Share on Facebook Share on Twitter Share on Google+ Share on Pinterest Share on Linkedin ਪੀਜੀ ’ਚ ਰਹਿੰਦੇ ਵਿਅਕਤੀਆਂ ਤੇ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨੂੰ ਲੰਗਰ ਪਰੋਸਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਮਾਰਚ: ਸਰਕਾਰੀ ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫੰਰਟ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਅਤੇ ਸਾਬਕਾ ਬਲਾਕ ਸਮਿਤੀ ਮੈਂਬਰ ਬੀਬੀ ਗੁਰਨਾਮ ਕੌਰ ਕੁੰਭੜਾ ਅਤੇ ਹੋਰਨਾਂ ਪਿੰਡ ਵਾਸੀਆਂ ਨੇ ਅੱਜ ਕੁੰਭੜਾ ਵਿੱਚ ਪੀਜੀ ਵਿੱਚ ਰਹਿੰਦੇ ਬਾਹਰਲੇ ਜ਼ਿਲ੍ਹਿਆਂ ਦੇ ਨੌਜਵਾਨ ਮੁੰਡੇ ਕੁੜੀਆਂ ਅਤੇ ਗਰੇਸ਼ੀਅਨ ਹਸਪਤਾਲ ਵਿੱਚ ਦਾਖ਼ਲ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨੂੰ ਦੁਪਹਿਰ ਦਾ ਖਾਣਾ ਪਰੋਸਿਆ ਗਿਆ। ਉਨ੍ਹਾਂ ਦੱਸਿਆ ਕਿ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਧਰਮਸ਼ਾਲਾ ਵਿੱਚ ਬੀਬੀਆਂ ਅਤੇ ਹੋਰਨਾਂ ਵਿਅਕਤੀਆਂ ਨੇ ਆਪਣੇ ਮੂੰਹ ’ਤੇ ਮਾਸਕ ਲਗਾ ਕੇ ਲੰਗਰ ਤਿਆਰ ਕੀਤਾ ਗਿਆ। ਬਾਅਦ ਵਿੱਚ ਤਿੰਨ ਵੱਖ-ਵੱਖ ਰਿਕਸ਼ਾ ਰੇਹੜੀਆਂ ਵਿੱਚ ਲੰਗਰ ਰੱਖ ਕੇ ਘੁੰਮ ਫਿਰ ਕੇ ਪੀਜੀ ਵਿੱਚ ਰਹਿੰਦੇ ਦੂਰ ਦੁਰਾਡੇ ਦੇ ਨੌਜਵਾਨ ਲੜਕੇ ਲੜਕੀਆਂ ਅਤੇ ਹੋਰ ਲੋੜਵੰਦਾਂ ਨੂੰ ਖਾਣਾ ਦਿੱਤਾ ਗਿਆ। ਇਸੇ ਦੌਰਾਨ ਗਰੇਸ਼ੀਅਨ ਹਸਪਤਾਲ ਸੈਕਟਰ-69 ਵਿੱਚ ਜੇਰੇ ਇਲਾਜ ਮਰੀਜ਼ਾਂ ਦੀ ਦੇਖਭਾਲ ਕਰ ਰਹੇ ਬਾਕੀ ਪਰਿਵਾਰਕ ਮੈਂਬਰਾਂ ਨੂੰ ਵੀ ਖਾਣਾ ਪਰੋਸਿਆ ਗਿਆ। ਸ੍ਰੀ ਕੁੰਭੜਾ ਨੇ ਧਰਮਸ਼ਾਲਾ ਵਿੱਚ ਰੋਜ਼ਾਨਾ ਲੰਗਰ ਤਿਆਰ ਕੀਤਾ ਜਾਵੇਗਾ ਅਤੇ ਲੋੜਵੰਦਾਂ ਨੂੰ ਵੰਡਿਆ ਜਾਵੇਗਾ। ਇਸੇ ਦੌਰਾਨ ਐਸਜੀਪੀਸੀ ਵੱਲੋਂ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ, ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ, ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਫੇਜ਼-4 ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇਪੀ ਸਮੇਤ ਹੋਰਨਾਂ ਸਮਾਜ ਸੇਵੀ ਸੰਸਥਾਵਾਂ ਵੱਲੋਂ ਲੰਗਰ ਬਣਾ ਕੇ ਲੋੜਵੰਦ ਵਿਅਕਤੀਆਂ ਨੂੰ ਪਰੋਸਿਆ ਗਿਆ। ਇੰਜ ਹੀ ਯੂਥ ਆਫ਼ ਪੰਜਾਬ ਦੇ ਚੇਅਰਮੈਨ ਪਰਮਦੀਪ ਸਿੰਘ ਬੈਦਵਾਨ, ਅਕਾਲੀ ਕੌਂਸਲਰ ਗੁਰਮੁੱਖ ਸਿੰਘ ਸੋਹਲ, ਸ੍ਰੀਮਤੀ ਰਜਨੀ ਗੋਇਲ, ਬਲਾਕ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਜਸਪ੍ਰੀਤ ਸਿੰਘ ਗਿੱਲ ਅਤੇ ਹੋਰਨਾਂ ਆਗੂਆਂ ਨੇ ਆਪੋ ਆਪਣੇ ਇਲਾਕਿਆਂ ਨੂੰ ਸੈਨੇਟਾਈਜ਼ ਕੀਤਾ ਗਿਆ ਅਤੇ ਗਲੀ ਮੁਹੱਲਿਆਂ ਵਿੱਚ ਦਵਾਈ ਦਾ ਛਿੜਕਾਅ ਕੀਤਾ ਗਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ