nabaz-e-punjab.com

ਪੰਜਾਬ ਸਰਕਾਰ ਨੇ ਲਵਲੀ ਯੂਨੀਵਰਸਿਟੀ ਜਲੰਧਰ ਦੇ 140 ਵਿਦਿਆਰਥੀਆਂ ਨੂੰ ਨੇਪਾਲ ਭੇਜਿਆ

ਮੁਹਾਲੀ ਹਵਾਈ ਅੱਡੇ ਤੋਂ ਕੀਤਾ ਗਿਆ ਸਪੈਸ਼ਲ ਕੌਮਾਂਤਰੀ ਉਡਾਣ ਦਾ ਪ੍ਰਬੰਧ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਮਾਰਚ:
ਕਰੋਨਾਵਾਇਰਸ ਦੇ ਚੱਲਦਿਆਂ ਕਰਫਿਊ ਲੱਗਣ ਕਾਰਨ ਪੰਜਾਬ ਵਿੱਚ ਫਸੇ ਨੌਜਵਾਨਾਂ ਨੂੰ ਸੂਬਾ ਸਰਕਾਰ ਨੇ ਸਹੀ ਸਲਾਮਤ ਘਰ-ਘਰ ਪਹੁੰਚਾਉਣਾ ਸ਼ੁਰੂ ਕਰ ਦਿੱਤਾ ਹੈ। ਰਾਜ ਸਰਕਾਰ ਨੇ ਅੱਜ ਮੁਹਾਲੀ ਪ੍ਰਸ਼ਾਸਨ ਦੇ ਸਹਿਯੋਗ ਨਾਲ ਲਵਲੀ ਯੂਨੀਵਰਸਿਟੀ ਜਲੰਧਰ ਦੇ 140 ਵਿਦਿਆਰਥੀਆਂ ਨੂੰ ਸੁਰੱਖਿਅਤ ਭੁਟਾਨ (ਨੇਪਾਲ) ਸਥਿਤ ਉਨ੍ਹਾਂ ਦੇ ਘਰ ਭੇਜਿਆ ਗਿਆ। ਹਾਲਾਂਕਿ ਕਰੋਨਾਵਾਇਰਸ ਦੇ ਲਗਾਤਾਰ ਵਧ ਰਹੇ ਪ੍ਰਕੋਪ ਕਾਰਨ ਮੁਹਾਲੀ ਹਵਾਈ ਅੱਡੇ ਤੋਂ ਚੱਲਦੀਆਂ ਸਾਰੀਆਂ ਕੌਮਾਂਤਰੀ ਅਤੇ ਘਰੇਲੂ ਉਡਾਣਾਂ ਪਿਛਲੇ ਕਈ ਦਿਨਾਂ ਤੋਂ ਬੰਦ ਹਨ। ਕਿਉਂਕਿ ਮੁਹਾਲੀ ਹਵਾਈ ਅੱਡੇ ’ਤੇ ਦੁਬਈ ਅਤੇ ਸ਼ਾਰਜਾਹ ਤੋਂ ਰੋਜ਼ਾਨਾ ਸੈਂਕੜੇ ਯਾਤਰੀ ਆ ਜਾ ਰਹੇ ਸੀ। ਇਸ ਤੋਂ ਇਲਾਵਾ ਵੱਖ-ਵੱਖ ਸੂਬਿਆਂ ਤੋਂ ਵੀ ਮੁਸਾਫ਼ਿਰ ਆਉਂਦੇ ਸੀ। ਪ੍ਰੰਤੂ ਇਨ੍ਹਾਂ ਪੀੜਤ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਘਰ ਪਹੁੰਚਾਉਣ ਲਈ ਅੱਜ ਮੁਹਾਲੀ ਹਵਾਈ ਅੱਡੇ ’ਤੇ ਸਪੈਸ਼ਲ ਜਹਾਜ਼ ਦੀ ਵਿਵਸਥਾ ਕੀਤੀ ਗਈ।
ਜਾਣਕਾਰੀ ਅਨੁਸਾਰ ਜਲੰਧਰ ਪ੍ਰਸ਼ਾਸਨ ਨੇ ਮੁਹਾਲੀ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਇਨ੍ਹਾਂ ਵਿਦਿਆਰਥੀਆਂ ਨੂੰ ਵਿਸ਼ੇਸ਼ ਬੱਸਾਂ ਰਾਹੀਂ ਮੁਹਾਲੀ ਭੇਜਿਆ ਗਿਆ ਸੀ। ਜਿੱਥੋਂ ਇਨ੍ਹਾਂ ਨੂੰ ਸਿੱਧਾ ਮੁਹਾਲੀ ਹਵਾਈ ਅੱਡੇ ’ਤੇ ਲਿਜਾਇਆ ਗਿਆ ਅਤੇ ਸਾਰੇ ਵਿਦਿਆਰਥੀਆਂ ਦੀ ਮੈਡੀਕਲ ਜਾਂਚ ਕੀਤੀ ਗਈ। ਇਸ ਮਗਰੋਂ ਇਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਬਾਅਦ ਦੁਪਹਿਰ ਭੁਟਾਨ (ਨੇਪਾਲ) ਲਈ ਰਵਾਨਾ ਕੀਤਾ ਗਿਆ।
ਜਾਣਕਾਰੀ ਅਨੁਸਾਰ ਕਰਫਿਊ ਲੱਗਣ ਕਾਰਨ ਮੁਹਾਲੀ ਵਿੱਚ ਵੀ ਪਿਛਲੇ ਕਈ ਦਿਨਾਂ ਤੋਂ ਕਾਫੀ ਨੌਜਵਾਨ ਲੜਕੇ ਲੜਕੀਆਂ ਅਤੇ ਹੋਰ ਕਿਰਾਏਦਾਰ ਫਸੇ ਹੋਏ ਹਨ। ਇਹ ਸਾਰੇ ਵਿਅਕਤੀ ਮੁਹਾਲੀ ਦੀਆਂ ਵੱਖ ਵੱਖ ਨਾਮੀ ਕੰਪਨੀਆਂ, ਕਾਲ ਸੈਂਟਰਾਂ ਵਿੱਚ ਨੌਕਰੀ ਕਰਦੇ ਹਨ ਅਤੇ ਕਾਫੀ ਨੌਜਵਾਨ ਆਈਲੈਟਸ ਅਤੇ ਹੋਰ ਉੱਚ ਸਿੱਖਿਆ ਪ੍ਰਾਪਤ ਕਰਨ ਲਈ ਚੰਡੀਗੜ੍ਹ ਅਤੇ ਮੁਹਾਲੀ ਵਿੱਚ ਪੜ੍ਹਦੇ ਹਨ ਅਤੇ ਇੱਥੇ ਪੀਜੀ ਅਤੇ ਕਿਰਾਏ ਦੇ ਮਕਾਨਾਂ ਵਿੱਚ ਰਹਿੰਦੇ ਹਨ। ਕਰਫਿਊ ਲੱਗਣ ਕਾਰਨ ਉਨ੍ਹਾਂ ਦਾ ਪੀਜੀ ’ਚੋਂ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਹੈ ਅਤੇ ਉਨ੍ਹਾਂ ਨੂੰ ਦੋ ਵਕਤ ਦੀ ਰੋਟੀ ਲਈ ਵੀ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਉਂਕਿ ਕਰਫਿਊ ਪ੍ਰਬੰਧਾਂ ਕਰਕੇ ਨਾ ਤਾਂ ਪ੍ਰਸ਼ਾਸਨ ਉਨ੍ਹਾਂ ਨੂੰ ਆਪਣੇ ਘਰ ਜਾਣ ਲਈ ਵਿਸ਼ੇਸ਼ ਪਾਸ ਹੀ ਦੇ ਰਿਹਾ ਹੈ ਅਤੇ ਨਾ ਹੀ ਉਨ੍ਹਾਂ ਦੇ ਮਾਪੇ ਉਨ੍ਹਾਂ ਨੂੰ ਲੈਣ ਲਈ ਇੱਧਰ ਆ ਸਕਦੇ ਹਨ। ਸ਼ਹਿਰ ਦੀਆਂ ਸੇਵੀ ਸੰਸਥਾਵਾਂ ਅਤੇ ਗੁਰਦੁਆਰਾ ਕਮੇਟੀਆਂ ਵੱਲੋਂ ਲੰਗਰ ਦੀ ਵਿਵਸਥਾ ਕੀਤੀ ਗਈ ਹੈ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…