Share on Facebook Share on Twitter Share on Google+ Share on Pinterest Share on Linkedin ਮਹਿਲਾ ਪੱਤਰਕਾਰ ਤੇ ਭਾਣਜਾ ਨਾਜਾਇਜ਼ ਸ਼ਰਾਬ ਦੀਆਂ 35 ਪੇਟੀਆਂ ਸਣੇ ਗ੍ਰਿਫ਼ਤਾਰ ਕਰਫਿਊ ਨਾਕਾਬੰਦੀ ਦੌਰਾਨ ਫੇਜ਼-10 ਤੇ ਫੇਜ਼-11 ਦੇ ਲਾਲ ਬੱਤੀ ਟੀ-ਪੁਆਇੰਟ ’ਤੇ ਪਾਈ ਗ੍ਰਿਫ਼ਤਾਰੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਮਾਰਚ: ਮੁਹਾਲੀ ਪੁਲੀਸ ਨੇ ਨਾਕਾਬੰਦੀ ਦੌਰਾਨ ਇਕ ਮਹਿਲਾ ਪੱਤਰਕਾਰ ਅਤੇ ਉਸ ਦੇ ਭਾਣਜੇ ਨੂੰ ਨਾਜਾਇਜ਼ ਸ਼ਰਾਬ ਦੀਆਂ 35 ਪੇਟੀਆਂ ਸਣੇ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਂਚ ਅਧਿਕਾਰੀ ਸਬ ਇੰਸਪੈਕਟਰ ਰਣਬੀਰ ਸਿੰਘ ਸੰਧੂ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਦਵਿੰਦਰ ਕੌਰ ਵਾਸੀ ਖਰੜ ਅਤੇ ਪਰਦੀਪ ਕੁਮਾਰ ਵਾਸੀ ਫਿਲੌਰ (ਜਲੰਧਰ) ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੇ ਖ਼ਿਲਾਫ਼ ਥਾਣਾ ਫੇਜ਼-11 ਵਿੱਚ ਐਕਸਾਈਜ਼ ਐਕਟ ਦੇ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਸਬ ਇੰਸਪੈਕਟਰ ਰਣਬੀਰ ਸਿੰਘ ਸੰਧੂ ਦੀ ਅਗਵਾਈ ਵਾਲੀ ਟੀਮ ਵੱਲੋਂ ਕਰਫਿਊ ਦੌਰਾਨ ਇੱਥੋਂ ਦੇ ਫੇਜ਼-10 ਅਤੇ ਫੇਜ਼-11 ਦੀ ਲਾਲ ਬੱਤੀ ਟੀ-ਪੁਆਇੰਟ ’ਤੇ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਸ਼ੱਕੀ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਸੀ। ਇਸ ਦੌਰਾਨ ਚੰਡੀਗੜ੍ਹ ਦੀ ਤਰਫ਼ੋਂ ਆ ਰਹੀ ਇਕ ਕਾਰ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਜਦੋਂ ਤਲਾਸ਼ੀ ਲਈ ਕਾਰ ਦੀ ਡਿੱਗੀ ’ਚੋਂ 35 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਪੁਲੀਸ ਅਨੁਸਾਰ ਇਹ ਸ਼ਰਾਬ ਸਿਰਫ਼ ਚੰਡੀਗੜ੍ਹ ਵਿੱਚ ਵਰਤੋਂ ਯੋਗ ਸੀ। ਉਧਰ, ਕਰਫਿਊ ਸਥਿਤੀ ਦਾ ਜਾਇਜ਼ਾ ਲੈਂਦੇ ਹੋਏ ਐਸਡੀਐਮ ਜਗਦੀਪ ਸਹਿਗਲ ਵੀ ਨਾਕੇ ਵਾਲੀ ਥਾਂ ’ਤੇ ਪਹੁੰਚ ਗਏ ਅਤੇ ਮੌਕੇ ਦਾ ਜਾਇਜ਼ਾ ਲਿਆ। ਜਾਂਚ ਅਧਿਕਾਰੀ ਨੇ ਦੱਸਿਆ ਕਿ ਦਵਿੰਦਰ ਕੌਰ ਨੇ ਆਪਣੀ ਪਛਾਣ ਇਕ ਟੀਵੀ ਪੱਤਰਕਾਰ ਵਜੋਂ ਦੱਸੀ ਹੈ। ਕਾਰ ’ਚੋਂ ਇਕ ਚੈਨਲ ਦੀ ਮਾਈਕਆਈਡ ਵੀ ਬਰਾਮਦ ਹੋਈ ਹੈ। ਮਹਿਲਾ ਪੱਤਰਕਾਰ ਨਾਲ ਕਾਰ ਵਿੱਚ ਉਸ ਦਾ ਭਾਣਜਾ ਵੀ ਸਵਾਰ ਸੀ। ਪੁਲੀਸ ਅਨੁਸਾਰ ਕਰਫਿਊ ਦੇ ਚੱਲਦਿਆਂ ਚੰਡੀਗੜ੍ਹ ਵਿੱਚ ਵੀ ਸ਼ਰਾਬ ਦੇ ਠੇਕੇ ਬੰਦ ਹਨ। ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਕਿਸੇ ਵਿਅਕਤੀ ਨੇ ਚੰਡੀਗੜ੍ਹ ਵਿੱਚ ਸ਼ਰਾਬ ਸਟੋਰ ਕਰਕੇ ਰੱਖੀ ਹੋਈ ਸੀ। ਜਿੱਥੋਂ ਉਹ ਸ਼ਰਾਬ ਲੈ ਕੇ ਆਈ ਸੀ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮਹਿਲਾ ਪੱਤਰਕਾਰ ਅਤੇ ਉਸ ਦੇ ਭਾਣਜੇ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਨ੍ਹਾਂ ਨੂੰ ਇਕ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਇਸ ਤੋਂ ਪਹਿਲਾਂ ਉਨ੍ਹਾਂ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ