Share on Facebook Share on Twitter Share on Google+ Share on Pinterest Share on Linkedin ਮੁਹਾਲੀ ’ਚੋਂ ਨਿਜ਼ਾਮੂਦੀਨ ਜਮਾਤ ਸ਼ਾਮਲ ਹੋਏ ਸੀ ਦਰਜਨ ਭਰ ਮੁਸਲਿਮ ਵਿਅਕਤੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਅਪਰੈਲ: ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਕਰੋਨਾਵਾਇਰਸ ਦੇ ਲਗਾਤਾਰ ਵੱਧ ਰਹੇ ਪ੍ਰਕੋਪ ਕਾਰਨ ਜਿੱਥੇ ਮੁਹਾਲੀ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਪਹਿਲਾਂ ਹੀ ਪੀੜਤਾਂ ਦੇ ਇਲਾਜ ਅਤੇ ਸ਼ੱਕੀ ਵਿਅਕਤੀਆਂ ਦੇ ਸੈਂਪਲ ਲੈਣ ਵਿੱਚ ਜੁੱਟਿਆ ਹੋਇਆ ਹੈ ਅਤੇ ਕਰਫਿਊ ਕਾਰਨ ਲੋੜਵੰਦਾਂ ਨੂੰ ਨਿੱਤ ਵਰਤੋਂ ਜ਼ਰੂਰੀ ਵਸਤੂਆਂ ਮੁਹੱਈਆ ਕਰਵਾਉਣ ਲਈ ਦਿਨ ਰਾਤ ਇਕ ਕੀਤਾ ਹੋਇਆ ਹੈ, ਉੱਥੇ ਹੁਣ ਸਿਹਤ ਵਿਭਾਗ ਅਤੇ ਪ੍ਰਸ਼ਾਸਨ ਨਿਜ਼ਾਮੂਦੀਨ ਜਮਾਤ ਵਿੱਚ ਸ਼ਾਮਲ ਹੋਣ ਗਏ ਮੁਸਲਿਮ ਭਾਈਚਾਰੇ ਦੇ ਲੋਕਾਂ ਦੇ ਵੇਰਵੇ ਇਕੱਠੇ ਕਰਨ ਵਿੱਚ ਜੁੱਟ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਮੁਹਾਲੀ ’ਚੋਂ ਵੀ ਦਰਜਨ ਭਰ ਮੁਸਲਿਮ ਭਾਈਚਾਰੇ ਦੇ ਲੋਕ ਪਿਛਲੇ ਦਿਨਾਂ ਦੌਰਾਨ ਬਾਹਰਲੇ ਸੂਬਿਆਂ ਵਿੱਚ ਗਏ ਸੀ। ਇਹ ਵੀ ਕਿਹਾ ਜਾ ਰਿਹਾ ਹੈ ਕਿ ਇਹ ਵਿਅਕਤੀ ਨਵੀਂ ਦਿੱਲੀ ਦੇ ਨਿਜ਼ਾਮੂਦੀਨ ਸਥਿਤ ਮਰਕਜ਼ ਤਬਲੀਗੀ ਜਮਾਤ ਵਿੱਚ ਸ਼ਾਮਲ ਹੋਣ ਗਏ ਸੀ। ਇਨ੍ਹਾਂ ’ਚੋਂ ਚਾਰ ਮੁਸਲਿਮ ਵਿਅਕਤੀਆਂ ਨੂੰ ਸਰਕਾਰੀ ਹਸਪਤਾਲ ਢਕੌਲੀ ਦੇ ਆਈਸੋਲੇਸ਼ਨ ਵਾਰਡ ਵਿੱਚ ਰੱਖਿਆ ਗਿਆ ਹੈ ਅਤੇ ਇਨ੍ਹਾਂ ਵਿਅਕਤੀਆਂ ਦੇ ਖੂਨ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ। ਅੱਜ ਦੇਰ ਸ਼ਾਮ ਇਹ ਜਾਣਕਾਰੀ ਦਿੰਦਿਆਂ ਮੁਹਾਲੀ ਦੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਪਿੰਡ ਸਮਗੌਲੀ ਤੋਂ ਤਿੰਨ ਮੁਸਲਿਮ ਵਿਅਕਤੀਆਂ ਸਮੇਤ ਇਕ ਵਿਅਕਤੀ ਨੂੰ ਪਿੰਡ ਛੱਤ ’ਚੋਂ ਫੜ ਕੇ ਉਨ੍ਹਾਂ ਦੇ ਖੂਨ ਦੇ ਸੈਂਪਲ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਵੀਰਵਾਰ ਨੂੰ ਸ਼ਾਮ ਤੱਕ ਜਾਂਚ ਰਿਪੋਰਟ ਆ ਜਾਵੇਗੀ। ਉਂਜ ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਵਿਅਕਤੀ ਨਿਜ਼ਾਮੂਦੀਨ ਜਮਾਤ ਵਿੱਚ ਸ਼ਾਮਲ ਹੋਣ ਨਹੀਂ ਗਏ ਸੀ, ਬਲਕਿ ਕਿਤੇ ਹੋਰ ਗਏ ਹੋਏ ਸੀ। ਐਸਡੀਐਸ ਜਗਦੀਪ ਸਹਿਗਲ ਨੇ ਸਿਹਤ ਵਿਭਾਗ ਅਤੇ ਪੁਲੀਸ ਦੇ ਹਵਾਲੇ ਨਾਲ ਦੱਸਿਆ ਕਿ ਸਮੁੱਚੇ ਜ਼ਿਲ੍ਹੇ ’ਚੋਂ ਦਰਜਨ ਭਰ ਵਿਅਕਤੀਆਂ ਦੇ ਦਿੱਲੀ ਜਾਣ ਬਾਰੇ ਸੂਚਨਾ ਮਿਲੀ ਹੈ। ਜਿਨ੍ਹਾਂ ’ਚੋਂ ਅੱਠ ਵਿਅਕਤੀ ਮੁਹਾਲੀ ਸਬ ਡਿਵੀਜ਼ਨ ਦੇ ਹਨ ਜਦੋਂਕਿ ਬਾਕੀ ਚਾਰ ਵਿਅਕਤੀ ਹੋਰਨਾਂ ਥਾਵਾਂ ਨਾਲ ਸਬੰਧਤ ਹਨ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਿਜ਼ਾਮੂਦੀਨ ਜਮਾਤ ਵਿੱਚ ਸ਼ਾਮਲ ਹੋਣ ਵਾਲੇ ਵਿਅਕਤੀਆਂ ਦੇ ਵੇਰਵੇ ਇਕੱਠੇ ਕੀਤੇ ਜਾ ਰਹੇ ਹਨ। ਇਸ ਸਬੰਧੀ ਪੁਲੀਸ ਅਤੇ ਸਿਹਤ ਵਿਭਾਗ ਦੇ ਨਾਲ ਨਾਲ ਗਰਾਮ ਪੰਚਾਇਤਾਂ ਦਾ ਵੀ ਸਹਿਯੋਗ ਲਿਆ ਜਾ ਰਿਹਾ ਹੈ। ਪਿੰਡ ਕੁੰਭੜਾ ’ਚੋਂ ਚਾਰ ਵਿਅਕਤੀ ਦੇ ਜਮਾਤ ਵਿੱਚ ਸ਼ਾਮਲ ਹੋਣ ਬਾਰੇ ਪਤਾ ਲੱਗਾ ਹੈ। ਪਿੰਡ ਰਾਏਪੁਰ ਕਲਾਂ ’ਚੋਂ ਇਕ ਮੁਸਲਿਮ ਵਿਅਕਤੀ ਵੱਲੋਂ ਦਿੱਲੀ ਜਾਣ ਬਾਰੇ ਪਤਾ ਲੱਗਾ ਹੈ। ਇਸ ਸਬੰਧੀ ਉਕਤ ਵਿਅਕਤੀ ਦੇ ਭਰਾ ਨੇ ਸਪੱਸ਼ਟ ਕੀਤਾ ਹੈ ਕਿ ਉਸ ਦਾ ਜਮਾਤ ਵਿੱਚ ਨਹੀਂ ਗਿਆ ਸੀ। ਉਹ ਹੋਰ ਜਿੱਥੇ ਕਿਤੇ ਵੀ ਗਿਆ ਸੀ। ਉਨ੍ਹਾਂ ਕੋਲ ਸਾਰੇ ਸਬੂਤ ਹਨ। ਉਨ੍ਹਾਂ ਦੱਸਿਆ ਕਿ ਅੱਜ ਸਰਕਾਰੀ ਹਸਪਤਾਲ ਮੁਹਾਲੀ ਵਿੱਚ ਉਸ ਦੇ ਭਰਾ ਦਾ ਮੈਡੀਕਲ ਕਰਵਾਇਆ ਗਿਆ ਹੈ ਅਤੇ ਰਿਪੋਰਟ ਬਿਲਕੁਲ ਠੀਕ ਹੈ। ਫਿਰ ਵੀ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ