱਜ ਮੁਹਾਲੀ ’ਚੋਂ ਅੱਠ ਹੋਰ ਸ਼ੱਕੀ ਵਿਅਕਤੀਆਂ ਦੇ ਖੂਨ ਦੇ ਸੈਂਪਲ ਜਾਂਚ ਲਈ ਭੇਜੇ ਗਏ ਹਨ। ਜੋ ਕਿ ਉਕਤ ਪੀੜਤ ਜੋੜੇ ਦੇ ਸੰਪਰਕ ਵਿੱਚ ਰਹੇ ਹਨ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਜਿਹੜੇ 56 ਸ਼ੱਕੀ ਵਿਅਕਤੀਆਂ ਦੇ ਖੂਨ ਦੇ ਸੈਂਪਲ ਜਾਂਚ ਲਈ ਭੇਜੇ ਗਏ ਹਨ। ਉਨ੍ਹਾਂ ’ਚੋਂ 36 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਜਦੋਂਕਿ 20 ਸੈਂਪਲਾਂ ਦੀ ਰਿਪੋਰਟ ਭਲਕੇ ਆਵੇਗੀ। ਉਨ੍ਹਾਂ ਦੱਸਿਆ ਕਿ ਇਸ ਖ਼ਤਰਨਾਕ ਵਾਇਰਸ ਤੋਂ ਪੀੜਤ ਮੁਹਾਲੀ ਦੇ ਛੇ ਮਰੀਜ਼ ਇੱਥੋਂ ਦੇ ਫੇਜ਼-3ਏ ਦੀ ਵਸਨੀਕ ਗੁਰਦੇਵ ਕੌਰ (69), ਉਸ ਵੱਡੀ ਭੈਣ ਰੇਸ਼ਮ ਕੌਰ (74), ਅਮਨਦੀਪ ਸਿੰਘ (40), ਉਸ ਦੀ ਪਤਨੀ ਆਰਤੀ ਸ਼ਰਮਾ (36), ਰੰਜਨਾ ਦੇਵੀ ਅਤੇ ਪੀਜੀ ਮਾਲਕਣ ਕੁਲਵੰਤ ਕੌਰ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਇਨ੍ਹਾਂ ਸਾਰਿਆਂ ਦੀ ਹਾਲਤ ਬਿਲਕੁਲ ਠੀਕ ਦੱਸੀ ਜਾ ਰਹੀ ਹੈ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦਾਅਵਾ ਕੀਤਾ ਕਿ ਮੁਹਾਲੀ ਜ਼ਿਲ੍ਹੇ ਵਿੱਚ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਅਤੇ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਸਗੋਂ ਆਪਣੇ ਘਰਾਂ ਵਿੱਚ ਰਹਿ ਕੇ ਇਸ ਬਿਮਾਰੀ ਤੋਂ ਅੱਗੇ ਫੈਲਣ ਤੋਂ ਰੋਕਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਹਾਲੇ ਵੀ 480 ਵਿਅਕਤੀ ਹਾਲੇ ਵੀ ਹਾਊਸ ਆਈਸੋਲੇਸ਼ਨ ਤਹਿਤ ਘਰਾਂ ਵਿੱਚ ਨਜ਼ਰਬੰਦ ਹਨ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਗਿਆ ਕਿ ਘਰੇਲੂ ਕੁਆਰੰਟੀਨ ਦਾ ਮਤਲਬ ਇਹ ਨਹੀਂ ਕਿ ਕੋਈ ਵਿਅਕਤੀ ਕਰੋਨਾਵਾਇਰਸ ਦੇ ਲੱਛਣ ਵਾਲਾ ਹੈ ਜਾਂ ਇਸ ਵਾਇਰਸ ਲਈ ਸਕਾਰਾਤਮਿਕ ਹੈ। ਇਹ ਸਿਰਫ਼ ਇਕ ਸਾਵਧਾਨੀ ਉਪਾਅ ਹੈ।
(ਬਾਕਸ ਆਈਟਮ)
ਉਧਰ, ਸੈਕਟਰ-69 ਵਿੱਚ ਮੁਹੱਲੇ ਦੇ ਲੋਕ ਕਾਫੀ ਭੈਅ-ਭੀਤ ਹਨ। ਸੈਕਟਰ ਵਾਸੀਆਂ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਹੀ ਅਮਨਦੀਪ ਸਿੰਘ ਅਤੇ ਉਸ ਦਾ ਪਿਤਾ ਹਰਦੇਵ ਸਿੰਘ ਇੰਗਲੈਂਡ ਤੋਂ ਵਾਪਸ ਆਏ ਹਨ। ਇਸੇ ਘਰ ਵਿੱਚ ਅਮਨਦੀਪ ਦੀ ਭੈਣ ਅਤੇ ਜੀਜਾ ਵੀ ਰਹਿੰਦੇ ਹਨ। ਉਹ ਆਪਣੀ ਮਾਂ ਨਾਲ ਹੇਠਲੀ ਮੰਜ਼ਲ ’ਤੇ ਰਹਿੰਦੇ ਹਨ ਜਦੋਂਕਿ ਹਰਦੇਵ ਸਿੰਘ ਉੱਪਰਲੀ ਮੰਜ਼ਲ ’ਤੇ ਆਪਣੀ ਧੀ-ਜਵਾਈ ਨਾਲ ਰਹਿੰਦਾ ਹੈ। ਅਮਨਦੀਪ ਦੇ ਹਸਪਤਾਲ ਵਿੱਚ ਦਾਖ਼ਲ ਹੋਣ ਤੋਂ ਬਾਅਦ ਉਸ ਦੀ ਪਤਨੀ ਅਕਸਰ ਮਾਰਕੀਟ ਵਿੱਚ ਘੁੰਮਦੀ ਰਹਿੰਦੀ ਸੀ। ਉਸ ਦਾ ਬੇਟਾ ਸ਼ਹਿਰ ਦੇ ਇਕ ਨਾਮੀ ਸਕੂਲ ਵਿੱਚ ਪੜ੍ਹਦੇ ਹੈ। ਲੋਕਾਂ ਨੇ ਮੰਗ ਕੀਤੀ ਕਿ ਪਰਿਵਾਰ ਦੇ ਬਾਕੀ ਮੈਂਬਰਾਂ ਦਾ ਵੀ ਮੈਡੀਕਲ ਕੀਤਾ ਜਾਵੇ ਅਤੇ ਸੈਕਟਰ ਦੇ ਇਸ ਹਿੱਸੇ ਨੂੰ ਪੂਰੀ ਤਰ੍ਹਾਂ ਸੈਨੇਟਾਈਜ਼ ਕੀਤਾ ਜਾਵੇ।

Load More Related Articles
Load More By Nabaz-e-Punjab
Load More In Food and health

Check Also

ਮੇਅਰ ਜੀਤੀ ਸਿੱਧੂ ਨੇ ਸਰਕਾਰੀ ਗਊਸ਼ਾਲਾ ਤੇ ਕੁੱਤਿਆਂ ਦੀ ਨਸਬੰਦੀ ਅਪਰੇਸ਼ਨ ਪ੍ਰਬੰਧਾਂ ਦਾ ਲਿਆ ਜਾਇਜ਼ਾ

ਮੇਅਰ ਜੀਤੀ ਸਿੱਧੂ ਨੇ ਸਰਕਾਰੀ ਗਊਸ਼ਾਲਾ ਤੇ ਕੁੱਤਿਆਂ ਦੀ ਨਸਬੰਦੀ ਅਪਰੇਸ਼ਨ ਪ੍ਰਬੰਧਾਂ ਦਾ ਲਿਆ ਜਾਇਜ਼ਾ ਅੱਤ ਗਰਮ…