Share on Facebook Share on Twitter Share on Google+ Share on Pinterest Share on Linkedin ਕੋਵਿਡ-19 ਖ਼ਿਲਾਫ਼ ਜੰਗ: ਪਿੰਡ ਮਨੌਲੀ ਵਾਸੀਆਂ ਨੇ ਪਿੰਡ ਦੇ ਸਾਰੇ ਐਂਟਰੀ ਪੁਆਇੰਟਾਂ ’ਤੇ ਲਗਾਏ ਨਾਕੇ ਨੌਜਵਾਨ ਵਾਲੰਟੀਅਰਾਂ ਵਜੋਂ ਨਿਭਾ ਰਹੇ ਨੇ ਸੇਵਾ, ਕਿਰਾਏਦਾਰਾਂ ਨੂੰ ਤਿਆਰ ਭੋਜਨ ਦੇਣ ਦੀ ਪਹਿਲ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਅਪਰੈਲ: ਕੋਵਿਡ-19 ਦੇ ਵਧਦੇ ਖ਼ਤਰੇ ਨੂੰ ਰੋਕਣ ਲਈ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਪਿੰਡਾਂ ਦੇ ਵਾਸੀਆਂ ਨੇ ਆਪਣੇ ਪੱਧਰ ਉਤੇ ਕਮਰਕੱਸੇ ਕਰਦਿਆਂ ਹੁਣ ਆਪਣੇ ਪਿੰਡਾਂ ਵਿੱਚ ਬਾਹਰੀ ਵਿਅਕਤੀਆਂ ਦੀ ਆਮਦ ਰੋਕਣ ਦਾ ਅਹਿਦ ਲਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਦੀ ਅਪੀਲ ਉਤੇ ਪਿੰਡ ਮਨੌਲੀ ਵਾਸੀਆਂ ਨੇ ਸਰਪੰਚ ਜ਼ੋਰਾ ਸਿੰਘ ਦੀ ਅਗਵਾਈ ਵਿੱਚ ਪਿੰਡ ਦੇ ਚਾਰੇ ਪਾਸੇ ਰੋਕਾਂ ਖੜ੍ਹੀਆਂ ਕਰ ਦਿੱਤੀਆਂ ਤਾਂ ਕਿ ਪਿੰਡ ਵਿੱਚ ਕੋਈ ਬਾਹਰੀ ਵਿਅਕਤੀ ਨਾ ਆ ਸਕੇ। ਇਸ ਦੇ ਨਾਲ ਨਾਲ ਪਿੰਡ ਵਿੱਚ ਕਿਰਾਏ ਦੇ ਮਕਾਨਾਂ ਵਿੱਚ ਰਹਿ ਰਹੇ ਪਰਵਾਸੀਆਂ ਲਈ ਪਿੰਡ ਵਾਸੀਆਂ ਵੱਲੋਂ ਆਪਣੇ ਪੱਧਰ ਉੱਤੇ ਖਾਣੇ ਦਾ ਬੰਦੋਬਸਤ ਕੀਤਾ ਜਾ ਰਿਹਾ ਹੈ। ਛੋਟੀਆਂ-ਛੋਟੀਆਂ ਕੋਸ਼ਿਸ਼ਾਂ ਨਾਲ ਵੱਡੀ ਜੰਗ ਜਿੱਤਣ ਦਾ ਤਰਕ ਦਿੰਦਿਆਂ ਸਰਪੰਚ ਜ਼ੋਰਾ ਸਿੰਘ ਨੇ ਦੱਸਿਆ ਕਿ ਪਿੰਡ ਨੂੰ ਆਉਂਦੇ ਸਾਰੇ ਤਿੰਨ ਮੁੱਖ ਰਸਤਿਆਂ ਉਤੇ ਰੋਕਾਂ ਖੜ੍ਹੀਆਂ ਕਰ ਕੇ ਵਾਲੰਟੀਅਰ ਨੌਜਵਾਨਾਂ ਦੀ ਡਿਊਟੀ ਲਾਈ ਗਈ ਹੈ, ਜਿਨ੍ਹਾਂ ਦਾ ਇਕ ਡਿਊਟੀ ਰੋਸਟਰ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਘਰ ਘਰ ਰਾਸ਼ਨ, ਦੁੱਧ ਤੇ ਸਬਜ਼ੀਆਂ ਦੀ ਸਪਲਾਈ ਵੀ ਕਰਵਾਈ ਜਾ ਰਹੀ ਹੈ ਤਾਂ ਕਿ ਕੋਈ ਵੀ ਭੁੱਖਾ ਨਾ ਸੌਵੇ। ਮੁਸ਼ਕਲ ਦੀ ਇਸ ਘੜੀ ਵਿੱਚ ਪਿੰਡ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਰਵਾਸੀ ਮਜ਼ਦੂਰਾਂ ਤੇ ਕਿਰਾਏਦਾਰਾਂ ਨੂੰ ਤਿਆਰ ਭੋਜਨ ਦੇਣ ਦਾ ਵੀ ਉਪਰਾਲਾ ਕੀਤਾ ਜਾ ਰਿਹਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ